Share on Facebook Share on Twitter Share on Google+ Share on Pinterest Share on Linkedin ਮਾਤਾ ਸਾਹਿਬ ਕੌਰ ਕਾਲਜ ਆਫ਼ ਨਰਸਿੰਗ ਵਿੱਚ ਲੱਗੀਆਂ ਤੀਆਂ ਦੀ ਰੌਣਕਾਂ, ਵਿਦਿਆਰਥਣਾਂ ਨੇ ਪੀਂਘਾਂ ਦਾ ਆਨੰਦ ਮਾਣਿਆ ਅਤਿ ਆਧੁਨਿਕ ਟੈਕਨਾਲੋਜੀ ਅਪਣਾਉਣਾ ਸਮੇਂ ਦੀ ਮੰਗ ਪਰ ਸਭਿਆਚਾਰ ਨਾਲ ਜੁੜੇ ਰਹਿਣਾ ਵੀ ਬੇਹੱਦ ਜ਼ਰੂਰੀ: ਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਜੁਲਾਈ: ਮਾਤਾ ਸਾਹਿਬ ਕੌਰ ਕਾਲਜ ਨਰਸਿੰਗ ਬਲੌਂਗੀ ਵਿੱਚ ਅੱਜ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਪੰਜਾਬੀ ਸਭਿਆਚਾਰ ਵਿੱਚ ਰੰਗੇ ਇਸ ਸਮਾਰੋਹ ਵਿੱਚ ਵਿਦਿਆਰਥਣਾਂ ਦੇ ਖ਼ੂਬਸੂਰਤ ਮਹਿੰਦੀ, ਵਾਲ ਸਜਾਉਣਾ, ਰੰਗੋਲੀ ਅਤੇ ਖ਼ੂਬਸੂਰਤ ਹੱਥ ਪੈਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ। ਇਸ ਦੇ ਨਾਲ ਹੀ ਲੜਕੀਆਂ ਵਿਚਕਾਰ ਪੱਕੀ ਪੰਜਾਬਣ ਬੈਨਰ ਹੇਠ ਪੰਜਾਬਣ ਪਹਿਰਾਵੇ ਦੇ ਮੁਕਾਬਲੇ ਵੀ ਕਰਵਾਏ ਗਏ। ਵਿਦਿਆਰਥਣਾਂ ਅਤੇ ਅਧਿਆਪਕਾਵਾਂ ਨੇ ਪੀਂਘਾਂ ਝੂਟ ਕੇ ਖ਼ੂਬ ਆਨੰਦ ਮਾਣਿਆ। ਕਾਲਜ ਦੇ ਚੇਅਰਮੈਨ ਚਰਨਜੀਤ ਸਿੰਘ ਵਾਲੀਆ ਅਤੇ ਐਮਡੀ ਜਸਵਿੰਦਰ ਕੌਰ ਵਾਲੀਆ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਭਾਵੇਂ ਅਤਿ ਆਧੁਨਿਕ ਤਕਨੀਕਾਂ ਅਪਣਾਉਣ ਸਮੇਂ ਦੀ ਮੁੱਖ ਮੰਗ ਹੈ ਪ੍ਰੰਤੂ ਆਪਣੇ ਵਿਰਸੇ ਤੇ ਸੱਭਿਆਚਾਰ ਨਾਲ ਜੁੜੇ ਰਹਿਣਾ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਰਸਿੰਗ ਵਿਦਿਆਰਥਣਾਂ ਨੂੰ ਪੰਜਾਬੀ ਸੱਭਿਆਚਾਰ ਨਾਲ ਜੋੜ ਕੇ ਰੱਖਣ ਲਈ ਇਹ ਇੱਕ ਸ਼ਲਾਘਾਯੋਗ ਕਦਮ ਹੈ। ਇਸ ਮੌਕੇ ਬੀਐਸਸੀ ਨਰਸਿੰਗ ਭਾਗ-2 ਦੀਆਂ ਵਿਦਿਆਰਥਣਾਂ ਨੇ ਸਾਉਣ ਦੇ ਮਹੀਨੇ ਦਾ ਸ਼ਗਨ ਮਨਾਉਣ ਅਤੇ ਉਸਦਾ ਆਨੰਦ ਲੈਣ ਨੂੰ ਪ੍ਰਦਰਸ਼ਿਤ ਕਰਨ ਲਈ ਝੂਲਿਆਂ ਨੂੰ ਸਜਾਇਆ ਗਿਆ। ਜਿਸ ਵਿੱਚ ਚਰਖਾ, ਫੁਲਕਾਰੀ, ਗੁਬਾਰੇ ਅਤੇ ਰੰਗ-ਬਿਰੰਗੇ ਦੁਪੱਟੇ ਬਹੁਤ ਹੀ ਮਨਮੋਹਕ ਢੰਗ ਨਾਲ ਵਰਤੇ। ਕਾਲਜ ਦੀ ਪ੍ਰਿੰਸੀਪਲ ਡਾ. ਰਾਜਿੰਦਰ ਕੌਰ ਅਤੇ ਵਾਈਸ ਪ੍ਰਿੰਸੀਪਲ ਸ਼ਿਵਾਨੀ ਸ਼ਰਮਾ ਦੇ ਉਤਸ਼ਾਹ ਸਦਕਾ ਨਰਸਿੰਗ ਟਿਊਟਰ ਸੁਖਪ੍ਰੀਤ ਕੌਰ ਦੀ ਅਗਵਾਈ ਹੇਠ ਸਮੂਹ ਨਰਸਿੰਗ ਕੋਰਸ ਦੀਆਂ ਵਿਦਿਆਰਥਣਾਂ ਨੇ ਗਿੱਧਾ ਪਾਇਆ। ਜਿਸ ਵਿੱਚ ਉਨ੍ਹਾਂ ਨੇ ਦਿਲ ਨੂੰ ਛੂਹਣ ਵਾਲੀਆਂ ਬੋਲੀਆਂ ਪਾ ਕੇ ਪੰਜਾਬੀ ਸਭਿਆਚਾਰ ਨੂੰ ਦਰਸਾਇਆ ਅਤੇ ਦਰਸ਼ਕਾਂ ਦਾ ਮਨ ਮੋਹ ਲਿਆ। ਵਿੱਤ ਡਾਇਰੈਕਟਰ ਜਪਨੀਤ ਕੌਰ ਨੇ ਵੀ ਵਿਦਿਆਰਥਣਾਂ ਦੇ ਹੁਨਰ ਦੀ ਸ਼ਲਾਘਾ ਕੀਤੀ। ਮੈਨੇਜਮੈਂਟ ਵੱਲੋਂ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਲਈ ਖੀਰ ਅਤੇ ਮਾਲ-ਪੂੜਿਆਂ ਦਾ ਲੰਗਰ ਲਗਾਇਆ ਗਿਆ। ਅਖੀਰ ਵਿੱਚ ਡਾਇਰੈਕਟਰ ਪ੍ਰਸ਼ਾਸਨ ਤੇਗਬੀਰ ਸਿੰਘ ਅਤੇ ਡਾਇਰੈਕਟਰ ਅਕਾਦਮਿਕ ਸ੍ਰੀਮਤੀ ਰਵਨੀਤ ਕੌਰ ਨੇ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਨੌਜਵਾਨਾਂ ਨੂੰ ਆਪਣੇ ਵਿਰਸੇ ਨਾਲ ਵੀ ਜੁੜੇ ਰਹਿਣਾ ਚਾਹੀਦਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ