ਮੇਅਰ ਜੀਤੀ ਸਿੱਧੂ ਨੇ ਸੈਕਟਰ-57 ਵਿੱਚ ਕੀਤਾ ਨਵੀਂ ਧਰਮਸ਼ਾਲਾ ਦਾ ਉਦਘਾਟਨ

ਨਬਜ਼-ਏ-ਪੰਜਾਬ, ਮੁਹਾਲੀ, 19 ਜੁਲਾਈ:
ਇੱਥੋਂ ਦੇ ਸੈਕਟਰ-57 (ਵਾਰਡ ਨੰਬਰ-41) ਵਿੱਚ ਨਵੀਂ ਬਣੀ ਧਰਮਸ਼ਾਲਾ ਦਾ ਉਦਘਾਟਨ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕੀਤਾ। ਇਹ ਧਰਮਸ਼ਾਲਾ ਇਲਾਕੇ ਦੀਆਂ ਧਾਰਮਿਕ ਤੇ ਸਮਾਜਿਕ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਣਾਈ ਗਈ ਹੈ। ਇੱਥੇ ਨਵਾਂ ਸ਼ੈਡ ਬਣਾਇਆ ਗਿਆ ਹੈ ਅਤੇ ਬਿਜਲੀ ਦਾ ਸਾਰਾ ਕੰਮ ਨਵੇੱ ਸਿਰਿਓੱ ਕਰਵਾਇਆ ਗਿਆ ਹੈ।
ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਧਰਮਸ਼ਾਲਾ ਲਈ 20 ਲੱਖ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਇਸੇ ਵਾਰਡ ਵਿੱਚ ਬੈਡਮਿੰਟਨ ਕੋਰਟ ਅਤੇ ਸਾਇਕਲ ਟਰੈਕ ਦਾ ਉਦਘਾਟਨ ਕੀਤਾ ਗਿਆ ਸੀ, ਜੋ ਲੋਕਾਂ ਨੂੰ ਸਿਹਤਮੰਦ ਜੀਵਨ ਲਈ ਉਤਸ਼ਾਹਤ ਕਰਦੇ ਹਨ। ਉਨ੍ਹਾਂ ਕਿਹਾ ਕਿ ਮੁਹਾਲੀ ਦੇ ਵੱਖ-ਵੱਖ ਇਲਾਕਿਆਂ ਵਿੱਚ ਸੜਕਾਂ ਦੇ ਪ੍ਰੀਮਿਕਸ ਅਤੇ ਹੋਰ ਵਿਕਾਸ ਦੇ ਕੰਮ ਵੀ ਜਾਰੀ ਹਨ। ਮੇਅਰ ਨੇ ਵਿਸਥਾਰ ਨਾਲ ਦੱਸਿਆ ਕਿ ਪਹਿਲਾਂ ਸੜਕਾਂ ਨੂੰ ਸਕੈਰੀਫਾਈ ਕੀਤਾ ਜਾ ਰਿਹਾ ਹੈ ਅਤੇ ਫਿਰ ਉੱਤੇ ਨਵਾਂ ਪ੍ਰੀਮਿਕਸ ਪਾਇਆ ਜਾ ਰਿਹਾ ਹੈ ਤਾਂ ਜੋ ਸੜਕ ਦੀ ਉਚਾਈ ਨਾ ਵਧੇ।
ਉਦਘਾਟਨ ਸਮਾਰੋਹ ਦੌਰਾਨ ਮਿਉਂਸਪਲ ਕੌਂਸਲਰ ਕੁਲਵੰਤ ਕੌਰ (ਵਾਰਡ-41, ਸੈਕਟਰ-57), ਗੁਰਸਾਹਿਬ ਸਿੰਘ, ਨਛੱਤਰ ਸਿੰਘ ਲੰਬਰਦਾਰ, ਲਖਵੀਰ ਸਿੰਘ ਅਤੇ ਸੈਕਟਰ ਦੇ ਕਈ ਨਿਵਾਸੀ ਹਾਜ਼ਰ ਰਹੇ। ਸਥਾਨਕ ਵਾਸੀਆਂ ਨੇ ਧਰਮਸ਼ਾਲਾ ਬਣਨ ਉੱਤੇ ਖੁਸ਼ੀ ਜਤਾਈ ਅਤੇ ਇਸ ਉਪਰਾਲੇ ਲਈ ਮੇਅਰ ਅਤੇ ਨਗਰ ਨਿਗਮ ਦਾ ਧੰਨਵਾਦ ਕੀਤਾ। ਇਸ ਮੌਕੇ ਨੰਬਰਦਾਰ ਨਛੱਤਰ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Development and Work

Check Also

ਮੁਹਾਲੀ ਨਗਰ ਨਿਗਮ ਦੀ ਮੀਟਿੰਗ ਵਿੱਚ ਮੇਅਰ ਅਤੇ ‘ਆਪ’ ਵਿਧਾਇਕ ਦੇ ਬੇਟੇ ’ਚ ਤਲਖ-ਕਲਾਮੀ

ਮੁਹਾਲੀ ਨਗਰ ਨਿਗਮ ਦੀ ਮੀਟਿੰਗ ਵਿੱਚ ਮੇਅਰ ਅਤੇ ‘ਆਪ’ ਵਿਧਾਇਕ ਦੇ ਬੇਟੇ ’ਚ ਤਲਖ-ਕਲਾਮੀ ਸਫ਼ਾਈ ਵਿਵਸਥਾ ਤੇ ਕੂ…