ਮੇਅਰ ਜੀਤੀ ਸਿੱਧੂ ਨੇ ਸ਼ਹਿਰ ਵਿੱਚ ਵਿਕਾਸ ਕਾਰਜ ਸ਼ੁਰੂ ਕਰਵਾਏ

ਨਬਜ਼-ਏ-ਪੰਜਾਬ, ਮੁਹਾਲੀ, 23 ਸਤੰਬਰ:
ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵੱਲੋਂ ਸਥਾਨਕ ਫੇਜ਼-6 ਵਿੱਚ ਅਧੂਰੇ ਪਏ ਵਿਕਾਸ ਕਾਰਜਾਂ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਇਨ੍ਹਾਂ ਕੰਮਾਂ ਵਿੱਚ ਕਰਵ ਚੈਨਲਾਂ ਅਤੇ ਰੋਡ ਗਲੀਆਂ ਦੇ ਕੰਮ ਸ਼ਾਮਿਲ ਹਨ। ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਉਹ ਖੁਦ ਸਭ ਤੋਂ ਪਹਿਲਾਂ ਮੁਹਾਲੀ ਦੇ ਇਸੇ ਇਲਾਕੇ ਵਿੱਚ ਰਹਿੰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਲਾਕਾ ਹਾਲਾਂਕਿ ਛੋਟਾ ਹੈ ਪਰ ਸੁੰਦਰ ਅਤੇ ਆਧੁਨਿਕ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਹੁਣੇ ਕਈ ਅਧੂਰੇ ਕੰਮ ਬਾਕੀ ਹਨ ਜਿਨ੍ਹਾਂ ਨੂੰ ਜਲਦੀ ਪੂਰਾ ਕੀਤਾ ਜਾਵੇਗਾ।
ਜੀਤੀ ਸਿੱਧੂ ਨੇ ਕਿਹਾ ਕਿ ਖ਼ਾਸ ਤੌਰ ਤੇ ਪਾਣੀ ਨਿਕਾਸੀ ਦੀ ਸੁਚਾਰੂ ਪ੍ਰਣਾਲੀ ਬਣਾਉਣ ਤੇ ਸਾਫ਼-ਸੁਥਰੇ ਕੰਮ ਕਰਨ ’ਤੇ ਜ਼ੋਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਾਰਡ ਦੀ ਕੌਂਸਲਰ ਗੁਰਪ੍ਰੀਤ ਕੌਰ ਨੇ ਇਨ੍ਹਾਂ ਕੰਮਾਂ ਬਾਬਤ ਮੁੱਦਾ ਚੁੱਕਿਆ ਸੀ। ਜਿਸ ਤੋਂ ਬਾਅਦ ਮੁਹਾਲੀ ਨਿਗਮ ਨਿਗਮ ਵੱਲੋਂ 17 ਲੱਖ ਰੁਪਏ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਸਥਾਨਕ ਲੋਕਾਂ ਨੇ ਕੁੱਝ ਸ਼ਰਾਰਤੀ ਅਨਸਰਾਂ ਦੀਆਂ ਸ਼ਿਕਾਇਤਾਂ ਵੀ ਰੱਖੀਆਂ ਹਨ, ਜੋ ਸੀਨੀਅਰ ਸਿਟੀਜਨਾਂ ਨੂੰ ਪ੍ਰੇਸ਼ਾਨ ਕਰਦੇ ਹਨ ਅਤੇ ਵਿਕਾਸ ਕੰਮਾਂ ਵਿੱਚ ਰੁਕਾਵਟ ਪਾਉਂਦੇ ਹਨ। ਮੇਅਰ ਨੇ ਭਰੋਸਾ ਦਿੱਤਾ ਕਿ ਅਜਿਹੇ ਸ਼ਰਾਰਤੀ ਅਨਸਰਾਂ ਦਾ ਵਿਰੋਧ ਕੀਤਾ ਜਾਵੇਗਾ ਅਤੇ ਵਿਕਾਸ ਦੀ ਰਫ਼ਤਾਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਕਿਹਾ ਕਿ ਫੇਜ਼-6 ਦੇ ਹਰ ਕੋਨੇ ਵਿੱਚ ਵਿਕਾਸ ਕੀਤਾ ਜਾਵੇਗਾ ਅਤੇ ਕਿਸੇ ਨੂੰ ਇਹ ਮਹਿਸੂਸ ਨਹੀਂ ਹੋਣ ਦਿੱਤਾ ਜਾਵੇਗਾ ਕਿ ਇੱਥੇ ਵਿਕਾਸ ਦੀ ਘਾਟ ਹੈ। ਇਸ ਮੌਕੇ ਸਮਾਜ ਸੇਵੀ ਲਖਬੀਰ ਸਿੰਘ ਵੀ ਮੌਜੂਦ ਸਨ। ਇਸ ਮੌਕੇ 49 ਪਰਿਵਾਰਾਂ ਦੇ ਨੁਮਾਇੰਦਿਆਂ ਨੇ ਹਾਜ਼ਰੀ ਲਗਾ ਕੇ ਕੌਂਸਲਰ ਗੁਰਪ੍ਰੀਤ ਕੌਰ ਅਤੇ ਮੇਅਰ ਜੀਤੀ ਸਿੱਧੂ ਦਾ ਧੰਨਵਾਦ ਕੀਤਾ। ਲੋਕਾਂ ਨੇ ਕਿਹਾ ਕਿ ਇਹ ਬਹੁਤ ਪੁਰਾਣੇ ਕੰਮ ਸਨ, ਜਿਨ੍ਹਾਂ ਦੇ ਪੂਰੇ ਹੋਣ ਨਾਲ ਇਲਾਕੇ ਦੇ ਹਰ ਵਰਗ ਨੂੰ ਸਹੂਲਤ ਮਿਲੇਗੀ।

Load More Related Articles
Load More By Nabaz-e-Punjab
Load More In Development and Work

Check Also

ਮੁਹਾਲੀ ਨਗਰ ਨਿਗਮ ਦੀ ਮੀਟਿੰਗ ਵਿੱਚ ਮੇਅਰ ਅਤੇ ‘ਆਪ’ ਵਿਧਾਇਕ ਦੇ ਬੇਟੇ ’ਚ ਤਲਖ-ਕਲਾਮੀ

ਮੁਹਾਲੀ ਨਗਰ ਨਿਗਮ ਦੀ ਮੀਟਿੰਗ ਵਿੱਚ ਮੇਅਰ ਅਤੇ ‘ਆਪ’ ਵਿਧਾਇਕ ਦੇ ਬੇਟੇ ’ਚ ਤਲਖ-ਕਲਾਮੀ ਸਫ਼ਾਈ ਵਿਵਸਥਾ ਤੇ ਕੂ…