Share on Facebook Share on Twitter Share on Google+ Share on Pinterest Share on Linkedin ਮੇਅਰ ਵੱਲੋਂ ਅਧਿਕਾਰੀਆਂ ਨੂੰ ਸੜਕਾਂ ’ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਨਜ਼ਰਸਾਨੀ ਕਰਨ ਦੇ ਹੁਕਮ ਕੁਆਲਿਟੀ ਨਾਲ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਹੋਵੇਗੀ ਸਖ਼ਤ ਕਾਰਵਾਈ: ਮੇਅਰ ਜੀਤੀ ਸਿੱਧੂ ਨਬਜ਼-ਏ-ਪੰਜਾਬ, ਮੁਹਾਲੀ, 8 ਮਈ: ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਨਗਰ ਨਿਗਮ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕਰਕੇ ਸ਼ਹਿਰ ਵਿੱਚ ਵੱਡੇ ਪੱਧਰ ’ਤੇ ਸ਼ੁਰੂ ਕੀਤੇ ਗਏ ਸੜਕਾਂ ’ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਨਜ਼ਰਸਾਨੀ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਨਿਗਮ ਕਮਿਸ਼ਨਰ ਨੂੰ ਵੀ ਕਿਹਾ ਕਿ ਅਧਿਕਾਰੀਆਂ ਨੂੰ ਸਮੇਂ-ਸਮੇਂ ਸਿਰ ਸਾਈਟ ’ਤੇ ਜਾ ਕੇ ਸੜਕਾਂ ਦੀ ਮੁਰੰਮਤ ਅਤੇ ਪ੍ਰੀਮਿਕਸ ਪਾਉਣ ਕੰਮ ਦੀ ਖ਼ੁਦ ਜਾਂਚ ਕਰਦੇ ਰਹਿਣ ਅਤੇ ਕਿਸੇ ਵੀ ਹਾਲਤ ਵਿੱਚ ਵਿਕਾਸ ਕੰਮਾਂ ਦੀ ਗੁਣਵੱਤਾ ਨਾਲ ਸਮਝੌਤਾ ਨਾ ਕੀਤਾ ਜਾਵੇ। ਫੇਜ਼-2 ਅਤੇ ਫੇਜ਼-4 ਸਮੇਤ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਅੰਦਰੂਨੀ ਅਤੇ ‘ਬੀ’ ਸੜਕਾਂ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਮੇਅਰ ਜੀਤੀ ਸਿੱਧੂ ਨੇ ਦੱਸਿਆ ਕਿ ਬਰਸਾਤ ਦਾ ਮੌਸਮ ਸ਼ੁਰੂ ਤੋਂ ਪਹਿਲਾਂ-ਪਹਿਲਾਂ ਲਗਪਗ ਸਾਰੀਆਂ ਸੜਕਾਂ ਦੀ ਮੁਰੰਮਤ ਅਤੇ ਨਵੇਂ ਸਿਰਿਓਂ ਪ੍ਰੀਮਿਕਸ ਪਾਉਣ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੁਝ ਸਮਾਂ ਪਹਿਲਾਂ ਫੇਜ਼-1 ਵਿੱਚ ਪ੍ਰੀਮਿਕਸ ਕੰਮ ਬਾਰੇ ਸ਼ਿਕਾਇਤਾਂ ਮਿਲੀਆਂ ਸਨ, ਜਿਸ ਦਾ ਉਨ੍ਹਾਂ ਨੇ ਗੰਭੀਰ ਨੋਟਿਸ ਲਿਆ ਅਤੇ ਉਹ ਖ਼ੁਦ ਮੌਕੇ ’ਤੇ ਪਹੁੰਚੇ ਸਨ ਅਤੇ ਜਾਂਚ ਕਰਵਾਈ ਗਈ। ਜਿੱਥੇ ਕਮੀ ਪਾਈ ਗਈ, ਉੱਥੇ ਉਸ ਨੂੰ ਠੀਕ ਕਰਵਾਇਆ ਗਿਆ। ਉਨ੍ਹਾਂ ਸਾਰੇ ਕੌਂਸਲਰਾਂ ਅਤੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕੰਮਾਂ ਦੀ ਨਿਗਰਾਨੀ ਵਿੱਚ ਆਪਣੀ ਭੂਮਿਕਾ ਨਿਭਾਉਣ। ਜੇਕਰ ਉਨ੍ਹਾਂ ਨੂੰ ਕਿਸੇ ਕੰਮ ਵਿੱਚ ਗੁਣਵੱਤਾ ਦੀ ਕਮੀ ਲੱਗੇ ਤਾਂ ਤੁਰੰਤ ਜਾਣਕਾਰੀ ਦੇਣ ਤਾਂ ਜੋ ਮੌਕੇ ’ਤੇ ਹੀ ਕਾਰਵਾਈ ਕੀਤੀ ਜਾ ਸਕੇ। ਮੇਅਰ ਨੇ ਸਖ਼ਤ ਸੁਨੇਹਾ ਦਿੰਦਿਆਂ ਕਿਹਾ ਕਿ ਜੇਕਰ ਪ੍ਰੀਮਿਕਸ ਦੇ ਕੰਮ ਵਿੱਚ ਘਟੀਆ ਮਟੀਰੀਅਲ ਦੀ ਵਰਤੋਂ ਜਾਂ ਕਿਸੇ ਤਰ੍ਹਾਂ ਦੀ ਲਾਪਰਵਾਹੀ ਸਾਹਮਣੇ ਆਈ ਤਾਂ ਸਬੰਧਤ ਅਧਿਕਾਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਣਗੇ। ਇਸ ਸਬੰਧੀ ਤੁਰੰਤ ਪ੍ਰਭਾਵ ਨਾਲ ਸਬੰਧਤ ਠੇਕੇਦਾਰ ਨੂੰ ਬਲੈਕਲਿਸਟ ਕਰ ਦਿੱਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ