ਮੇਅਰ ਵੱਲੋਂ ਜਨਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਰੋਡ-ਗਲੀਆਂ ਦੀ ਸਫ਼ਾਈ ਕਰਨ ਦੇ ਆਦੇਸ਼

ਮੁਹਾਲੀ ਨਿਗਮ ਨੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਅਗਾਊਂ ਤਿਆਰੀਆਂ ਤੇਜ਼ ਕੀਤੀਆਂ: ਜੀਤੀ ਸਿੱਧੂ

ਨਬਜ਼-ਏ-ਪੰਜਾਬ, ਮੁਹਾਲੀ, 19 ਜੂਨ:
ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਹਿਰ ਵਿੱਚ ਰੋਡ-ਗਲੀਆਂ ਦੀ ਸਫ਼ਾਈ ਦੀਆਂ ਹਦਾਇਤਾਂ ਦਿੱਤੀਆਂ ਹਨ। ਉਨ੍ਹਾਂ ਨਿਗਮ ਵੱਲੋਂ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ-ਪਹਿਲਾਂ ਪਾਣੀ ਦੀ ਨਿਕਾਸੀ ਨੂੰ ਯਕੀਨੀ ਬਣਾਉਣ ਅਤੇ ਸ਼ਹਿਰ ਨੂੰ ਪਾਣੀ ਦੀ ਮਾਰ ਤੋਂ ਬਚਾਉਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਤਹਿਤ ਅੱਜ ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਬਰਸਾਤ ਤੋਂ ਪਹਿਲਾਂ ਰੋਡ-ਗਲੀਆਂ ਅਤੇ ਡਰੇਨਜ਼ ਸਿਸਟਮ ਦੀ ਸਫ਼ਾਈ ਕੀਤੀ ਜਾਵੇ, ਤਾਂ ਜੋ ਕਿਸੇ ਇਲਾਕੇ ਵਿੱਚ ਪਾਣੀ ਇਕੱਠਾ ਹੋਣ ਦੀ ਸਥਿਤੀ ਨਾ ਬਣੇ। ਮੀਟਿੰਗ ਵਿੱਚ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਕੌਂਸਲਰ ਕਮਲਪ੍ਰੀਤ ਸਿੰਘ ਬੰਨੀ, ਜਨ ਸਿਹਤ ਵਿਭਾਗ ਦੇ ਐਕਸੀਅਨ ਗੁਰਪ੍ਰਕਾਸ਼ ਸਿੰਘ, ਐਸਡੀਓ ਰਮਨਦੀਪ ਸਿੰਘ ਅਤੇ ਨਿਗਮ ਅਧਿਕਾਰੀ ਹਾਜ਼ਰ ਸਨ।
ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਹਰੇਕ ਸਾਲ ਕੁੱਝ ਖਾਸ ਇਲਾਕੇ ਜਿਵੇਂ ਕਿ ਨੀਵਾਂ ਹਿੱਸਾ ਅਤੇ ਪੁਰਾਣੀਆਂ ਆਬਾਦੀਆਂ ਬਰਸਾਤੀ ਪਾਣੀ ਦੀ ਮਾਰ ਤੋਂ ਪ੍ਰਭਾਵਿਤ ਹੁੰਦੀਆਂ ਹਨ। ਇਸ ਵਾਰ ਨਗਰ ਨਿਗਮ ਨੇ ਪਹਿਲਾਂ ਹੀ ਐਨ ਚੋਅ ਦੀ ਸਫ਼ਾਈ ਅਤੇ ਵਾਧੂ ਪੰਪਾਂ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਨਿਗਮ ਵੱਲੋਂ ਇੱਕ ਨਵਾਂ ਮਾਡਲ ਤਿਆਰ ਕੀਤਾ ਗਿਆ ਹੈ, ਜਿਸ ਤਹਿਤ ਸ਼ਹਿਰ ਵਿੱਚ ਪਾਣੀ ਨਿਕਾਸੀ ਦੀ ਸਮੱਸਿਆ ਨੂੰ ਪੱਕੇ ਤੌਰ ’ਤੇ ਹੱਲ ਕੀਤਾ ਜਾਵੇਗਾ। ਇਸ ਪ੍ਰਾਜੈਕਟ ਉੱਤੇ ਲਗਪਗ 200 ਕਰੋੜ ਰੁਪਏ ਖ਼ਰਚੇ ਜਾਣਗੇ। ਇਸ ਲਈ ਨਿਗਮ ਨੇ ਪੰਜਾਬ ਸਰਕਾਰ ਕੋਲ ਵਾਧੂ ਫ਼ੰਡਾਂ ਦੀ ਮੰਗ ਵੀ ਰੱਖੀ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀ ਪੂਰੀ ਕੋਸ਼ਿਸ਼ ਰਹੇਗੀ ਕਿ ਸ਼ਹਿਰ ਦਾ ਕੋਈ ਵੀ ਇਲਾਕਾ ਬਰਸਾਤੀ ਪਾਣੀ ਦੀ ਮਾਰ ਤੋਂ ਪ੍ਰਭਾਵਿਤ ਨਾ ਹੋਵੇ ਅਤੇ ਲੋਕਾਂ ਨੂੰ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…