Share on Facebook Share on Twitter Share on Google+ Share on Pinterest Share on Linkedin ਮਿਥੇ ਸਮੇਂ ਮੁਤਾਬਕ ਹੀ ਹੋਣਗੀਆਂ ਮੁਹਾਲੀ ਨਗਰ ਨਿਗਮ ਦੀਆਂ ਚੋਣਾਂ: ਕੁਲਵੰਤ ਸਿੰਘ ‘ਆਪ’ ਵਿਧਾਇਕ ਨੇ ਮੁੱਖ ਮੰਤਰੀ ਤੀਰਥ ਬੱਸ ਯੋਜਨਾ ਦੇ ਤਹਿਤ ਮੁਹਾਲੀ ਤੋਂ 5ਵੀਂ ਬੱਸ ਕੀਤੀ ਰਵਾਨਾ ਨਬਜ਼-ਏ-ਪੰਜਾਬ, ਮੁਹਾਲੀ, 20 ਫਰਵਰੀ: ਮੁੱਖ ਮੰਤਰੀ ਤੀਰਥ ਬੱਸ ਯਾਤਰਾ ਯੋਜਨਾ ਦੇ ਤਹਿਤ ਅੱਜ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਮੁਹਾਲੀ ਹਲਕੇ ਤੋਂ 5ਵੀਂ ਤੀਰਥ ਯਾਤਰਾ ਬੱਸ ਨੂੰ ਪਿੰਡ ਮਟੌਰ ਵਿਖੇ ਹਰੀ ਝੰਡੀ ਦਿਖਾਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁਹਾਲੀ ਨਗਰ ਨਿਗਮ ਦੀਆਂ ਚੋਣਾਂ ਤੈਅ ਸਮੇਂ ਮੁਤਾਬਕ ਹੀ ਹੋਣਗੀਆਂ। ਇਸ ਸਬੰਧੀ ਸਬੰਧਤ ਵਿਭਾਗ ਵੱਲੋਂ ਅਦਾਲਤ ਵਿੱਚ ਆਪਣਾ ਪੱਖ ਰੱਖ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਇੱਕ ਲੋਕਤੰਤਰ ਪ੍ਰਕਿਰਿਆ ਹੈ ਅਤੇ ਇਹ ਚੋਣਾਂ ਸਮੇਂ ’ਤੇ ਕਰਵਾ ਲਈਆਂ ਜਾਣਗੀਆਂ। ਸ਼ਰਧਾਲੂਆਂ ਨਾਲ ਭਰੀ ਬੱਸ ਰਵਾਨਾ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਬਸ ਯੋਜਨਾ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਮੁਹਾਲੀ ਤੋਂ ਸ਼ਰਧਾਲੂਆਂ ਦੀ 5ਵੀਂ ਬੱਸ ਅਮ੍ਰਿਤਸਰ ਲਈ ਰਵਾਨਾ ਕੀਤੀ ਗਈ ਹੈ। ਉਹਨਾਂ ਕਿਹਾ ਕਿ ਅੰਮ੍ਰਿਤਸਰ ਨੂੰ ਸਭਨਾ ਧਰਮਾਂ ਦੇ ਕੇੱਦਰੀ ਸਥਾਨ ਵਜੋੱ ਗਿਣਿਆ ਜਾਂਦਾ ਹੈ ਅਤੇ ਸ਼ਰਧਾਲੂਆਂ ਦਾ ਇਹ ਜੱਥਾ ਦਰਬਾਰ ਸਾਹਿਬ, ਦੁਰਗਿਆਨਾ ਮੰਦਰ, ਰਾਮ ਤੀਰਥ, ਵਾਲਮੀਕੀ ਮੰਦਰ, ਜਲਿਆਂਵਾਲਾ ਬਾਗ ਹੁੰਦਾ ਹੋਇਆ ਬਾਹਗਾ ਬਾਰਡਰ ਤਕ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਨ੍ਹਾਂ ਸ਼ਰਧਾਲੂਆਂ ਦੇ ਆਉਣ-ਜਾਣ ਅਤੇ ਰਿਹਾਇਸ਼ ਦਾ ਢੁਕਵਾਂ ਪ੍ਰਬੰਧ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਿੱਥੇ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਧਾਰਮਿਕ ਆਸਥਾ ਦੇ ਕੇਂਦਰ ਹਨ, ਉੱਥੇ ਜਲਿਆਂਵਾਲਾ ਬਾਗ ਪਹੁੰਚ ਕੇ ਸਾਰਿਆਂ ਨੂੰ ਇੱਥੋਂ ਦੀ ਕੁਰਬਾਨੀ ਭਰਿਆ ਇਤਿਹਾਸ ਯਾਦ ਆਉੱਦਾ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਵੱਲੋਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਵੀ ਅਜਿਹੀ ਯਾਤਰਾ ਯੋਜਨਾ ਦੀ ਸ਼ੁਰੂਆਤ ਕਰਨ ਦੀ ਗੱਲ ਆਖੀ ਗਈ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਹੁਰਾਂ ਨਾਲ ਗੱਲ ਕੀਤੀ ਗਈ ਹੈ ਅਤੇ ਪੂਰੀ ਉਮੀਦ ਹੈ ਕਿ ਆਉਣ ਵਾਲੇ ਸਮੇਂ ਵਿੱਚ ਇਸ ਯੋਜਨਾ ਨੂੰ ਵੀ ਸ਼ੁਰੂ ਕੀਤਾ ਜਾ ਸਕਦਾ ਹੈ। ਇਸ ਮੌਕੇ ਸਟੇਟ ਐਵਾਰਡੀ ਤੇ ਸਾਬਕਾ ਕੌਂਸਲਰ ਫੂਲਰਾਜ ਸਿੰਘ, ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ ਬਿੱਲਾ ਮਟੌਰ, ਰਣਦੀਪ ਸਿੰਘ ਬੈਦਵਾਨ, ਤਰਲੋਚਨ ਸਿੰਘ ਮਟੌਰ, ਮਨਦੀਪ ਸਿੰਘ ਮਟੌਰ, ਸੁਰਿੰਦਰ ਸਿੰਘ ਸਿੰਦਾ, ਅਕਬਿੰਦਰ ਸਿੰਘ ਗੋਸਲ, ਜਤਿੰਦਰ ਸਿੰਘ ਪੰਮਾ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ