ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ-80 ਵਿੱਚ ਮੁਫ਼ਤ ਮੈਡੀਕਲ ਕੈਂਪ ਲਾਇਆ

ਨਬਜ਼-ਏ-ਪੰਜਾਬ, ਮੁਹਾਲੀ, 2 ਸਤੰਬਰ:
ਇੱਥੋਂ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ-80 ਵਿਖੇ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਜਿਸ ਵਿੱਚ ਸਰਜੀਕਲ ਹਾਰਟ ਆਰਥੋ ਜਨਰਲ ਲੈਬ ਟੈਕਨੀਸ਼ੀਅਨ ਅੱਖਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਕੈਂਪ ਬਾਰੇ ਜਾਣਕਾਰੀ ਦਿੰਦਿਆਂ ਮੈਡਮ ਚਰਨਜੀਤ ਕੌਰ ਨੇ ਦੱਸਿਆ ਕਿ ਮੈਡੀਕਲ ਕੈਂਪ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਯੂਥ ਆਗੂ ਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਕੀਤਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਲੋਕਾਂ ਦੀ ਸਿਹਤ ਦੀ ਜਾਂਚ ਸਬੰਧੀ ਜਗ੍ਹਾ-ਜਗ੍ਹਾ ਉੱਤੇ ਅਜਿਹੇ ਮੁਫ਼ਤ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਆਪ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮਰੀਜ਼ਾਂ ਦੀ ਜਾਂਚ ਅਤੇ ਉਨ੍ਹਾਂ ਦੀਆਂ ਬਿਮਾਰੀਆਂ ਨਾਲ ਸਬੰਧਤ ਟੈੱਸਟ ਲਈ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ, ਜਿੱਥੇ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਮਰੀਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਸੈਕਟਰ-80 ਦੇ ਯੂਥ ਕਲੱਬ ਵੱਲੋਂ ਇਲਾਕਾ ਨਿਵਾਸੀਆਂ ਦੇ ਦੇ ਸਹਿਯੋਗ ਦੇ ਨਾਲ ਕੈਂਪ ਦਾ ਆਯੋਜਨ ਕਰਨਾ ਇੱਕ ਵਧੀਆ ਉਪਰਾਲਾ ਹੈ, ਅਜਿਹੇ ਕੈਂਪ ਹੋਰਨਾਂ ਸੰਸਥਾਵਾਂ ਦੇ ਲਈ ਵੀ ਪ੍ਰੇਰਨਾ ਦਾ ਸਰੋਤ ਬਣਦੇ ਹਨ,ਅਜਿਹੇ ਕੈਂਪਾਂ ਤੋਂ ਵੱਧ ਤੋਂ ਵੱਧ ਲੋਕੀ ਅਜਿਹੇ ਕੈਂਪਾਂ ਦਾ ਲਾਭ ਉਠਾ ਕੇ ਆਪਣੀ ਸਿਹਤ ਦੀ ਜਾਂਚ ਕਰਵਾ ਸਕਦੇ ਹਨ।

ਕੈਂਪ ਦੌਰਾਨ ਡਾ. ਨਵਜੋਤ ਕੌਰ ਮੈਡੀਕਲ ਅਫ਼ਸਰ, ਮੈਡਮ ਰਾਖੀ ਹੁੰਦਲ, ਸੁਖਚੈਨ ਸਿੰਘ, ਸ੍ਰੀਮਤੀ ਵਿਮਲਜੀਤ ਕੌਰ ਫਾਰਮੇਸੀ ਅਫ਼ਸਰ, ਡਾ. ਪੁਨੀਤ ਚੁਚਰਾ ਮੈਡੀਕਲ ਅਫ਼ਸਰ, ਡਾ. ਨਿਸ਼ਾ ਰਾਣੀ ਮੈਡੀਕਲ ਅਫ਼ਸਰ, ਡਾਕਟਰ ਪ੍ਰਦੀਪ, ਡਾ. ਅਸ਼ੋਕ ਕੁਮਾਰ, ਡਾ. ਪਰਵਿੰਦਰਜੀਤ ਸਿੰਘ ਸੰਧੂ, ਕਰਨਪਾਲ ਸਿੰਘ ਮੈਡੀਕਲ ਅਫ਼ਸਰ ਸਮੇਤ ਸੁਖਵਿੰਦਰ ਕੌਰ ਨਰਸਿੰਗ ਸਿਸਟਰ ਅਤੇ ਤਾਨੀਆ ਕੋਆਰਡੀਨੇਟਰ ਵੀ ਮੌਜੂਦ ਰਹੇ।
ਇਸ ਮੌਕੇ ਸਟੇਟ ਐਵਾਰਡੀ ਫੂਲਰਾਜ ਸਿੰਘ, ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ, ਗੱਬਰ ਮੌਲੀ, ਸੁਖਦੇਵ ਸਿੰਘ ਪਟਵਾਰੀ, ਮਨਜੀਤ ਸਿੰਘ, ਹਰਦੇਵ ਸਿੰਘ, ਸਵਰਨ ਸਿੰਘ, ਮੋਹਨ ਸਿੰਘ, ਮੇਜਰ ਸਿੰਘ, ਸੁਖਚੈਨ ਸਿੰਘ, ਹਰਦੇਵ ਸਿੰਘ, ਸਵਰਨ ਸਿੰਘ, ਮਨਜੋਤ ਸਿੰਘ, ਗੁਰਦੇਵ ਸਿੰਘ, ਅਵਤਾਰ ਸਿੰਘ ਮੌਲੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Social

Check Also

ਸਰਬ ਸਾਂਝਾ ਵੈੱਲਫੇਅਰ ਸੁਸਾਇਟੀ ਨੇ 10 ਲੋੜਵੰਦ ਧੀਆਂ ਦੇ ਸਮੂਹਿਕ ਵਿਆਹ ਕਰਵਾਏ

ਸਰਬ ਸਾਂਝਾ ਵੈੱਲਫੇਅਰ ਸੁਸਾਇਟੀ ਨੇ 10 ਲੋੜਵੰਦ ਧੀਆਂ ਦੇ ਸਮੂਹਿਕ ਵਿਆਹ ਕਰਵਾਏ ਨਬਜ਼-ਏ-ਪੰਜਾਬ, ਮੁਹਾਲੀ, 27 …