Share on Facebook Share on Twitter Share on Google+ Share on Pinterest Share on Linkedin ਪੰਜਾਬ ਵਿੱਚ ਮੈਡੀਕਲ ਨਸ਼ਾ ਵੇਚਣ ਵਾਲਿਆਂ ਦੀ ਹੁਣ ਖ਼ੈਰ ਨਹੀਂ ਪਾਬੰਦੀਸ਼ੁਦਾ ਦਵਾਈਆਂ ਨੂੰ ਨਸ਼ੇ ਦੇ ਰੂਪ ਵਿੱਚ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ: ਕਾਹਨ ਸਿੰਘ ਪੰਨੂ ਪਿਛਲੇ 5 ਮਹੀਨਿਆਂ ਵਿੱਚ ਹੁਣ ਤੱਕ 421 ਦੁਕਾਨਦਾਰਾਂ ਦੇ ਲਾਇਸੈਂਸ ਕੀਤੇ ਰੱਦ ਉਲੰਘਣਾ ਕਰਨ ਵਾਲੇ 15 ਕੈਮਿਸਟਾਂ ਨੂੰ ਦੋਸ਼ੀ ਠਹਿਰਾਇਆ, 10 ਦੁਕਾਨਦਾਰਾਂ ਨੂੰ ਭਗੌੜੇ ਅਪਰਾਧੀ ਘੋਸ਼ਿਤ ਕੀਤਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜੁਲਾਈ: ਪੰਜਾਬ ਵਿੱਚ ਮੈਡੀਕਲ ਨਸ਼ਾ ਵੇਚਣ ਵਾਲਿਆਂ ਦੀ ਹੁਣ ਖ਼ੈਰ ਨਹੀਂ ਹੈ। ਇਸ ਸਬੰਧੀ ਸੂਬਾ ਸਰਕਾਰ ਵੱਲੋਂ ਟਰੈਮਾਡੋਲ ਅਤੇ ਟਰੇਪੈਂਟਾਡੋਲ ਦਵਾਈਆਂ ਦੀ ਵਿਕਰੀ ’ਤੇ ਸ਼ਿਕੰਜਾ ਕੱਸਣ ਲਈ ਯੋਜਨਾ ਘੜੀ ਜਾ ਰਹੀ ਹੈ। ਜ਼ਿਆਦਾਤਰ ਨੌਜਵਾਨਾਂ ਵੱਲੋਂ ਇਹ ਦਵਾਈਆਂ ਨਸ਼ੇ ਲਈ ਵਰਤੀਆਂ ਜਾਂਦੀਆਂ ਹਨ, ਜੋ ਕੈਮਿਸਟ ਦੀਆਂ ਦੁਕਾਨਾਂ ’ਤੇ ਆਮ ਮਿਲ ਜਾਂਦੀਆਂ ਹਨ। ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਸਟ੍ਰੇਸ਼ਨ ਪੰਜਾਬ ਦੇ ਕਮਿਸ਼ਨਰ ਕਾਹਨ ਸਿੰਘ ਪੰਨੂ ਨੇ ਦੱਸਿਆ ਕਿ ਸਰਕਾਰ ਵੱਲੋਂ ਨਵੀਂ ਡਰੱਗ ਨੀਤੀ ਵਿੱਚ ਨਵੇਂ ਸਿਰਿਓਂ ਇਸ ਗੱਲ ਦਰਜ ਕੀਤੀ ਜਾ ਰਹੀ ਹੈ ਕਿ ਉਕਤ ਦਵਾਈਆਂ ਸੂਬੇ ਵਿੱਚ ਸਾਰੀਆਂ ਕੈਮਿਸਟ ਦੀਆਂ ਦੁਕਾਨਾਂ ’ਤੇ ਮਿਲਣ ਦੀ ਬਜਾਏ ਬਹੁਤ ਸੀਮਤ ਦੁਕਾਨਾਂ ਨੂੰ ਇਹ ਦਵਾਈਆਂ ਵੇਚਣ ਦੀ ਪ੍ਰਵਾਨਗੀ ਦਿੱਤੀ ਜਾਵੇ ਅਤੇ ਡਾਕਟਰ ਦੀ ਸਿਫਾਰਸ਼ ਤੋਂ ਇਹ ਦਵਾਈਆਂ ਨਾ ਦਿੱਤੀਆਂ ਜਾਣ। ਅਜਿਹਾ ਕਰਨ ਨਾਲ ਪੰਜਾਬ ਵਿੱਚ ਮੈਡੀਕਲ ਨਸ਼ੇ ਦੀ ਵਿਕਰੀ ਨੂੰ ਕਾਫ਼ੀ ਹੱਦ ਤੱਕ ਠੱਲ੍ਹ ਪਵੇਗੀ। ਉਨ੍ਹਾਂ ਕਿਹਾ ਕਿ ਟਰੈਮਾਡੋਲ ਅਤੇ ਟਰੇਪੈਂਟਾਡੋਲ ਦੀ ਜ਼ਿਆਦਾ ਵਰਤੋਂ ਮਨੁੱਖੀ ਸਿਹਤ ਲਈ ਬਹੁਤ ਹਾਨੀਕਾਰਕ ਹੈ। ਸ੍ਰੀ ਪੰਨੂ ਨੇ ਦੱਸਿਆ ਕਿ ਪੰਜਾਬ ਵਿੱਚ ਕਰੀਬ 16 ਹਜ਼ਾਰ ਲਾਇਸੈਂਸ ਧਾਰਕ ਕੈਮਿਸਟ ਦਵਾਈਆਂ ਵੇਚ ਰਹੇ ਹਨ। ਜਿਨ੍ਹਾਂ ’ਚੋਂ 117 ਦੁਕਾਨਦਾਰਾਂ ਵੱਲੋਂ ਪਾਬੰਦੀਸ਼ੁਦਾ ਦਵਾਈਆਂ ਵੇਚੀਆਂ ਜਾਣੀਆਂ ਪਾਈਆਂ ਗਈਆਂ ਹਨ। ਜਿਸ ਦੇ ਨਤੀਜੇ ਵਜੋਂ ਪਿਛਲੇ 5 ਮਹੀਨਿਆਂ ਦੌਰਾਨ ਹੁਣ ਤੱਕ 421 ਲਾਇਸੈਂਸ ਰੱਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਉਲੰਘਣਾ ਕਰਨ ਵਾਲੇ 15 ਕੈਮਿਸਟਾਂ ਨੂੰ ਪਹਿਲਾਂ ਹੀ ਦੋਸ਼ੀ ਠਹਿਰਾਇਆ ਜਾ ਚੁੱਕਾ ਹੈ ਅਤੇ 10 ਦੁਕਾਨਦਾਰਾਂ ਨੂੰ ਭਗੌੜੇ ਅਪਰਾਧੀ ਘੋਸ਼ਿਤ ਕੀਤਾ ਗਿਆ ਹੈ। ਉਧਰ, ਸਰਕਾਰ ਨੇ ਡਰੱਗ ਇੰਸਪੈਕਟਰ ਨੇਹਾ ਸੂਰੀ ਦੀ ਹੱਤਿਆ ਤੋਂ ਬਾਅਦ ਨਵੀਂ ਲਾਇਸੈਂਸ ਨੀਤੀ ਲਾਗੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਕ ਵਾਰ ਲਾਇਸੈਂਸ ਰੱਦ ਹੋਣ ਤੋਂ ਬਾਅਦ ਕਿਸੇ ਵੀ ਕੈਮਿਸਟ ਨੂੰ ਦੁਬਾਰਾ ਨਵਾਂ ਲਾਇਸੈਂਸ ਜਾਰੀ ਨਹੀਂ ਕੀਤਾ ਜਾਵੇਗਾ।ਇਹੀ ਨਹੀਂ ਸਬੰਧਤ ਦੁਕਾਨਦਾਰ ਦੇ ਖਾਨਦਾਨ ਵਿੱਚ ਕਿਸੇ ਹੋਰ ਵਿਅਕਤੀ ਨੂੰ ਡਰੱਗ ਲਾਇਸੈਂਸ ਜਾਰੀ ਨਹੀਂ ਕੀਤਾ ਜਾਵੇਗਾ। ਤਾਂ ਜੋ ਪੰਜਾਬ ਦੀ ਜਵਾਨੀ ਅਤੇ ਕੀਮਤੀ ਜਾਨਾਂ ਬਚ ਸਕਣ। ਕਿਉਂਕਿ ਮੈਡੀਕਲ ਨਸ਼ਾ ਨੌਜਵਾਨ ਪੀੜ੍ਹੀ ਨੂੰ ਘੂਣ ਵਾਂਗ ਖਾਈ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਆਖਿਆ ਕਿ ਸੂਬੇ ਵਿੱਚ ਕੋਈ ਵੀ ਵਿਅਕਤੀ ਆਪਣਾ ਲਾਇਸੈਂਸ ਕਿਸੇ ਨੂੰ ਦੁਕਾਨ ਖੋਲ੍ਹਣ ਲਈ ਅੱਗੇ ਕਿਰਾਏ ’ਤੇ ਨਹੀਂ ਦੇ ਸਕੇਗਾ ਅਤੇ ਨਾ ਹੀ ਕੋਈ ਵਿਅਕਤੀ ਕਿਰਾਏ ਦੇ ਲਾਇਸੈਂਸ ਰਾਹੀਂ ਦਵਾਈਆਂ ਵੇਚਣ ਦਾ ਕਾਰੋਬਾਰ ਕਰ ਸਕੇਗਾ। ਇਸ ਤੋਂ ਪਹਿਲਾਂ ਭਾਈ ਭਤੀਜਾਵਾਦ ਭਾਰੂ ਸੀ। ਡਰੱਗ ਲਾਇਸੈਂਸ ਕਿਸੇ ਦੇ ਨਾਂ ’ਤੇ ਹੈ ਅਤੇ ਕੈਮਿਸਟ ਦੀ ਦੁਕਾਨ ਕੋਈ ਹੋਰ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਮਿਸਟ ਦੀਆਂ ਦੁਕਾਨਾਂ ’ਤੇ ਫਾਰਮਾਸਿਸਟ ਦੀ ਤਾਇਨਾਤੀ ਹਰ ਹਾਲ ਵਿੱਚ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੈਡੀਕਲ ਨਸ਼ੇ ਦੀ ਰੋਕਥਾਮ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ਇਸ ਸਬੰਧੀ ਸਮੂਹ ਕੈਮਿਸਟਾਂ ਤੋਂ ਵੀ ਸਹਿਯੋਗ ਮੰਗਿਆ ਜਾ ਰਿਹਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ