ਸਰਕਾਰੀ ਹਸਪਤਾਲ ਵਿੱਚ ਉੱਚ-ਜ਼ੋਖ਼ਮ ਵਾਲੀ ਗਰਭਵਤੀ ਅੌਰਤਾਂ ਦੀ ਡਾਕਟਰੀ ਜਾਂਚ

ਨਬਜ਼-ਏ-ਪੰਜਾਬ, ਮੁਹਾਲੀ, 8 ਮਈ:
ਇੱਥੋਂ ਦੇ ਫੇਜ਼-6 ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਵਿਖੇ ਅੱਜ ਮੁਹਾਲੀ ਸ਼ਹਿਰੀ ਖੇਤਰ ਨਾਲ ਸਬੰਧਤ ਉੱਚ-ਜ਼ੋਖ਼ਮ ਵਾਲੀ ਗਰਭਵਤੀ ਅੌਰਤਾਂ ਦੀ ਵਿਸ਼ੇਸ਼ ਤੌਰ ’ਤੇ ਡਾਕਟਰੀ ਜਾਂਚ ਕੀਤੀ ਗਈ। ਹਸਪਤਾਲ ਦੇ ਐਸਐਮਓਜ਼ ਡਾ. ਐਚ.ਐਸ. ਚੀਮਾ ਅਤੇ ਡਾ. ਵਿਜੈ ਭਗਤ ਨੇ ਦੱਸਿਆ ਕਿ ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ਹਿਰੀ ਖੇਤਰ ਦੀਆਂ 41 ਗਰਭਵਤੀ ਅੌਰਤਾਂ ਦੀ ਡਾਕਟਰੀ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਐਲਐਚਵੀ, ਏਐਨਐਮਜ਼ ਅਤੇ ਆਸ਼ਾ ਵਰਕਰ ਨੇ ਆਪੋ-ਆਪਣੇ ਏਰੀਆ ਨਾਲ ਸਬੰਧਤ ਗਰਭਵਤੀ ਅੌਰਤਾਂ ਨੂੰ ਜਾਂਚ ਲਈ ਹਸਪਤਾਲ ਲਿਆਂਦਾ ਅਤੇ ਮਹਿਲਾ ਰੋਗਾਂ ਦੇ ਮਾਹਰ ਡਾਕਟਰਾਂ ਅਤੇ ਹੋਰ ਸਿਹਤ ਅਧਿਕਾਰੀਆਂ ਨੇ ਉਨ੍ਹਾਂ ਦੀ ਜਾਂਚ ਕੀਤੀ।
ਡਾ. ਚੀਮਾ ਨੇ ਦੱਸਿਆ ਕਿ ਮਾਤਰੀ ਮੌਤਾਂ ਦੇ ਮਾਮਲਿਆਂ ਦੀ ਰੋਕਥਾਮ ਅਤੇ ਗਰਭਵਤੀ ਅੌਰਤਾਂ ਨੂੰ ਸਮੇਂ ਸਿਰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਇਹ ਵਿਸ਼ੇਸ਼ ਜਾਂਚ ਕੀਤੀ ਗਈ, ਜੋ ਭਵਿੱਖ ਵਿੱਚ ਵੀ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਸਿਵਲ ਸਰਜਨ ਨੇ ਮੀਟਿੰਗ ਦੌਰਾਨ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਸਨ ਕਿ ਤਮਾਮ ਗਰਭਵਤੀ ਅੌਰਤਾਂ ਦਾ ਜਲਦੀ ਪੰਜੀਕਰਨ ਕੀਤਾ ਜਾਵੇ ਅਤੇ ਉੱਚ-ਜ਼ੋਖ਼ਮ ਵਾਲੀਆਂ ਗਰਭਵਤੀ ਅੌਰਤਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਤਾਂ ਜੋ ਜਣੇਪੇ ਦੌਰਾਨ ਹੋਣ ਵਾਲੀਆਂ ਮੌਤਾਂ ਨੂੰ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਕੋਈ ਵੀ ਗਰਭਵਤੀ ਅੌਰਤ ਮਿਆਰੀ ਸਿਹਤ ਸਹੂਲਤਾਂ ਅਤੇ ਲੋੜੀਂਦੀ ਦੇਖਭਾਲ ਤੋਂ ਵਾਂਝੀ ਨਹੀਂ ਰਹਿਣੀ ਚਾਹੀਦੀ।

Load More Related Articles
Load More By Nabaz-e-Punjab
Load More In General News

Check Also

ਐਸਟੀਐਫ਼ ਵੱਲੋਂ 55 ਗਰਾਮ ਹੈਰੋਇਨ ਸਣੇ ਭਗੌੜਾ ਮੁਲਜ਼ਮ ਕਾਬੂ, 8 ਲੱਖ ਡਰੱਗ ਮਨੀ ਬਰਾਮਦ

ਐਸਟੀਐਫ਼ ਵੱਲੋਂ 55 ਗਰਾਮ ਹੈਰੋਇਨ ਸਣੇ ਭਗੌੜਾ ਮੁਲਜ਼ਮ ਕਾਬੂ, 8 ਲੱਖ ਡਰੱਗ ਮਨੀ ਬਰਾਮਦ ਨਬਜ਼-ਏ-ਪੰਜਾਬ, ਮੁਹਾਲੀ…