ਗੁਰਦੁਆਰਾ ਅੰਬ ਸਾਹਿਬ ਵਿੱਚ ਸਰਹਿੰਦ ਫਤਿਹ ਮਾਰਚ ਸਬੰਧੀ ਅਕਾਲੀ ਦਲ ਦੇ ਸਾਰੇ ਵਿੰਗਾਂ ਦੀ ਹੋਈ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਮਈ:
ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਸਾਡੀ ਸਿੱਖ ਕੌਮ ਦਾ ਗੌਰਵ ਹਨ। ਉਨ੍ਹਾਂ ਦੇ ਕਾਰਨਾਮਿਆਂ ਨੂੰ ਪੂਰੀ ਦੁਨੀਆਂ ਵਿੱਚ ਫੈਲਾਉਣ ਲਈ ਸ਼ੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ ’ਤੇ ਸੂਬਾ ਪੱਧਰੀ ਸਮਾਗਮ ਕੀਤੇ ਜਾਂਦੇ ਹਨ। ਇਸ ਵਾਰ ਵੀ 12 ਮਈ ਨੂੰ ਬਾਬਾ ਜੀ ਦੀ ਯਾਦ ਨੂੰ ਸਮਰਪਿਤ ਸਰਹਿੰਦ ਫ਼ਤਿਹ ਮਾਰਚ ਵਿੱਚ ਸੰਗਤ ਦੀ ਵੱਧ ਤੋਂ ਵੱਧ ਸ਼ਮੂਲੀਅਤ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਮਿਲ ਕੇ ਯਤਨ ਕੀਤੇ ਜਾ ਰਹੇ ਹਨ। ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਇਹ ਵਿਚਾਰ ਅੱਜ ਇੱਥੇ ਗੁਰਦੁਆਰਾ ਅੰਬ ਸਾਹਿਬ ਵਿਖੇ ਜ਼ਿਲ੍ਹਾ ਮੁਹਾਲੀ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਦੀ ਬੁਲਾਈ ਗਈ ਭਰ੍ਹਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਦੱਸਿਆ ਕਿ ਸਿੱਖ ਕੌਮ ਦੀ ਵਿਰਾਸਤ ਦੀ ਸੰਭਾਲ ਕਰਨ ਲਈ ਸਾਬਕਾ ਮੁੱਖ ਮੰਤਰੀ ਪੰਜਾਬ ਸ੍ਰ. ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸ੍ਰ. ਸੁਖਬੀਰ ਸਿੰਘ ਬਾਦਲ ਵੱਲੋਂ ਪਿਛਲੇ ਦਸ ਸਾਲਾਂ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਜੋ ਯਾਦਗਾਰਾਂ ਬਣਾਈਆਂ ਗਈਆਂ ਹਨ, ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਆਪਣੀ ਵਿਰਾਸਤ ਨੂੰ ਅਗਲੀਆਂ ਪੀੜ੍ਹੀਆਂ ਤੱਕ ਪਹੁੰਚਾਈਏ।
ਪ੍ਰੋ. ਚੰਦੂਮਾਜਰਾ ਨੇ ਦੱਸਿਆ ਕਿ ਸਰਹਿੰਦ ਫ਼ਤਿਹ ਮਾਰਚ ਸੰਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਇਸ ਫ਼ਤਿਹ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਦੀ ਸ਼ਮੂਲੀਅਤ ਕਰਵਾਉਣ ਲਈ ਜ਼ਿਲ੍ਹਾ ਮੋਹਾਲੀ ਦੇ ਵੱਖ ਵੱਖ ਹਲਕਿਆਂ ਤੋ ਅਕਾਲੀ ਆਗੂਆਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਅਕਾਲੀ ਆਗੂਆਂ ਅਤੇ ਐਸ.ਜੀ.ਪੀ.ਸੀ. ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿ 12 ਮਈ ਨੂੰ ਸਵੇਰੇ ਸਹੀ 8 ਵਜੇ ਇਤਿਹਾਸਕ ਅਸਥਾਨ ਚੱਪੜਚਿੜੀ ਵਿਖੇ ਪਹੁੰਚ ਜਾਣ ਤਾਂ ਜੋ ਅਰਦਾਸ ਕਰਨ ਉਪਰੰਤ ਸਹੀ 9 ਵਜੇ ਫ਼ਤਿਹ ਮਾਰਚ ਦੇ ਸ੍ਰੀ ਫ਼ਤਿਹਗੜ੍ਹ ਸਾਹਿਬ ਵੱਲ ਨੂੰ ਚਾਲੇ ਪਾਏ ਜਾ ਸਕਣ। ਉਨ੍ਹਾਂ ਦੱਸਿਆ ਕਿ ਰਸਤੇ ਵਿੱਚ ਦੋ ਥਾਵਾਂ ਪਿੰਡ ਮਜਾਤ ਅਤੇ ਮਜਾਤੜੀ ਵਿਖੇ ਫ਼ਤਿਹ ਮਾਰਚ ਦੇ ਸਵਾਗਤ ਕੀਤੇ ਜਾਣਗੇ ਅਤੇ ਹੋਰ ਵੀ ਕਈ ਥਾਵਾਂ ’ਤੇ ਸੰਗਤ ਲਈ ਲੰਗਰ ਆਦਿ ਲਗਾਏ ਜਾਣਗੇ। ਪ੍ਰੋ. ਚੰਦੂਮਾਜਰਾ ਨੇ ਦੱਸਿਆ ਕਿ ਉਨ੍ਹਾਂ ਗੁਰਦੁਆਰਾ ਤਾਲਮੇਲ ਕਮੇਟੀ ਦੇ ਲਗਭਗ ਸਾਰੇ ਅਹੁਦੇਦਾਰਾਂ ਨਾਲ ਵੀ ਬਕਾਇਦਾ ਤੌਰ ’ਤੇ ਮੀਟਿੰਗ ਕੀਤੀ ਹੈ ਜੋ ਕਿ ਇਸ ਫ਼ਤਿਹ ਮਾਰਚ ਵਿੱਚ ਸੰਗਤ ਦੀ ਸ਼ਮੂਲੀਅਤ ਕਰਵਾਉਣਗੇ। ਉਨ੍ਹਾਂ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਵੇਂ ਪੰਜਾਬ ਵਿੱਚ ਇਸ ਸਮੇਂ ਅਕਾਲੀ ਦਲ ਦੀ ਸਰਕਾਰ ਨਹੀਂ ਹੈ ਪ੍ਰੰਤੂ ਫਿਰ ਵੀ ਅਸੀਂ ਪੂਰੇ ਉਤਸ਼ਾਹ ਨਾਲ ਸਰਹਿੰਦ ਫ਼ਤਿਹ ਮਾਰਚ ਵਿੱਚ ਸ਼ਾਮਲ ਹੋਣਾ ਹੈ। ਉਨ੍ਹਾਂ ਦੱਸਿਆ ਕਿ ਦੱਸਿਆ ਕਿ ਬੱਸਾਂ ਦੇ ਪ੍ਰਬੰਧ ਐਸ.ਜੀ.ਪੀ.ਸੀ. ਵੱਲੋਂ ਕੀਤੇ ਗਏ ਹਨ।
ਡਾ. ਦਲਜੀਤ ਸਿੰਘ ਚੀਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਯਤਨਾਂ ਸਦਕਾ ਚੱਪੜਚਿੜੀ ਵਿਖੇ ਬਾਬਾ ਬੰਦਾ ਸਿੰਘ ਜੀ ਦੀ ਯਾਦਗਾਰ ਬਣਾਈ ਗਈ। ਸ਼੍ਰੋਮਣੀ ਅਕਾਲੀ ਦਲ ਦੀ ਹਮੇਸ਼ਾ ਕੋਸ਼ਿਸ਼ ਰਹੀ ਹੈ ਕਿ ਬਾਬਾ ਜੀ ਦਾ ਇਤਿਹਾਸ ਦੁਨੀਆਂ ਵਿੱਚ ਪਹੁੰਚਾਉਣ ਲਈ ਉਪਰਾਲੇ ਕੀਤੇ ਜਾਣ। ਉਨ੍ਹਾਂ ਸਮੂਹ ਮਹਿਲਾ ਅਕਾਲੀ ਵਰਕਰਾਂ, ਯੂਥ ਅਕਾਲੀ ਆਗੂਆਂ, ਐਸ.ਜੀ.ਪੀ.ਸੀ. ਮੈਂਬਰਾਂ ਅਤੇ ਹੋਰ ਅਹੁਦੇਦਾਰਾਂ ਨੂੰ ਡੱਟ ਕੇ ਇਸ ਫ਼ਤਿਹ ਮਾਰਚ ਵਿੱਚ ਸੰਗਤ ਦੀ ਸ਼ਿਰਕਤ ਕਰਵਾਉਣ ਲਈ ਕਿਹਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਹਲਕਾ ਖਰੜ ਤੋਂ ਇੰਚਾਰਜ ਰਣਜੀਤ ਸਿੰਘ ਗਿੱਲ, ਮੁਹਾਲੀ ਤੋਂ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ, ਸ਼੍ਰੋਮਣੀ ਕਮੇਟੀ ਦੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਅਜਮੇਰ ਸਿੰਘ ਖੇੜਾ, ਚਰਨਜੀਤ ਸਿੰਘ ਕਾਲੇਵਾਲ ਆਦਿ ਸਮੇਤ ਹੋਰ ਵੀ ਕਈ ਅਕਾਲੀ ਆਗੂਆਂ ਨੇ ਸੰਬੋਧਨ ਕੀਤਾ।
ਇਸ ਮੌਕੇ ਜਥੇਦਾਰ ਬਲਜੀਤ ਸਿੰਘ ਕੁੰਭੜਾ, ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਪਰਮਿੰਦਰ ਸਿੰਘ ਸੋਹਾਣਾ, ਪਰਮਜੀਤ ਸਿੰਘ ਕਾਹਲੋਂ, ਕਮਲਜੀਤ ਸਿੰਘ ਰੂਬੀ, ਬੀਬੀ ਕੁਲਦੀਪ ਕੌਰ ਕੰਗ, ਬੀਬੀ ਕਸ਼ਮੀਰ ਕੌਰ, ਹਰਮਨਪ੍ਰੀਤ ਸਿੰਘ ਪ੍ਰਿੰਸ, ਸੁਰਿੰਦਰ ਸਿੰਘ ਰੋਡਾ, ਸੁਖਦੇਵ ਸਿੰਘ ਪਟਵਾਰੀ, ਗੁਰਮੇਲ ਸਿੰਘ ਮੌਜੇਵਾਲ, ਅਮਰਜੀਤ ਸਿੰਘ ਵਿਰਕ, ਦਲਜੀਤ ਸਿੰਘ ਸੈਣੀ, ਮਨਜੀਤ ਸਿੰਘ ਮੁੰਧੋਂ, ਚੌਧਰੀ ਅਰਜੁਨ ਕਾਂਸਲ, ਰੇਸ਼ਮ ਸਿੰਘ ਚੇਅਰਮੈਨ, ਦਿਲਬਾਗ ਸਿੰਘ ਮੀਆਂਪੁਰ, ਤਜਿੰਦਰਪਾਲ ਸਿੰਘ ਮਜਾਤੜੀ, ਅਵਤਾਰ ਕੌਰ ਬਾਠ, ਮਾਨ ਸਿੰਘ ਸੋਹਾਣਾ, ਐਸ.ਸੀ. ਸੈੱਲ ਦੇ ਜਸਪਾਲ ਸਿੰਘ ਬੱਸੀ, ਗੁਰਮੀਤ ਸਿੰਘ ਸ਼ਾਂਟੂ, ਸਰਪੰਚ ਹਰਜਿੰਦਰ ਸਿੰਘ ਮੁੰਧੋਂ, ਹਰਨੇਕ ਸਿੰਘ ਕਰਤਾਰਪੁਰ, ਸਰਪੰਚ ਹਰਦੀਪ ਸਿੰਘ ਖਿਜਰਾਬਾਦ, ਕੁਲਵੰਤ ਸਿੰਘ ਮਾਣਕਪੁਰ, ਸੁਰਮੁਖ ਸਿੰਘ ਰਾਣੀਮਾਜਰਾ, ਸਰਪੰਚ ਸੁਦਾਗਰ ਸਿੰਘ, ਮਲਕੀਤ ਸਿੰਘ ਖੱਟੜਾ, ਰੋਸ਼ਨ ਲਾਲ, ਕੁਰਾਲੀ ਨਗਰ ਪ੍ਰੀਸ਼ਦ ਪ੍ਰਧਾਨ ਸ੍ਰੀਮਤੀ ਕ੍ਰਿਸ਼ਨਾ ਦੇਵੀ, ਬੀਬੀ ਅੰਮ੍ਰਿਤਪਾਲ ਕੌਰ ਬਾਠ, ਬੀਬੀ ਪਾਬਲਾ, ਹਰਜਿੰਦਰ ਸਿੰਘ ਈਸਾਪੁਰ, ਬਲਜੀਤ ਸਿੰਘ ਕਾਰਕੌਰ, ਗੁਰਧਿਆਨ ਸਿੰਘ, ਸਰਬਜੀਤ ਸਿੰਘ ਕਾਦੀਮਾਜਰਾ, ਮਾਸਟਰ ਮਹਿੰਦਰ ਸਿੰਘ ਹੁੰਦਲ, ਹਰਦੀਪ ਸਿੰਘ, ਬਲਵਿੰਦਰ ਸਿੰਘ ਮੁਲਤਾਨੀ, ਮਲਵਿੰਦਰ ਸਿੰਘ ਬਾਵਾ, ਅਰਵਿੰਦਰ ਸਿੰਘ ਬਿੰਨੀ, ਜਗਦੀਸ਼ ਸਿੰਘ ਸਾਬਕਾ ਪ੍ਰਧਾਨ ਸੀਟੀਯੂ ਯੂਨੀਅਨ, ਬਲਵਿੰਦਰ ਸਿੰਘ ਗੋਬਿੰਦਗੜ੍ਹ ਆਦਿ ਸਮੇਤ ਹੋਰ ਬਹੁਤ ਵੱਡੀ ਗਿਣਤੀ ਵਿੱਚ ਵੱਖ ਵੱਖ ਪਿੰਡਾਂ ਦੇ ਸਰਪੰਚ, ਅਕਾਲੀ ਆਗੂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ ਨਬਜ਼-ਏ-ਪੰਜਾਬ, ਚੰਡ…