Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਏਡੀਸੀ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ ਸਰਕਾਰੀ ਕਾਲਜ ਫੇਜ਼-6 ਵਿੱਚ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜੁਲਾਈ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਥੋਂ ਦੇ ਫੇਜ਼-6 ਸਥਿਤ ਸਰਕਾਰੀ ਕਾਲਜ ਵਿੱਚ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਮਨਾਇਆ ਜਾਵੇਗਾ। ਇਸ ਸਬੰਧੀ ਹੋਣ ਵਾਲੇ ਸਮਾਗਮ ਦੀਆਂ ਅਗਾਊਂ ਤਿਆਰੀਆਂ ਦਾ ਜਾਇਜ਼ਾ ਲੈਣ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ ਨੇ ਜ਼ਿਲ੍ਹਾ ਪ੍ਰਸ਼ਾਸਨਿਕ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਡਿਊਟੀਆਂ ਸਮਾਗਮ ਲਈ ਲਾਈਆਂ ਗਈਆਂ ਹਨ, ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ। ਸ੍ਰੀ ਬੈਂਸ ਨੇ ਦੱਸਿਆ ਕਿ ਸਮਾਰੋਹ ਮੌਕੇ ਆਜ਼ਾਦੀ ਘੁਲਾਟੀਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੇ ਵਿਅਕਤੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਮੀਟਿੰਗ ਵਿੱਚ ਮੁਹਾਲੀ ਦੇ ਐਸਡੀਐਮ ਜਗਦੀਪ ਸਹਿਗਲ, ਨਗਰ ਨਿਗਮ ਦੀ ਸੰਯੁਕਤ ਕਮਿਸ਼ਨਰ ਡਾ. ਕੰਨੂ ਥਿੰਦ, ਸਹਾਇਕ ਕਮਿਸ਼ਨਰ (ਜ) ਯਸ਼ਪਾਲ ਸ਼ਰਮਾ, ਰੀਜਨਲ ਟਰਾਂਸਪੋਰਟ ਅਥਾਰਟੀ ਦੇ ਸਕੱਤਰ ਸੁਖਵਿੰਦਰ ਕੁਮਾਰ ਅਤੇ ਜ਼ਿਲ੍ਹਾ ਵਣ ਮੰਡਲ ਅਫ਼ਸਰ ਗੁਰ ਅਮਨਪ੍ਰੀਤ ਸਿੰਘ ਬੈਂਸ ਅਤੇ ਵੱਖ-ਵੱਖ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ