ਕੁਰਾਲੀ ਦੇ ਥਾਣਾ ਮੁਖੀ ਵੱਲੋਂ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨਾਲ ਮੀਟਿੰਗ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 6 ਅਪਰੈਲ:
ਸਥਾਨਕ ਸ਼ਹਿਰ ਸਿੰਘਪੁਰਾ ਰੋਡ ’ਤੇ ਸਥਿਤ ਥਾਣੇ ਦੇ ਐਸ.ਐਚ.ਓ ਜਤਿੰਦਰਪਾਲ ਸਿੰਘ ਨੇ ਸ਼ਹਿਰ ਦੇ ਕੌਂਸਲਰਾਂ ਅਤੇ ਪਤਵੰਤਿਆਂ ਨਾਲ ਮੀਟਿੰਗ ਕਰਦੇ ਹੋਏ ਅਪਰਾਧ ਦੇ ਖ਼ਾਤਮੇ ਲਈ ਸਭਨਾਂ ਤੋਂ ਸਹਿਯੋਗ ਦੀ ਮੰਗ ਕੀਤੀ ਹੈ। ਮੀਟਿੰਗ ਦੌਰਾਨ ਇੰਸਪੈਕਟਰ ਜਤਿੰਦਰਪਾਲ ਸਿੰਘ ਨੇ ਕਿਹਾ ਕਿ ਸ਼ਹਿਰ ਤੇ ਇਲਾਕੇ ਨੂੰ ਨਸ਼ਾ ਮੁਕਤ ਕਰਨਾ ਅਤੇ ਅਪਰਾਧਾਂ ਦਾ ਖ਼ਾਤਮਾ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਅਪਰਾਧ ਦੇ ਖ਼ਾਤਮੇ ਲਈ ਪੁਲਿਸ ਅਤੇ ਆਮ ਲੋਕਾਂ ਦਾ ਤਾਲਮੇਲ ਜ਼ਰੂਰੀ ਹੈ। ਇਸੇ ਦੌਰਾਨ ਐਸ.ਐਚ.ਓ ਜਤਿੰਦਰਪਾਲ ਸਿੰਘ ਨੇ ਕੌਸਲਰਾਂ ਤੇ ਹੋਰਨਾਂ ਪਤਵੰਤਿਆਂ ਤੋਂ ਸ਼ਹਿਰ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਸ਼ਹਿਰੀਆਂ ਨੂੰ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਦੀ ਮੱਦਦ ਨਾਲ ਅਪਰਾਧੀਆਂ ਤੱਕ ਆਸਾਨੀ ਨਾਲ ਪਹੁੰਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਅਤੇ ਇਲਾਕੇ ਵਿੱਚ ਅਪਰਾਧੀਆਂ ਨੂੰ ਕਿਸੇ ਵੀ ਸੂਰਤ ਵਿਚ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਦਵਿੰਦਰ ਠਾਕੁਰ, ਤਰਲੋਕ ਚੰਦ ਧੀਮਾਨ, ਰਾਜਦੀਪ ਸਿੰਘ ਹੈਪੀ, ਗੁਰਚਰਨ ਸਿੰਘ ਰਾਣਾ, ਗੁਰਮੇਲ ਸਿੰਘ ਪਾਬਲਾ, ਲਖਵੀਰ ਲੱਕੀ ਮੀਤ ਪ੍ਰਧਾਨ ਨਗਰ ਕੌਂਸਲ, ਵਿਨੀਤ ਕਾਲੀਆ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…