ਮੁਹਾਲੀ ਦੇ ਮੈਗਾ ਪ੍ਰਾਜੈਕਟਾਂ ਤੇ ਪਿੰਡਾਂ ਨੂੰ ਨਹਿਰੀ ਪਾਣੀ ਦੀ ਲੋੜ: ਕੁਲਜੀਤ ਬੇਦੀ

ਗਮਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਪੱਤਰ ਲਿਖ ਕੇ ਪਾਣੀ ਸੰਕਟ ਦੇ ਹੱਲ ਲਈ ਯੋਜਨਾ ਬਣਾਉਣ ਦੀ ਮੰਗ

ਨਬਜ਼-ਏ-ਪੰਜਾਬ, ਮੁਹਾਲੀ, 22 ਸਤੰਬਰ:
ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਹੈ ਕਿ ਮੁਹਾਲੀ ਦੇ ਮੈਗਾ ਪ੍ਰਾਜੈਕਟਾਂ ਤੇ ਪਿੰਡਾਂ ਨੂੰ ਨਹਿਰੀ ਪਾਣੀ ਦੀ ਲੋੜ ਹੈ ਅਤੇ ਗਮਾਡਾ ਵੱਲੋਂ ਮੁਹਾਲੀ ਅਤੇ ਇਸ ਨਾਲ ਲੱਗਦੇ ਵੱਡੇ ਮੈਗਾ ਪ੍ਰਾਜੈਕਟਾਂ ਅਤੇ ਪਿੰਡਾਂ ਲਈ ਨਹਿਰੀ ਪਾਣੀ ਸਪਲਾਈ ਦੀ ਤੁਰੰਤ ਵਿਵਸਥਾ ਕੀਤੀ ਜਾਣੀ ਚਾਹੀਦੀ ਹੈ। ਇਸ ਸਬੰਧੀ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਲਿਖੇ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਟੀਡੀਆਈ., ਏਰੋਸਿਟੀ, ਆਈਟੀ ਸਿਟੀ, ਸੈਕਟਰ 90-91, ਸੈਕਟਰ 82 ਸਮੇਤ ਕਈ ਪ੍ਰਾਈਵੇਟ ਪ੍ਰਾਜੈਕਟ, ਜਿਹੜੇ ਗਮਾਡਾ ਵੱਲੋਂ ਮਨਜ਼ੂਰ ਕੀਤੇ ਗਏ ਹਨ।
ਅਜੇ ਤੱਕ ਨਹਿਰੀ ਪਾਣੀ ਸਪਲਾਈ ਤੋਂ ਵਾਂਝੇ ਹਨ। ਇਸੇ ਤਰ੍ਹਾਂ ਸੋਹਾਣਾ, ਬਲੌਂਗੀ, ਬੜਮਾਜਰਾ, ਮੌਲੀ, ਲਖਨੌਰ ਵਰਗੇ ਪਿੰਡਾਂ ਨੂੰ ਵੀ ਅੱਜ ਤੱਕ ਇਹ ਸੁਵਿਧਾ ਨਹੀਂ ਮਿਲ ਸਕੀ। ਉਨ੍ਹਾਂ ਲਿਖਿਆ ਹੈ ਕਿ ਕਜੌਲੀ ਵਿੱਚ ਉਪਲਬਧ ਕੁਦਰਤੀ ਸਰੋਤਾਂ ਦੀ ਯੋਜਨਾਬੱਧ ਵਰਤੋਂ ਕਰਕੇ ਇਨ੍ਹਾਂ ਇਲਾਕਿਆਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾ ਸਕਦਾ ਹੈ। ਇਸ ਨਾਲ ਲੋਕਾਂ ਨੂੰ ਨਾ ਸਿਰਫ਼ ਸਾਫ਼-ਸੁਥਰਾ ਤੇ ਵਧੀਆ ਪਾਣੀ ਮਿਲੇਗਾ, ਬਲਕਿ ਭੂਗਰਭੀ ਪਾਣੀ ਦੀ ਬੇਤਰਤੀਬ ਖ਼ਪਤ ਤੋਂ ਵੀ ਬਚਾਅ ਹੋਵੇਗਾ।
ਉਨ੍ਹਾਂ ਕਿਹਾ ਕਿ ਜਦੋਂ ਗਮਾਡਾ ਵੱਲੋਂ ਇਨ੍ਹਾਂ ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਸੀ, ਤਾਂ ਵੱਖ-ਵੱਖ ਚਾਰਜ ਵੀ ਲਏ ਗਏ ਸਨ। ਹੁਣ ਗਮਾਡਾ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਲੋਕਾਂ ਨੂੰ ਕਿਫ਼ਾਇਤੀ ਦਰਾਂ ਤੇ ਨਹਿਰੀ ਪਾਣੀ ਸਪਲਾਈ ਯਕੀਨੀ ਬਣਾਈ ਜਾਵੇ। ਸ੍ਰੀ ਬੇਦੀ ਨੇ ਚਿਤਾਵਨੀ ਦਿੱਤੀ ਕਿ ਆਉਣ ਵਾਲੀਆਂ ਗਰਮੀਆਂ ਵਿੱਚ ਪਾਣੀ ਦੀ ਕਮੀ ਗੰਭੀਰ ਰੂਪ ਧਾਰਣ ਕਰ ਸਕਦੀ ਹੈ। ਇਸ ਲਈ ਗਮਾਡਾ ਨੂੰ ਇਸ ਪ੍ਰਾਜੈਕਟ ਨੂੰ ਪਹਿਲ ਦੇ ਆਧਾਰ ’ਤੇ ਤੁਰੰਤ ਸ਼ੁਰੂ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਮੁਹਾਲੀ ਅਤੇ ਆਸ-ਪਾਸ ਦੇ ਪਿੰਡਾਂ ਦੇ ਵਸਨੀਕ ਪਾਣੀ ਦੀ ਤੰਗੀ ਤੋਂ ਬਚ ਸਕਣ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ ਨਬਜ਼-ਏ-ਪੰਜਾਬ, ਚੰਡ…