Share on Facebook Share on Twitter Share on Google+ Share on Pinterest Share on Linkedin ਮੁਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੇ ਮੈਂਬਰਾਂ ਨੇ ਪਿਕਨਿਕ ਦਾ ਆਨੰਦ ਮਾਣਿਆ ਨਬਜ਼-ਏ-ਪੰਜਾਬ, ਮੁਹਾਲੀ, 2 ਮਾਰਚ: ਮੁਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ (ਐਮਐਸਸੀਏ) ਦੇ ਪ੍ਰਧਾਨ ਬ੍ਰਿਗੇਡੀਅਰ ਜੇ.ਐਸ. ਜਗਦੇਵ ਅਤੇ ਉਨ੍ਹਾਂ ਦੀ ਟੀਮ ਵੱਲੋਂ ਮੈਂਬਰਾਂ ਲਈ ਮਾਸਟਰ ਫਾਰਮ, ਪਟਿਆਲਾ ਰੋਡ ਵਿਖੇ ਪਿਕਨਿਕ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਸਥਾ ਦੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਐਸੋਸੀਏਸ਼ਨ ਦੇ ਸਕੱਤਰ ਪਬਲਿਕ ਰਿਲੇਸ਼ਨ ਹਰਿੰਦਰ ਪਾਲ ਸਿੰਘ ਹੈਰੀ ਨੇ ਦੱਸਿਆ ਕਿ ਸਾਰੇ ਮੈਂਬਰਾਂ ਨੇ ਇਸ ਪਿਕਨਿਕ ਦੌਰਾਨ ਖੂਬਸੂਰਤ ਫਾਰਮ ਵਿੱਚ ਖੇਡਾਂ ਵਿੱਚ ਭਾਗ ਲੈਂਦਿਆਂ ਖੂਬ ਅਨੰਦ ਮਾਣਿਆ ਅਤੇ ਵੱਖ ਵੱਖ ਗਰੁਪਾਂ ਰਾਹੀਂ ਫੋਟਵਾਂ ਖਿਚਵਾਂਈਆਂ। ਇਸ ਉਪਰੰਤ ਮੈਂਬਰਾਂ ਵੱਲੋੱ ਤੰਬੋਲਾ ਖੇਡਿਆ ਗਿਆ। ਵੱਖ-ਵੱਖ ਖੇਡਾਂ ’ਚੋਂ ਜੇਤੂ ਖਿਡਾਰੀਆਂ ਨੂੰ ਐਸੋਸੀਏਸ਼ਨ ਵੱਲੋਂ ਤੋਹਫ਼ੇ ਦਿੱਤੇ ਗਏ। ਪਿਕਨਿਕ ਦੌਰਾਨ ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ ਬੋਲੀਆਂ ਪਾਉਂਦੇ ਹੋਏ ਗਿੱਧੇ ਅਤੇ ਭੰਗੜੇ ਪਾਏ ਗਏ ਅਤੇ ਕੁਝ ਮੈਂਬਰਾਂ ਵੱਲੋਂ ਗੀਤ ਗਾਏ ਗਏ। ਮੈਂਬਰਾਂ ਲਈ ਵਿਸ਼ੇਸ਼ ਤੌਰ ’ਤੇ ਬ੍ਰੇਕਫਾਸਟ ਵਿਚ ਚਾਹ, ਸੈਂਡਵਿਚ, ਪਕੌੜਿਆਂ ਅਤੇ ਦੁਪਿਹਰ ਦੇ ਖਾਣੇ ਦਾ ਇੰਤਜਾਮ ਕੀਤਾ ਗਿਆ ਸੀ। ਅਖੀਰ ਵਿੱਚ ਐਸੋਸੀਏਸ਼ਨ ਦੇ ਪ੍ਰਧਾਨ ਵੱਲੋਂ ਇਸ ਪਿਕਨਿਕ ਨੂੰ ਸਫਲ ਬਣਾਉਣ ਲਈ ਜਰਨੈਲ ਸਿੰਘ ਮੀਤ ਪ੍ਰਧਾਨ, ਸੁਖਵਿੰਦਰ ਸਿੰਘ ਬੇਦੀ ਜਨਰਲ ਸਕੱਤਰ, ਜਗਜੀਤ ਸਿੰਘ ਰਾਵਲ ਵਿੱਤ ਸਕੱਤਰ, ਰਵਜੋਤ ਸਿੰਘ ਚੀਫ਼ ਕੰਨਵੀਨੀਅਰ, ਹਰਜਿੰਦਰ ਸਿੰਘ ਸਕੱਤਰ ਈਵੈਂਟਸ ਅਤੇ ਕਲਚਰਲ ਅਫੇਅਰ, ਆਰਪੀ ਸਿੰਘ ਵਿੱਗ, ਜੀਐਸ ਬਿੰਦਰਾ, ਵਿੰਗ ਕਮਾਂਡਰ ਬਲਦੇਵ ਸਿੰਘ, ਸ੍ਰੀਮਤੀ ਮਨਜੀਤ ਕੌਰ ਅਤੇ ਐਸੋਸੀਏਸ਼ਨ ਦੇ ਹੋਰ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਧੰਨਵਾਦ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ