Share on Facebook Share on Twitter Share on Google+ Share on Pinterest Share on Linkedin ਐਸ.ਡੀ.ਐਮ.ਖਰੜ ਵਲੋਂ ਮਿਡ-ਡੇ-ਮੀਲ ਦੀ ਕੀਤੀ ਚੈਕਿੰਗ ਨਬਜ਼-ਏ-ਪੰਜਾਬ ਬਿਊਰੋ, ਖਰੜ, 16 ਮਈ: ਖਰੜ ਸਬ ਡਿਵੀਜ਼ਨ ਦੀ ਐਸ.ਡੀ.ਐਮ ਸ੍ਰੀਮਤੀ ਅਮਨਿੰਦਰ ਕੌਰ ਬਰਾੜ ਨੇ ਸਰਕਾਰੀ ਮਿਡਲ ਸਕੂਲ ਘੜੂੰਆਂ ਵਿਖੇ ਮਿਡ ਡੇਅ ਮੀਲ ਦੀ ਚੈÎਕਿੰਗ ਕੀਤੀ ਗਈ ਅਤੇ ਦੇਖਿਆ ਕਿ ਕੀ ਬੱਚਿਆਂ ਨੂੰ ਦੁਪਹਿਰ ਦਾ ਭੋਜਨ ਮਿਡ ਡੇ ਮੀਲ ਤਹਿਤ ਸਹੀ ਮਿਲ ਰਿਹਾ ਹੈ ਕਿ ਨਹੀਂ। ਉਨ੍ਹਾਂ ਦੱਸਿਆ ਕਿਹਾ ਕਿ ਸਕੂਲਾਂ ਵਿੱਚ ਸਿੱਖਿਆ ਪ੍ਰਾਪਤ ਕਰ ਰਹੇ ਬੱਚਿਆਂ ਨੂੰ ਦੁਪਹਿਰ ਸਮੇਂ ਮਿਡ-ਡੇਅ-ਮੀਲ ਸਕੀਮ ਤਹਿਤ ਦਿੱਤੇ ਜਾਂਦੇ ਖਾਣੇ ਵਿਚ ਕਿਤੇ ਵੀ ਚੈਕਿੰਗ ਦੌਰਾਨ ਕੋਤਾਹੀ ਪਾਈ ਜਾਂਦੀ ਹੈ ਤਾਂ ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗੀ ਅਤੇ ਕਾਰਵਾਈ ਕੀਤੀ ਜਾਵੇਗੀ’। ਐਸ.ਡੀ.ਐਮ ਸ੍ਰੀਮਤੀ ਬਰਾੜ ਨੇ ਅੱਗੇ ਦੱਸਿਆ ਕਿ ਉਨ੍ਹਾਂ ਵਲੋਂ ਸਬ ਡਵੀਜ਼ਨ ਖਰੜ ਤਹਿਤ ਪੈਦੇ ਸਕੂਲਾਂ ਵਿੱਚ ਮਿਡ ਡੇ ਮੀਲ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਕਿ ਪਤਾ ਲੱਗ ਸਕੇ ਕਿ ਬੱਚਿਆਂ ਨੂੰ ਦੁਪਹਿਰ ਸਮੇਂ ਸਹੀ ਭੋਜਨ ਮਿਲਦਾ ਹੈ ਕਿ ਨਹੀਂ। ਚੈਕਿੰੰਗ ਦੌਰਾਨ ਜਿਥੇ ਕਿਤੇ ਵੀ ਸਕੂਲ ਵਿਚ ਮਿਡ ਡੇ ਮੀਲ ਵਿਚ ਖਾਮੀਆਂ ਪਾਈਆਂ ਗਈਆਂ ਹਨ ਉਸ ਸਬੰਧੀ ਰਿਪੋਰਟ ਡਿਪਟੀ ਕਮਿਸ਼ਨਰ, ਐਸ.ਏ.ਐਸ.ਨਗਰ ਨੂੰ ਭੇਜੀ ਜਾਂਦੀ ਹੈ ਤਾਂ ਕਿ ਮਿਡ ਡੇ ਮੀਲ ਵਿਚ ਸੁਧਾਰ ਕੀਤਾ ਜਾ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ