Nabaz-e-punjab.com

ਦੁੱਧ ਦੀ ਪਰਖ ਕੈਂਪ: ਦੁੱਧ ਦੇ 8 ਸੈਂਪਲਾਂ ਵਿੱਚ ਪਾਣੀ ਦੀ ਮਿਲਾਵਟ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਸਤੰਬਰ:
ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਚਲਾਈ ਜਾ ਰਹੀ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਅਤੇ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਇੱਥੋਂ ਦੇ ਫੇਜ਼-3ਬੀ1 ਵਿੱਚ ਖਪਤਕਾਰਾਂ ਨੂੰ ਮੁਹੱਲੇ ਪੱਧਰ ’ਤੇ ਜਾਗਰੂਕ ਕਰਨ ਲਈ ਦੁੱਧ ਦੀ ਪਰਖ ਸਬੰਧੀ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਸਮਾਜ ਸੇਵੀ ਆਗੂ ਧਰਮਪਾਲ ਸਿੰਘ ਨੇ ਕੀਤਾ। ਡੇਅਰੀ ਟੈਕਨੋਲੋਜਿਸਟ ਦਰਸ਼ਨ ਸਿੰਘ ਨੇ ਦੱਸਿਆ ਕਿ ਕੈਂਪ ਵਿੱਚ ਲੋਕਾਂ ਦੇ ਘਰਾਂ ਵਿੱਚ ਸਪਲਾਈ ਹੁੰਦੇ ਦੁੱਧ ਦੇ 42 ਸੈਂਪਲਾਂ ਦੀ ਜਾਂਚ ਕੀਤੀ ਗਈ। ਜਿਨ੍ਹਾਂ ’ਚੋਂ ਅੱਠ ਸੈਂਪਲਾਂ ਵਿੱਚ ਪਾਣੀ ਦੀ ਮਿਲਾਵਟ ਪਾਈ ਗਈ। ਪਾਣੀ ਦੀ ਮਿਕਦਾਰ 13 ਤੋਂ 23 ਫੀਸਦੀ ਤੱਕ ਸੀ। ਉਂਜ ਪਾਣੀ ਦੀ ਮਿਲਾਵਟ ਤੋਂ ਇਲਾਵਾ ਕਿਸੇ ਵੀ ਨਮੂਨੇ ਵਿੱਚ ਹਾਨੀਕਾਰਕ ਕੈਮੀਕਲ/ਬਾਹਰੀ ਪਦਾਰਥ ਨਹੀਂ ਪਾਏ ਗਏ। ਜਦੋਂਕਿ 34 ਨਮੂਨੇ ਮਿਆਰਾਂ ਅਨੁਸਾਰ ਪਾਏ ਗਏ।
ਸ੍ਰੀ ਦਰਸ਼ਨ ਸਿੰਘ ਨੇ ਦੱਸਿਆ ਕਿ ਦੁੱਧ ਖਪਤਕਾਰਾਂ ਦੀ ਮੌਜੂਦਗੀ ਵਿੱਚ ਹੀ ਦੁੱਧ ਦੇ ਨਮੂਨਿਆਂ ਦੀ ਜਾਂਚ ਕੀਤੀ ਗਈ ਅਤੇ ਮੌਕੇ ’ਤੇ ਹੀ ਜਾਂਚ ਰਿਪੋਰਟ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਅਜਿਹੇ ਕੈਂਪਾਂ ਤੋਂ ਇਲਾਵਾ ਹੁਣ ਡੇਅਰੀ ਵਿਕਾਸ ਦੇ ਸਾਰੇ ਦਫ਼ਤਰਾਂ ਵਿੱਚ ਵੀ ਦੁੱਧ ਦੀ ਪਰਖ ਮੁਫ਼ਤ ਕਰਵਾਈ ਜਾ ਸਕਦੀ ਹੈ। ਕਿਸੇ ਵੀ ਥਾਂ ’ਤੇ ਅਜਿਹਾ ਕੈਂਪ ਲਗਾਉਣ ਲਈ ਜ਼ਿਲ੍ਹਾ ਪੱਧਰੀ ਦਫ਼ਤਰਾਂ ਜਾਂ ਹੈਲਪਲਾਈਨ ਨੰਬਰ 0172-2219276 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਗੁਰਪਾਲ ਕੌਰ, ਸਰਸਵਤੀ, ਇੰਦਰ ਕਾਂਤਾ, ਆਸ਼ੂ, ਤਰਨਪ੍ਰੀਤ ਕੌਰ, ਕੁਵਿੰਦਰ ਕੌਰ, ਸੁਰਿੰਦਰ ਕੌਰ, ਰਮਨਪ੍ਰੀਤ ਕੌਰ, ਅਰਮਾਨ ਸਿੰਘ, ਰਵਿੰਦਰ ਸਿੰਘ, ਅਸ਼ਵਨੀ ਕੁਮਾਰ, ਕੁਲਵੰਤ ਸਿੰਘ, ਹਰਦੇਵ ਸਿੰਘ, ਸੁਦੇਸ਼ ਕੁਮਾਰ ਅਤੇ ਗੁਰਦੀਪ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…