ਮਿਸ਼ਨ-2024: ਭਰਵੇਂ ਇਕੱਠਾਂ ਤੋਂ ‘ਆਪ’ ਲੀਡਰਸ਼ਿਪ ਬਾਗੋਬਾਗ

ਨਬਜ਼-ਏ-ਪੰਜਾਬ, ਮੁਹਾਲੀ, 14 ਮਈ:
ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ, ਵਿਧਾਇਕ ਕੁਲਵੰਤ ਸਿੰਘ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਸ੍ਰੀਮਤੀ ਪ੍ਰਭਜੋਤ ਕੌਰ ਚੋਣ ਪ੍ਰਚਾਰ ਦੌਰਾਨ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਭਰਵੇਂ ਇਕੱਠਾਂ ਤੋਂ ਬਾਗੋਬਾਗ ਹਨ। ‘ਆਪ’ ਕੌਂਸਲਰ ਰਮਨਪ੍ਰੀਤ ਕੌਰ ਅਤੇ ਸਰਕਲ ਪ੍ਰਧਾਨ ਹਰਮੇਸ਼ ਸਿੰਘ ਕੁੰਭੜਾ ਵੱਲੋਂ ਪਿੰਡ ਕੁੰਭੜਾ ਵਿੱਚ ਪਾਰਟੀ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਚੋਣ ਮੀਟਿੰਗ ਕੀਤੀ। ਜਿਸ ਵਿੱਚ ਪੁਰਸ਼ਾਂ ਅਤੇ ਅੌਰਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ‘ਆਪ’ ਉਮੀਦਵਾਰ ਨੂੰ ਬਿਨਾਂ ਸ਼ਰਤ ਸਮਰਥਨ ਦੇਣ ਦਾ ਐਲਾਨ ਕੀਤਾ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪਹਿਲਾਂ ਉਨ੍ਹਾਂ ਨੇ ਮੇਅਰ ਹੁੰਦਿਆਂ ਕੁੰਭੜਾ ਦੇ ਸਰਬਪੱਖੀ ਵਿਕਾਸ ਲਈ ਦਿਲ ਖੋਲ੍ਹ ਕੇ ਫੰਡ ਦਿੱਤੇ ਗਏ ਅਤੇ ਹੁਣ ਵਿਧਾਇਕ ਵਜੋਂ ਯੋਜਨਾਬੱਧ ਤਰੀਕੇ ਨਾਲ ਵਿਕਾਸ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ। ਕੁੰਭੜਾ ਦੀ ਪੱਕੀ ਫਿਰਨੀ, ਅੰਦਰਲੀ ਸੜਕਾਂ, ਸਟਰੀਟ ਲਾਈਟ, ਪਾਰਕ ਨੂੰ ਸੈਰਗਾਹ ਵਜੋਂ ਵਿਕਸਤ ਕਰਨਾ ਅਤੇ ਸੀਵਰੇਜ ਤੇ ਜਲ ਸਪਲਾਈ ਯੋਜਨਾ ਆਦਿ ਸਾਰੇ ਕੰਮ ਉਨ੍ਹਾਂ ਦੀ ਦੇਣ ਹਨ।

ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਨੇ ਕਿਹਾ ਕਿ ਪੰਜਾਬ ਦੇ ਲੋਕ ‘ਆਪ’ ਸਰਕਾਰ ਦੀਆਂ ਨੀਤੀਆਂ ਤੋਂ ਬੇਹੱਦ ਖ਼ੁਸ਼ ਹਨ। ਜਿਸ ਦਾ ਸਬੂਤ ਚੋਣ ਮੀਟਿੰਗਾਂ ਵਿੱਚ ਲੋਕਾਂ ਦੀ ਭਰਵੀਂ ਸ਼ਮੂਲੀਅਤ ਤੋਂ ਮਿਲਦਾ ਹੈ। ‘ਆਪ’ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੁਹਾਲੀ ਸਮੇਤ ਸਮੁੱਚੇ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਇਆ ਜਾਵੇਗਾ ਅਤੇ ਸ੍ਰੀ ਆਨੰਦਪੁਰ ਸਾਹਿਬ ਨੂੰ ਸੈਲਾਨੀਆਂ ਦੀ ਖਿੱਚ ਦਾ ਕੇਂਦਰ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਚੋਣ ਜਲਸੇ ਨੂੰ ਕੌਂਸਲਰ ਰਮਨਪ੍ਰੀਤ ਕੌਰ, ਸਰਕਲ ਪ੍ਰਧਾਨ ਹਰਮੇਸ਼ ਸਿੰਘ ਕੁੰਭੜਾ, ਸਟੇਟ ਐਵਾਰਡੀ ਫੂਲਰਾਜ ਸਿੰਘ ਨੇ ਵੀ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…