ਮਿਸ਼ਨ ਤੰਦਰੁਸਤ ਪੰਜਾਬ: ਫੇਜ਼-4 ਵਿੱਚ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ

39 ਖਪਤਕਾਰਾਂ ਦੇ ਦੁੱਧ ਸੈਂਪਲ ਕੀਤੇ ਟੈਸਟ 35 ਸੈਂਪਲ ਮਿਆਰਾਂ ਅਨੁਸਾਰ: ਮਨਦੀਪ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜਨਵਰੀ:
ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਫੇਜ਼-4 ਵਿਖੇ ਡਿਪਟੀ ਡਾਇਰੈਕਟਰ ਡੇਅਰੀ ਗੁਰਿੰਦਰਪਾਲ ਸਿੰਘ ਕਾਹਲੋਂ ਦੀ ਅਗਵਾਈ ਹੇਠ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ 39 ਖਪਤਕਾਰਾਂ ਵੱਲੋਂ ਦੁੱਧ ਦੇ ਸੈਂਪਲ ਲਿਆਂਦੇ ਗਏ। ਜਿਨ੍ਹਾਂ ਨੂੰ ਟੈਸਟ ਕਰਕੇ ਨਤੀਜੇ ਮੌਕੇ ਤੇ ਲਿਖਤੀ ਰੂਪ ਵਿੱਚ ਦਿੱਤੇ ਗਏ। ਇਹ ਜਾਣਕਾਰੀ ਦਿੰਦਿਆਂ ਡੇਅਰੀ ਵਿਕਾਸ ਇੰਸਪੈਕਟਰ ਮਨਦੀਪ ਸਿੰਘ ਨੇ ਦੱਸਿਆ ਕਿ 35 ਸੈਂਪਲ ਮਿਆਰਾ ਅਨੁਸਾਰ ਸਨ ਜਦੋਂਕਿ 4 ਸੈਂਪਲਾਂ ਵਿੱਚ ਪਾਣੀ ਦੀ ਮਿਕਦਾਰ ਪਾਈ ਗਈ ਅਤੇ ਹੋਰ ਕੋਈ ਹਾਨੀਕਾਰਕ ਪਦਾਰਥ ਨਹੀ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਦੁੱਧ ਦੇ ਸੈਂਪਲਾਂ ਵਿੱਚ ਯੂਰੀਆ, ਕਾਸਟਿਕ ਸੋਡਾ, ਸਟਾਰਚ ਚੈੱਕ ਕੀਤਾ ਗਿਆ ਜਿਸ ਦੀ ਰਿਪੋਰਟ ਨਿੱਲ ਪਾਈ ਗਈ।
ਡੇਅਰੀ ਵਿਕਾਸ ਇੰਸਪੈਕਟਰ ਨੇ ਦੱਸਿਆ ਕਿ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਚਲਾਈ ਜਾ ਰਹੀ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਦੁੱਧ ਖਪਤਕਾਰਾਂ ਨੂੰ ਦੁੱਧ ਦੀ ਬਣਤਰ ਮਨੁੱਖੀ ਸਿਹਤ ਲਈ ਇਸਦਾ ਮਹੱਤਵ ਅਤੇ ਇਸ ਵਿੱਚ ਸੰਭਾਵਿਤ ਮਿਲਾਵਟ ਦੀ ਜਾਣਕਾਰੀ ਦੇਣਾ ਹੈ। ਇਸ ਮੌਕੇ ਮਾਹਿਰਾਂ ਵੱਲੋਂ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਦਾ ਮੰਤਵ ਸਪੱਸ਼ਟ ਕਰਦਿਆਂ ਦੱਸਿਆ ਕਿ ਦੁੱਧ ਦਾ ਸੈਂਪਲ ਟੈਸਟ ਕਰਨ ਉਪਰੰਤ ਪ੍ਰਾਪਤ ਨਤੀਜਿਆਂ ਦੇ ਆਧਾਰ ਤੇ ਖਪਤਕਾਰਾਂ ਨੂੰ ਦੱਸਣਾ ਹੈ ਕਿ ਉਨ੍ਹਾਂ ਵੱਲੋਂ ਖਰੀਦੇ ਦੁੱਧ ਵਿੱਚ ਮੌਜੂਦ ਤੱਤ ਉਨ੍ਹਾਂ ਵੱਲੋਂ ਖਰੀਦੀ ਕੀਮਤ ਦਾ ਮੁੱਲ ਮੋੜਦੇ ਹਨ ਕਿ ਨਹੀਂ। ਉਨ੍ਹਾਂ ਦੱਸਿਆ ਕਿ ਦੁੱਧ ਜਾਗਰੂਕਤਾ ਕੈਂਪਾਂ ਤੋ ਇਲਾਵਾ ਦੁੱਧ ਦੀ ਪਰਖ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਕਮਰਾ ਨੰਬਰ 434, ਤੀਜ਼ੀ ਮੰਜ਼ਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਮੁਫਤ ਕੀਤੀ ਜਾਂਦੀ ਹੈ। ਕਿਸੇ ਵੀ ਥਾਂ ਉੱਤੇ ਵਿਸ਼ੇਸ ਤੌਰ ਤੇ ਦੁੱਧ ਜਾਗਰੂਕਤਾ ਕੈਂਪ ਆਯੋਜਿਤ ਕਰਨ ਲਈ ਹੈਲਪਲਾਈਨ ਨੰਬਰ 98784-41386 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਇਸਤਰੀ ਅਕਾਲੀ ਦਲ ਜ਼ਿਲ੍ਹਾ ਮੁਹਾਲੀ ਦੀ ਪ੍ਰਧਾਨ ਬੀਬੀ ਕੁਲਦੀਪ ਕੌਰ ਕੰਗ, ਦੁੱਧ ਖਪਤਕਾਰ ਪਰਮਜੀਤ ਕੌਰ, ਰੀਤ, ਅਮਰਜੀਤ ਸਿੰਘ ਅਤੇ ਦਫ਼ਤਰੀ ਅਮਲਾ ਡੇਅਰੀ ਵਿਕਾਸ ਇੰਸਪੈਕਟਰ ਮਨਮੋਹਨ ਸਿੰਘ, ਡੇਅਰੀ ਟੈਕਨਾਲੋਜਿਸਟ ਦਰਸ਼ਨ ਸਿੰਘ, ਬਲਜਿੰਦਰ ਰੰਧਾਵਾ, ਹਰਦੇਵ ਸਿੰਘ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…