Share on Facebook Share on Twitter Share on Google+ Share on Pinterest Share on Linkedin ਵਿਧਾਇਕ ਬਲਬੀਰ ਸਿੱਧੂ ਨਾਲ ਕਾਂਗਰਸੀ ਆਗੂ ਸ਼ਿਵ ਵਰਮਾ ਨੇ ਕੀਤੀ ਮੁਲਾਕਾਤ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 25 ਮਾਰਚ: ਪੰਜਾਬ ਪ੍ਰਦੇਸ਼ ਕਾਂਗਰਸ ਜਿਲ੍ਹਾ ਮੁਹਾਲੀ ਦੇ ਪ੍ਰਧਾਨ ਅਤੇ ਮੁਹਾਲੀ ਵਿਧਾਨ ਸਭਾ ਹਲਕੇ ਤੋਂ ਤੀਜੀ ਵਾਰ ਵਿਧਾਨ ਸਭਾ ਵਿੱਚ ਪੁੱਜਣ ਵਿੱਚ ਸਫ਼ਲ ਹੋਏ ਕਾਂਗਰਸੀ ਵਿਧਾਇਕ ਬਲਬੀਰ ਸਿੰਘ ਸਿੱਧੂ ਨਾਲ ਕੁਰਾਲੀ ਦੇ ਦਿੱਗਜ ਕਾਂਗਰਸੀ ਆਗੂ ਸ਼ਿਵ ਵਰਮਾ ਨੇ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਗੁਲਦਸਤਾ ਭੇਂਟ ਕੀਤਾ। ਇਸ ਮੌਕੇ ਸ਼ਿਵ ਵਰਮਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵਿਧਾਇਕ ਬਲਵੀਰ ਸਿੰਘ ਸਿੱਧੂ ਨੂੰ ਕਾਂਗਰਸ ਦੀ ਸਰਕਾਰ ਵਿਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਸ਼ੇਸ ਜਿੰਮੇਵਾਰੀ ਦਿੱਤੀ ਜਾਵੇਗੀ ਤਾਂ ਜੋ ਜਿਲ੍ਹਾ ਮੋਹਾਲੀ ਤੋਂ ਵੀ ਪੰਜਾਬ ਸਰਕਾਰ ਦੇ ਮੰਤਰੀਮੰਡਲ ਵਿਚ ਨੁਮਾਇੰਦਾ ਸ਼ਾਮਲ ਹੋ ਸਕੇ। ਇਸ ਮੌਕੇ ਦੀਪਕ ਵਰਮਾ ਕੋਆਰਡੀਨੇਟਰ ਯੂਥ ਕਾਂਗਰਸ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਬਲਵੀਰ ਸਿੰਘ ਸਿੱਧੂ ਨੂੰ ਆਉਣ ਵਾਲੇ ਦਿਨਾਂ ਵਿਚ ਵਿਸ਼ੇਸ ਜਿੰਮੇਵਾਰੀ ਦੇ ਕੇ ਨਿਵਾਜਿਆ ਜਾਵੇ ਤਾਂ ਜੋ ਜਿਲ੍ਹੇ ਵਿਚ ਰਹਿੰਦੇ ਵਿਕਾਸ ਕਾਰਜ ਕਰਵਾਏ ਜਾ ਸਕਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ