ਵਿਧਾਇਕ ਕੁਲਜੀਤ ਰੰਧਾਵਾ ਨੇ ਅਮਲਾਲਾ ਨੇੜੇ ਘੱਗਰ ਦਰਿਆ ਦੇ ਬੰਨ੍ਹ ਅਤੇ ਪਾਣੀ ਦੇ ਵਹਾਅ ਦੀ ਸਥਿਤੀ ਦਾ ਜਾਇਜ਼ਾ

ਮੁਬਾਰਕਪੁਰ-ਢਕੋਲੀ ਕਾਜ਼ਵੇਅ ’ਤੇ ਪਾਣੀ ਦਾ ਜਾਇਜ਼ਾ ਲੈਣ ਸਮੇਂ ਟਰੈਫ਼ਿਕ ਦੇ ਬਦਲਵੇਂ ਪ੍ਰਬੰਧ ਕਰਨ ਦੀ ਹਦਾਇਤ

ਨਬਜ਼-ਏ-ਪੰਜਾਬ, ਮੁਹਾਲੀ, 1 ਸਤੰਬਰ:
ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਪਿੰਡ ਅਮਲਾਲਾ ਅਤੇ ਪੰਜ ਗ੍ਰਾਮੀ ਨੇੜੇ ਘੱਗਰ ਦਰਿਆ ਦੇ ਬੰਨ੍ਹ ਅਤੇ ਪਾਣੀ ਦੇ ਵਹਾਅ ਦੀ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਅਤੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਹਾਲਾਤਾਂ ਦੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਭਰੋਸਾ ਦਵਾਇਆ ਕਿ ਪ੍ਰਸ਼ਾਸਨ ਵੱਲੋਂ ਸਮੇਂ ਸਿਰ ਲੋੜੀਂਦੇ ਉਪਾਅ ਕੀਤੇ ਜਾਣਗੇ। ਇਸ ਤੋਂ ਬਾਅਦ, ਵਿਧਾਇਕ ਰੰਧਾਵਾ ਆਪਣੀ ਟੀਮ ਸਮੇਤ ਮੁਬਾਰਕਪੁਰ-ਢਕੋਲੀ ਕਾਜ਼ਵੇਅ ‘ਤੇ ਪਹੁੰਚੇ ਅਤੇ ਉੱਥੇ ਪਾਣੀ ਦੇ ਪੱਧਰ ਅਤੇ ਟਰੈਫ਼ਿਕ ਉੱਤੇ ਪੈ ਰਹੇ ਪ੍ਰਭਾਵ ਦਾ ਖੁਦ ਜਾਇਜ਼ਾ ਲਿਆ। ਉਨ੍ਹਾਂ ਨੇ ਟਰੈਫ਼ਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਾਣੀ ਦਾ ਪੱਧਰ ਵਧਣ ਦੀ ਸਥਿਤੀ ਵਿੱਚ ਤੁਰੰਤ ਟਰੈਫ਼ਿਕ ਡਾਈਵਰਟ ਕੀਤਾ ਜਾਵੇ ਤਾਂ ਜੋ ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।
ਸ੍ਰੀ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਨੀਵੇਂ ਇਲਾਕਿਆਂ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਾਵਧਾਨ ਰਹਿਣ ਅਤੇ ਪ੍ਰਸ਼ਾਸਨ ਨਾਲ ਸਹਿਯੋਗ ਕਰਨ। ਵਿਧਾਇਕ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਵੱਲੋਂ ਪਾਣੀ ਦੀ ਸਥਿਤੀ ‘ਤੇ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਹਰ ਕਿਸਮ ਦੀ ਐਮਰਜੈਂਸੀ ਨਾਲ ਨਜਿੱਠਣ ਲਈ ਲੋੜੀਂਦੇ ਕਦਮ ਤੁਰੰਤ ਚੁੱਕੇ ਜਾਣਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਘੱਗਰ ਦਰਿਆ ਦੇ ਨਾਜ਼ੁਕ ਥਾਵਾਂ ‘ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਕਿਸੇ ਵੀ ਹੰਗਾਮੀ ਹਾਲਤ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਨੰਬਰਾਂ 0172-2219506 (ਡੀਸੀ ਦਫ਼ਤਰ), ਮੋਬਾਇਲ 76580-51209 (ਡੀਸੀ ਦਫ਼ਤਰ) ਅਤੇ ਸਬ ਡਵੀਜ਼ਨ ਡੇਰਾਬੱਸੀ ਦੇ ਕੰਟਰੋਲ ਰੂਮ ਨੰਬਰ 01762-283224 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮੋਬਾਇਲ ਨੰਬਰ ਤੋਂ ਇਲਾਵਾ ਉਨ੍ਹਾਂ ਦੇ ਡੇਰਾਬੱਸੀ ਦਫ਼ਤਰ ਦੇ ਨੰਬਰ 01762-280095 ਅਤੇ ਜ਼ੀਰਕਪੁਰ ਦਫ਼ਤਰ ਦੇ ਨੰਬਰ 01762-528902 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Load More Related Articles
Load More By Nabaz-e-Punjab
Load More In Government

Check Also

Punjab Cabinet Approves New Building Bye-laws

Punjab Cabinet Approves New Building Bye-laws Important decisions taken in Punjab Cabinet …