ਵਿਧਾਇਕ ਕੁਲਵੰਤ ਸਿੰਘ ਨੇ ਅਫ਼ਸਰਾਂ ਨੂੰ ਮੌਕੇ ’ਤੇ ਸੱਦ ਕੇ ਦਿਖਾਈ ਸੜਕਾਂ ਦੀ ਅਸਲੀ ਤਸਵੀਰ

ਵਿਜੀਲੈਂਸ ਤੋਂ ਉੱਚ ਪੱਧਰੀ ਜਾਂਚ ਕਰਵਾਉਣ ’ਤੇ ਜਾਨੀ ਨੁਕਸਾਨ ਲਈ ਅਫ਼ਸਰਾਂ ਖ਼ਿਲਾਫ਼ ਕੇਸ ਦੀ ਚਿਤਾਵਨੀ

ਨਬਜ਼-ਏ-ਪੰਜਾਬ, ਮੁਹਾਲੀ, 18 ਸਤੰਬਰ:
ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕੁਲਵੰਤ ਸਿੰਘ ਨੇ ਸ਼ਹਿਰ ਦੀਆਂ ਖਸਤਾ ਹਾਲਤ ਸੜਕਾਂ ਅਤੇ ਬੁਨਿਆਦੀ ਢਾਂਚੇ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਸ਼ਹਿਰ ਦਾ ਦੌਰਾ ਕੀਤਾ ਅਤੇ ਨਗਰ ਨਿਗਮ ਦੇ ਕਮਿਸ਼ਨਰ ਸਮੇਤ ਹੋਰਨਾਂ ਅਧਿਕਾਰੀਆਂ ਨੂੰ ਮੌਕੇ ’ਤੇ ਸੱਦ ’ਤੇ ਉਨ੍ਹਾਂ ਨੂੰ ਸੜਕਾਂ ਦੀ ਅਸਲੀ ਤਸਵੀਰ ਦਿਖਾਈ। ‘ਆਪ’ ਵਿਧਾਇਕ ਨੇ ਚਿੰਤਾ ਪ੍ਰਗਟਾਈ ਕਿ ਗਮਾਡਾ ਸਭ ਤੋਂ ਵੱਧ ਪੈਸਾ ਕਮਾਉਂਦਾ ਹੈ ਪ੍ਰੰਤੂ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਨਹੀਂ ਮਿਲ ਰਹੀਆਂ ਹਨ।
‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਗਮਾਡਾ ਅਧਿਕਾਰੀ ਦਫ਼ਤਰ ਤੋਂ ਬਾਹਰ ਨਿਕਲ ਕੇ ਸ਼ਹਿਰ ਦਾ ਦੌਰਾ ਤੱਕ ਨਹੀਂ ਕਰਦੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪੂਰੀ ਤਰ੍ਹਾਂ ਨਜ਼ਰ-ਅੰਦਾਜ਼ ਕਰ ਕੀਤਾ ਜਾ ਰਿਹਾ ਹੈ। ਵਿਧਾਇਕ ਨੇ ਅਧਿਕਾਰੀਆਂ ਨੂੰ ਸੀਪੀ-67 ਮਾਲ ਦੇ ਸਾਹਮਣੇ ਸੈਕਟਰ-79 ਅਤੇ ਸੈਕਟਰ-68 ਚੌਕ ’ਤੇ ਸੜਕ ਦੀ ਹਾਲਤ ਦਿਖਾਈ, ਜੋ ਪੂਰੀ ਸੜਕ ਧਸ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਸੜਕ 10-12 ਸਾਲ ਪਹਿਲਾਂ ਬਣੀ ਸੀ, ਜੋ ਹੁਣ ਪੂਰੀ ਤਰ੍ਹਾਂ ਧਸ ਚੁੱਕੀ ਹੈ। ਇਹ ਲੋਕਾਂ ਦੇ ਪੈਸੇ ਦੀ ਬਰਬਾਦੀ ਅਤੇ ਕੁਆਲਿਟੀ ਨਾਲ ਵੱਡਾ ਸਮਝੌਤਾ ਹੈ।
ਵਿਧਾਇਕ ਨੇ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਹਾਦਸਾ ਜਾਂ ਜਾਨੀ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਸਿੱਧੀ ਜ਼ਿੰਮੇਵਾਰੀ ਸਬੰਧਤ ਜੇਈ, ਐਸਡੀਓ, ਐਕਸੀਅਨ ਅਤੇ ਹੋਰ ਸਬੰਧਤ ਅਧਿਕਾਰੀਆਂ ਦੀ ਹੋਵੇਗੀ। ਇਸੇ ਮਾਮਲੇ ਵਿੱਚ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਸਿੱਧੇ ਪਰਚੇ ਦਰਜ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੂਰੇ ਮਾਮਲੇ ਦੀ ਵਿਜੀਲੈਂਸ ਜਾਂਚ ਕਰਵਾਈ ਜਾਵੇਗੀ ਅਤੇ ਜਲਦੀ ਹੀ ਇਸ ਮੁੱਦੇ ਨੂੰ ਵਿਧਾਨ ਸਭਾ ਵਿੱਚ ਚੁੱਕਿਆ ਜਾਵੇਗਾ। ਵਿਧਾਇਕ ਨੇ ਸਵਾਲ ਕੀਤਾ ਕਿ ਲੱਖਾਂ-ਕਰੋੜਾਂ ਰੁਪਏ ਲੋਕਾਂ ਦੇ ਖਰਚ ਹੋ ਰਹੇ ਹਨ, ਪ੍ਰੰਤੂ ਨਾ ਤਾਂ ਸੜਕਾਂ ਠੀਕ ਹਨ ਅਤੇ ਨਾ ਹੀ ਸੀਵਰੇਜ ਦਾ ਕੋਈ ਪੱਕਾ ਹੱਲ ਹੀ ਕੀਤਾ ਹੋਇਆ। ਲੋਕ ਰੋਜ਼ਾਨਾ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ ਪਰ ਅਧਿਕਾਰੀ ਸਿਰਫ਼ ਮੀਟਿੰਗ ਦੇ ਨਾਂਅ ’ਤੇ ਬੈਠ ਕੇ ਸਿਰਫ਼ ਫਾਈਲਾਂ ਵਿੱਚ ਹੀ ਕੰਮ ਕਰ ਰਹੇ ਹਨ।

ਵਿਧਾਇਕ ਕੁਲਵੰਤ ਸਿੰਘ ਨੇ ਸ਼ਹਿਰ ਦੇ 5 ਵੱਡੇ ਖੂਨੀ ਚੌਕਾਂ ਬਾਰੇ ਕਿਹਾ ਕਿ ਹੁਣ ਜਨਤਾ ਦਾ ਸਬਰ ਜਵਾਬ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਹੁਣ ਨਿਰਦੇਸ਼ ਦੇਣੇ ਹੋਣਗੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਰਾਹਤ ਮਿਲ ਸਕੇ ਅਤੇ ਲੋਕਾਂ ਦਾ ਪੈਸਾ ਬਰਬਾਦ ਨਾ ਹੋਵੇ। ਇਸ ਮੌਕੇ ‘ਆਪ’ ਆਗੂ ਕੁਲਦੀਪ ਸਿੰਘ ਸਮਾਣਾ, ਹਰਮੇਸ਼ ਸਿੰਘ ਕੁੰਭੜਾ ਅਤੇ ਅਰੁਣ ਗੋਇਲ ਸਮੇਤ ਅਧਿਕਾਰੀ ਅਤੇ ਸ਼ਹਿਰ ਦੇ ਪਤਵੰਤੇ ਮੌਜੂਦ ਸਨ।

Load More Related Articles
Load More By Nabaz-e-Punjab
Load More In Government

Check Also

Punjab Cabinet Approves New Building Bye-laws

Punjab Cabinet Approves New Building Bye-laws Important decisions taken in Punjab Cabinet …