Share on Facebook Share on Twitter Share on Google+ Share on Pinterest Share on Linkedin ਵਿਧਾਇਕ ਕੁਲਵੰਤ ਸਿੰਘ ਵੱਲੋਂ ਪਿੰਡਾਂ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਦਾ ਹੋਕਾ ਪੰਜਾਬ ’ਚੋਂ ਨਸ਼ਾ ਖ਼ਤਮ ਕਰਨ ਲਈ ਲੋਕਾਂ ਦੇ ਭਰਵੇਂ ਸਹਿਯੋਗ ਦੀ ਲੋੜ: ਕੁਲਵੰਤ ਸਿੰਘ ਨਬਜ਼-ਏ-ਪੰਜਾਬ, ਮੁਹਾਲੀ, 4 ਜੂਨ: ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ’ਚੋਂ ਨਸ਼ਿਆਂ ਨੂੰ ਪੂਰਨ ਤੌਰ ’ਤੇ ਖ਼ਤਮ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਆਪਣੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਨਸ਼ਿਆਂ ਤੋ ਦੂਰ ਰਹਿਣ ਲਈ ਸਹੁੰ ਵੀ ਚੁਕਾਈ ਜਾ ਰਹੀ ਹੈ। ਇਸ ਮੁਹਿੰਮ ਦੇ ਤਹਿਤ ਅੱਜ ਪਿੰਡ ਸਿਆਊ, ਕੁਰੜੀ, ਕੁਰੜਾ, ਸ਼ੇਖਨ ਮਾਜਰਾ ਵਿਖੇ ਨਸ਼ਾ ਮੁਕਤੀ ਸਮਾਗਮਾਂ ਵਿੱਚ ਸ਼ਮੂਲੀਅਤ ਕਰਕੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਪੰਜਾਬ ’ਚੋਂ ਨਸ਼ਾ ਖ਼ਤਮ ਕਰਨ ਲਈ ਸਰਕਾਰ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਅਤੇ ਖ਼ਾਸ ਕਰਕੇ ਨੌਜਵਾਨ ਅਤੇ ਮਹਿਲਾਵਾ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਵਿੱਚ ਅੱਗੇ ਹੋ ਕੇ ਮਹੱਤਵਪੂਰਨ ਭੂਮਿਕਾ ਨਿਭਾਈ ਜਾ ਰਹੀ ਹੈ ਅਤੇ ਇਸ ਮੁਹਿੰਮ ਦੇ ਸਾਰਥਕ ਨਤੀਜੇ ਵੀ ਸਾਹਮਣੇ ਆ ਰਹੇ ਹਨ। ਕਿਉਂਕਿ ਨਸ਼ਿਆਂ ਨੇ ਪੰਜਾਬ ਦੀ ਜਵਾਨੀ ਨੂੰ ਗੁੰਮਰਾਹ ਕਰ ਰੱਖਿਆ ਸੀ ਅਤੇ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਫਸ ਕੇ ਨਾ ਸਿਰਫ਼ ਆਪਣਾ ਭਵਿੱਖ ਖ਼ਰਾਬ ਕਰ ਰਹੇ ਸਨ ਬਲਕਿ ਆਪਣੀ ਜਵਾਨੀ ਵੀ ਗਵਾ ਰਹੇ ਸਨ। ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਨਸ਼ਿਆਂ ਵਿੱਚ ਫ਼ਸ ਚੁੱਕੇ ਲੋਕਾਂ ਨੂੰ ਨਸ਼ਿਆਂ ’ਚੋਂ ਕੱਢ ਕੇ ਉਨ੍ਹਾਂ ਦਾ ਇਲਾਜ ਕਰਨ ਅਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਸੈਂਟਰ ਖ਼ੋਲੇ ਗਏ ਹਨ, ਜਿੱਥੇ ਉਨ੍ਹਾਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਰੁਜ਼ਗਾਰ ਦੇ ਕਾਬਲ ਬਣਾਉਣ ਲਈ ਟਰੇਨਿੰਗ ਵੀ ਦਿੱਤੀ ਜਾਂਦੀ ਹੈ। ਉਨ੍ਹਾਂ ਆਸ ਜਾਹਰ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੁਆਰਾ ਪੰਜਾਬ ਇੱਕ ਤੰਦਰੁਸਤ ਪੰਜਾਬ ਅਤੇ ਮੁੜ ਤੋਂ ਰੰਗਲਾ ਪੰਜਾਬ ਬਣ ਜਾਵੇਗਾ ਕਿਉਂਕਿ ਪਿਛਲੀਆਂ ਸਰਕਾਰਾਂ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਕੋਈ ਠੋਸ ਕਦਮ ਨਾ ਚੁੱਕੇ ਜਾਣ ਕਾਰਨ ਪੰਜਾਬ ਕਾਲੇ ਦੌਰ ਵਿੱਚ ਚਲਾ ਗਿਆ ਸੀ। ਇਸ ਮੌਕੇ ਰਾਜਨਦੀਪ ਪਤਨੀ ਰਜਿੰਦਰ ਸਿੰਘ, ਸਰਪੰਚ ਪਿੰਡ ਸਿਆਊ, ਨਾਹਰ ਸਿੰਘ ਸਰਪੰਚ ਪਿੰਡ ਕੁਰੜੀ, ਨਿਰਮਲ ਸਿੰਘ ਕੁਰੜੀ, ਛੱਜਾ ਸਿੰਘ ਸਾਬਕਾ ਸਰਪੰਚ ਕੁਰੜੀ, ਮੁਖਤਿਆਰ ਸਿੰਘ ਸਰਪੰਚ ਕੁਰੜਾ, ਗੁਰਪ੍ਰੀਤ ਸਿੰਘ ਹਲਕਾ ਕੁਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ, ਗਗਨਜੋਤ ਕੌਰ ਪਤਨੀ ਸਤਨਾਮ ਸਿੰਘ ਸਰਪੰਚ ਪਿੰਡ ਸ਼ੇਖਣ ਮਾਜਰਾ, ਜਗਤਾਰ ਸਿੰਘ, ਅਵਤਾਰ ਸਿੰਘ ਮੌਲੀ, ਆਰ.ਪੀ.ਸ਼ਰਮਾ, ਕੁਲਦੀਪ ਸਿੰਘ ਸਮਾਣਾ, ਡਾ. ਕੁਲਦੀਪ ਸਿੰਘ, ਜਸਪਾਲ ਸਿੰਘ ਮਟੌਰ, ਅਰੁਣ ਗੋਇਲ, ਹਰਬਿੰਦਰ ਸਿੰਘ ਸੈਣੀ ਬਲਾਕ ਪ੍ਰਧਾਨ, ਗੁਰਪ੍ਰੀਤ ਸਿੰਘ ਚਾਹਲ, ਵਿਕਰਮ ਸਿੰਘ, ਤਰਲੋਚਨ ਮਟੌਰ, ਅਕਬਿੰਦਰ ਸਿੰਘ ਗੋਸਲ, ਜਗਜੀਤ ਸਿੰਘ ਸਰਪੰਚ ਪਿੰਡ ਤੰਗੌਰੀ, ਗੁਰਜੰਟ ਸਿੰਘ ਪੱਤੋਂ ਅਤੇ ਇਨ੍ਹਾਂ ਪਿੰਡਾਂ ਦੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਨੇੜੇ ਤੇੜੇ ਦੇ ਪਿੰਡਾਂ ਦੇ ਲੋਕ ਸ਼ਾਮਲ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ