ਵਿਧਾਇਕ ਕੁਲਵੰਤ ਸਿੰਘ ਨੇ ਨਵ-ਨਿਯੁਕਤ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ

ਪੌਣੇ ਦੋ ਸਾਲਾਂ ਵਿੱਚ ਪੰਜਾਬ ਸਰਕਾਰ ਨੇ 38 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ, ਮੁਹਾਲੀ, 21 ਦਸੰਬਰ:
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਕਾਬਲ ਤੇ ਯੋਗ ਵਿਅਕਤੀਆਂ ਨੂੰ ਮੈਰਿਟ ਅਧਾਰ ’ਤੇ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਲਗਾਤਾਰਤਾ ਵਿੱਚ ਅੱਜ ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਨਵ-ਨਿਯੁਕਤ 7 ਆਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇੱਥੋਂ ਦੇ ਸੈਕਟਰ-79 ਸਥਿਤ ਪਾਰਟੀ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੌਣੇ ਦੋ ਸਾਲਾਂ ਵਿੱਚ 38 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਸਰਕਾਰ ਵੱਲੋਂ ਨਿਰੋਲ ਮੈਰਿਟ ਅਤੇ ਪਾਰਦਰਸ਼ੀ ਤਰੀਕੇ ਨਾਲ ਪੰਜਾਬ ਵਿੱਚ ਭਰਤੀ ਮੁਹਿੰਮ ਵਿੱਢੀ ਗਈ ਹੈ, ਜਿਸ ਨਾਲ ਕਾਬਲ, ਹੱਕਦਾਰ ਤੇ ਲੋੜਵੰਦ ਉਮੀਦਵਾਰਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਦੀ ਉਸਦੇ ਸ਼ੁਰੂਆਤੀ ਕਾਰਜਕਾਲ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਸਾਰੇ ਚੋਣ ਵਾਅਦੇ ਪੜਾਅਵਾਰ ਪੂਰੇ ਕੀਤੇ ਜਾਣਗੇ ਅਤੇ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਵਿਧਾਇਕ ਕੁਲਵੰਤ ਸਿੰਘ ਨੇ ਨਵ-ਨਿਯੁਕਤ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਅਤੇ ਸੇਵਾ ਭਾਵਨਾ ਨਾਲ ਕੰਮ ਕਰਨ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੇ ਯੋਗ ਲਾਭਪਾਤਰੀਆਂ ਤੱਕ ਪੁੱਜਦਾ ਕਰਨ ਲਈ ਪ੍ਰੇਰਿਆ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ, ਸੀਡੀਪੀਓ ਗੁਰਸਿਮਰਨ ਕੌਰ, ਆਪ ਆਗੂ ਕੁਲਦੀਪ ਸਿੰਘ ਸਮਾਣਾ, ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ ਬੈਦਵਾਨ, ਸਾਬਕਾ ਕੌਂਸਲਰ ਆਰਪੀ ਸ਼ਰਮਾ, ਹਰਪਾਲ ਸਿੰਘ ਚੰਨਾ ਅਤੇ ਹਰਬਿੰਦਰ ਸਿੰਘ ਸੈਣੀ, ਹਰਮੇਸ਼ ਸਿੰਘ ਕੁੰਭੜਾ, ਜਸਪਾਲ ਸਿੰਘ ਮਟੌਰ, ਤਾਰਨਜੀਤ ਸਿੰਘ, ਬਲਜੀਤ ਸਿੰਘ ਹੈਪੀ, ਮਲਕੀਤ ਸਿੰਘ ਮੌਲੀ ਅਤੇ ਸਮੂਹ ਬਲਾਕ ਸੁਪਰਵਾਈਜ਼ਰਾਂ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…