ਵਿਧਾਇਕ ਕੁਲਵੰਤ ਸਿੰਘ ਨੇ 20 ਲਾਭਪਾਤਰੀਆਂ ਨੂੰ 42 ਲੱਖ ਦੇ ਕਰਜ਼ਾ ਮੁਆਫ਼ੀ ਪ੍ਰਮਾਣ ਪੱਤਰ ਵੰਡੇ

ਭਗਵੰਤ ਮਾਨ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਕੀਤਾ ਜਾ ਰਿਹਾ ਹੈ ਪੱਕਾ ਹੱਲ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ, ਮੁਹਾਲੀ, 4 ਜੁਲਾਈ:
ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਵੰਤ ਸਿੰਘ ਦੀ ਵੱਲੋਂ ਅੱਜ ਸੈਕਟਰ-79 ਵਿਖੇ ਆਪਣੇ ਦਫ਼ਤਰ ਵਿਖੇ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਦੀ ਤਰਫ਼ੋਂ ਮੁਹਾਲੀ ਹਲਕੇ ਦੇ ਕੁੱਲ 20 ਲਾਭਪਾਤਰੀਆਂ ਨੂੰ 42 ਲੱਖ ਰੁਪਏ ਦੇ ਕਰਜ਼ਾ ਮੁਆਫੀ ਪ੍ਰਮਾਣ ਪੱਤਰ ਤਕਸੀਮ ਕੀਤੇ ਗਏ। ਇਨ੍ਹਾਂ ਲਾਭਪਾਤਰੀਆਂ ਵਿੱਚ ਗੁਰਜੀਤ ਸਿੰਘ, ਰਘਵੀਰ ਸਿੰਘ, ਪ੍ਰੇਮ ਸਿੰਘ ਪਿੰਡ ਸਨੇਟਾ, ਅਜੈ ਸਿੰਘ, ਜਗਤਾਰ ਸਿੰਘ, ਰਵਿੰਦਰ ਕੌਰ, ਗੁਰਸੇਵਕ ਸਿੰਘ, ਗੁਰਸੇਵਕ ਸਿੰਘ, ਲਖਵੀਰ ਸਿੰਘ, ਬਾਦਲ ਸਿੰਘ, ਗੁਰਪ੍ਰੀਤ ਸਿੰਘ, ਜਗਪਾਲ ਸਿੰਘ, ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੰਪੂਰਨ ਸਿੰਘ, ਸੁਰਜੀਤ ਕੌਰ ,ਕਰਨੈਲ ਸਿੰਘ, ਤੇਜਿੰਦਰ ਸਿੰਘ, ਰਵਿੰਦਰ ਸਿੰਘ, ਸੁਰਜੀਤ ਸਿੰਘ, ਗੁਰਵਿੰਦਰ ਸਿੰਘ ਸ਼ਾਮਿਲ ਸਨ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਵਿਧਾਨ ਸਭਾ ਹਲਕਾ ਮੁਹਾਲੀ ਨਾਲ ਸਬੰਧਤ ਕੁੱਲ 20 ਲਾਭਪਾਤਰੀਆਂ ਨੂੰ 42 ਲੱਖ ਰੁਪਏ ਦੇ ਕਰਜ਼ਾ ਮੁਆਫ਼ੀ ਪ੍ਰਮਾਣ ਪੱਤਰ ਤਕਸੀਮ ਕੀਤੇ ਗਏ ਹਨ, ਜਦਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁਹਾਲੀ ਜਿਲ੍ਹੇ ਦੇ ਲਾਭਪਾਤਰੀਆਂ ਨੂੰ ਡੇਢ ਕਰੋੜ ਰੁਪਏ ਦੇ ਕਰੀਬ, ਜਦਕਿ ਪੰਜਾਬ ਦੇ ਲਾਭਪਾਤਰੀਆਂ ਨੂੰ 63 ਕਰੋੜ ਰੁਪਏ ਦੇ ਕਰਜ਼ਾ ਮੁਆਫ਼ੀ ਪ੍ਰਮਾਣ ਪੱਤਰ ਦਿੱਤੇ ਦਿੱਤੇ ਗਏ ਹਨ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਜੋ ਵਾਅਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਲੋਕਾਂ ਨਾਲ ਕੀਤੇ ਗਏ ਸਨ ਅਤੇ ਜੋ ਗਰੰਟੀਆਂ ਲੋਕਾਂ ਨੂੰ ਦਿੱਤੀਆਂ ਗਈਆਂ ਸਨ ਉਨ੍ਹਾਂ ਨੂੰ ਲਗਭਗ ਪੂਰੇ ਕੀਤਾ ਜਾ ਚੁੱਕਾ ਹੈ ਅਤੇ ਹੁਣ ਪੰਜਾਬ ਦੇ ਲੋਕਾਂ ਦੀਆਂ ਚਿਰਕੋਣੀਆਂ ਮੰਗਾਂ ਦਾ ਪੱਕੇ ਤੌਰ ’ਤੇ ਹੱਲ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਫਿਰ ਤੋਂ ਹਰਿਆ ਭਰਿਆ ਬਣਾਉਣ ਦੇ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਵਿਕਾਸ ਮੁਖੀ ਸਕੀਮਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਮੈਨੇਜਰ ਅਵਤਾਰ ਸਿੰਘ, ਬੁੱਧ ਸਿੰਘ ਸਹਾਇਕ ਜ਼ਿਲ੍ਹਾ ਮੈਨੇਜਰ, ਜਗਤਾਰ ਸਿੰਘ ਸਹਾਇਕ ਜ਼ਿਲ੍ਹਾ ਮੈਨੇਜਰ, ਟਹਿਲ ਸਿੰਘ ਕਲਰਕ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Government

Check Also

Punjab Cabinet Approves New Building Bye-laws

Punjab Cabinet Approves New Building Bye-laws Important decisions taken in Punjab Cabinet …