ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਰਾਮਗੜ੍ਹ ਵਿੱਚ ਕੀਤਾ ਪਾਣੀ ਦੇ ਟਿਊਬਵੈਲ ਦਾ ਉਦਘਾਟਨ

ਮੁਹਾਲੀ ਵਾਸੀਆਂ ਨੂੰ ਪਾਣੀ ਦੀ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ, ਮੁਹਾਲੀ, 12 ਅਗਸਤ:
ਮੁਹਾਲੀ ਦੇ ਵਸਨੀਕਾਂ ਨੂੰ ਕਦੇ ਵੀ ਪਾਣੀ ਦੀ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ। ਲੋਕਾਂ ਨੂੰ ਉਨ੍ਹਾਂ ਦੀ ਜ਼ਰੂਰਤ ਦੇ ਮੁਤਾਬਕ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਜ਼ਿੰਮੇਵਾਰੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਮੇਸ਼ਾ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕੀਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਰਾਮਗੜ੍ਹ ਵਿਖੇ ਪਿੰਡ ਵਿੱਚ ਪਾਣੀ ਦੇ ਟਿਊਬਵੈੱਲ ਦਾ ਉਦਘਾਟਨ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਇਸ ਟਿਉਬਲ ਰਾਹੀਂ ਲੋਕਾਂ ਨੂੰ ਪਾਣੀ ਦੀਆਂ ਸਮੱਸਿਆਵਾਂ ਤੋਂ ਉਮਰ ਭਰ ਲਈ ਰਾਹਤ ਮਿਲ ਜਾਵੇਗੀ। ਲੋਕਾਂ ਦੇ ਘਰ ਪੀਣ ਵਾਲਾ ਪਾਣੀ ਪੁੱਜਦਾ ਕਰਨ ਦੇ ਲਈ ਪਾਈਪਾਂ ਦੇ ਜਾਲ ਵਿਛਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਕੁਲਵੰਤ ਸਿੰਘ ਨੇ ਪਿੰਡ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਤੇ ਕਿਹਾ ਉਨ੍ਹਾਂ ਵੱਲੋਂ ਲੰਬੇ ਸਮੇਂ ਤੋਂ ਆ ਰਹੀ ਪਾਣੀ ਦੀ ਕਮੀ ਹੁਣ ਲੋਕਾਂ ਨੂੰ ਜੂਝਣਾ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਮੇਸ਼ਾ ਹੀ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਦੇ ਵਿੱਚ ਰੱਖਦੇ ਹੋਏ ਕੰਮ ਕੀਤਾ ਜਾ ਰਿਹਾ ਹੈ ਅਤੇ ਅਫ਼ਸਰ ਸਾਹਿਬਾਨਾਂ ਨੂੰ ਵੀ ਖਾਸ ਤੌਰ ’ਤੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਲੋਕਾਂ ਦਾ ਕੋਈ ਵੀ ਕੰਮ ਰੁਕਣਾ ਨਹੀਂ ਚਾਹੀਦਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮਹਿਜ ਡੇਢ ਸਾਲ ਦੇ ਅੰਦਰ ਆਪਣੀ ਅਣਗਿਣਤ ਵਧਦਿਆਂ ਨੂੰ ਪੂਰਾ ਵੀ ਕਰ ਦਿੱਤਾ ਗਿਆ ਹੈ ਜੋ ਕੁਝ ਕੰਮ ਰਹਿ ਗਏ ਹਨ ਉਨ੍ਹਾਂ ਨੂੰ ਵੀ ਬਹੁਤ ਜਲਦ ਪੂਰਾ ਕਰ ਦਿੱਤਾ ਜਾਵੇਗਾ।
ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਪਿੰਡ ਦੇ ਵਿੱਚ ਹੀ ਪਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਦੋ ਕਲਾਸ ਰੂਮ ਕਮਰਿਆਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਮੈਰਿਟ ਦੇ ਵਿੱਚ ਆਏ ਬੱਚਿਆਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਮਿਹਨਤ ਹੀ ਸਫਲਤਾ ਦੀ ਕੁੰਜੀ ਹੈ। ਇਸ ਲਈ ਸਾਨੂੰ ਕਦੇ ਵੀ ਮਿਹਨਤ ਤੋਂ ਪਿੱਛੇ ਨਹੀਂ ਹਟਣਾ ਚਾਹੀਦਾ ਅਤੇ ਕਦੇ ਵੀ ਸ਼ੋਰਟਕੱਟ ਰਸਤਾ ਨਹੀਂ ਅਪਣਾਉਣਾ ਚਾਹੀਦਾ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸ਼ੋਰਟਕਟ ਰਸਤਾ ਬੇਸ਼ੱਕ ਇਨਸਾਨ ਨੂੰ ਥੋੜੇ ਸਮੇਂ ਦੀ ਸਫਲਤਾ ਦੇ ਦਿੰਦਾ ਹੈ। ਪ੍ਰੰਤੂ ਇਨਸਾਨ ਸੱਚਮੁੱਚ ਹੀ ਜ਼ਿੰਦਗੀ ਦੇ ਵਿੱਚ ਜੇਕਰ ਕਾਮਯਾਬ ਹੋਣਾ ਹੈ ਤਾਂ ਉਸ ਨੂੰ ਮਿਹਨਤ ਦਾ ਹੀ ਰਾਹ ਅਪਣਾਉਣਾ ਪਵੇਗਾ। ਇਸ ਦੌਰਾਨ ਸਕੂਲ ਦੇ ਪ੍ਰਿੰਸੀਪਲ ਮੈਡਮ ਕਿਰਨ ਕੁਮਾਰੀ, ਦਾਉਂ ਪਿੰਡ ਦੇ ਸਰਪੰਚ ਪ੍ਰਭਜੋਤ ਲਾਲੀ, ਕਿਸਾਨ ਆਗੂ ਗੁਰਨਾਮ ਸਿੰਘ ਕਾਲਾ, ਜੈ ਤੜੋਲੀ, ਬੀਡੀਪੀਓ ਧਨਵੰਤ, ਜੇਈ ਜਸਪਾਲ, ਪ੍ਰਭ ਦਾਊਂ, ਬਿੱਲਾ ਦਾਉਂ ਤੇ ਪਿੰਡ ਦੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੇ ਨਰਸਿੰਗ ਹਫ਼ਤਾ ਮਨਾਇਆ

ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੇ ਨਰਸਿੰਗ ਹਫ਼ਤਾ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 13 ਮਈ…