Share on Facebook Share on Twitter Share on Google+ Share on Pinterest Share on Linkedin ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਬਲੌਂਗੀ ਤੋਂ ਬਰਿਆਲੀ ਸਮੇਤ ਚਾਰ ਸੜਕਾਂ ਦਾ ਨੀਂਹ ਪੱਥਰ ਰੱਖਿਆ 30 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਮਹੀਨੇ ਵਿੱਚ ਮੁਕੰਮਲ ਕੀਤਾ ਜਾਵੇਗਾ ਸੜਕ ਉਸਾਰੀ ਦਾ ਕੰਮ ਨਬਜ਼-ਏ-ਪੰਜਾਬ, ਮੁਹਾਲੀ, 22 ਮਈ: ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਮੁਹਾਲੀ ਦੀ ਜੂਹ ਵਿੱਚ ਪਿੰਡ ਬਲੌਂਗੀ ਤੋਂ ਬਰਿਆਲੀ ਸੜਕ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਉਨ੍ਹਾਂ ਨੇ ਕੁੱਲ ਚਾਰ ਸੜਕਾਂ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਅਤੇ ਪਿੰਡ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ 30 ਲੱਖ ਰੁਪਏ ਦੀ ਲਾਗਤ ਨਾਲ ਬਲੌਂਗੀ-ਬਰਿਆਲੀ ਸਮੇਤ ਚਾਰ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। 60 ਐਮਐਮ ਪੇਵਰ ਬਲਾਕ ਨਾਲ ਬਣਾਈਆਂ ਜਾਣ ਵਾਲੀਆਂ ਇਨ੍ਹਾਂ ਸੜਕਾਂ ਦਾ ਕੰਮ ਤਿੰਨ ਮਹੀਨੇ ਵਿੱਚ ਮੁਕੰਮਲ ਕੀਤਾ ਜਾਵੇਗਾ। ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਵਿਧਾਇਕ ਕੁਲਵੰਤ ਸਿੰਘ ਵੱਲੋਂ 45ਠ ਲੱਖ ਦੀ ਲਾਗਤ ਨਾਲ ਬਲੌਂਗੀ ਦੀ ਫਿਰਨੀ ਦਾ ਕੰਮ ਕਰਵਾਇਆ ਗਿਆ ਹੈ ਅਤੇ ਡਰੇਨਜ਼ ਪਾਈਪਾਂ ਪਾਈਆਂ ਗਈਆਂ। ਲੋਕ ਪਿਛਲੇ 15 ਸਾਲ ਤੋਂ ਮੁਰੰਮਤ ਦੀ ਮੰਗ ਕਰਦੇ ਆ ਰਹੇ ਸੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਮੁਹਾਲੀ ਸਮੇਤ ਪੰਜਾਬ ਵਿੱਚ ਹੁਣ ਤੱਕ 881 ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ। ਇਨ੍ਹਾਂ ਕਲੀਨਿਕਾਂ ਵਿੱਚ ਮੁਫ਼ਤ ਦਵਾਈਆਂ, ਮੁਫ਼ਤ ਟੈੱਸਟ ਦੀ ਸਹੂਲਤ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ 10 ਲੱਖ ਤੱਕ ਦਾ ਮੁਫ਼ਤ ਇਲਾਜ ਵੀ ਛੇਤੀ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਦੇ 12000 ਹਜ਼ਾਰ ਸਕੂਲਾਂ ਵਿੱਚ 2000 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਮੁਕੰਮਲ ਕਰਕੇ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਜਾ ਰਹੇ ਹਨ। ਨਸ਼ਾ ਤਸਕਰਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਗਿਆ ਹੈ ਅਤੇ ਉਨ੍ਹਾਂ ਦੇ ਘਰਾਂ ’ਤੇ ਬੁਲਡੋਜ਼ਰ ਚੱਲ ਰਹੇ ਹਨ। ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਫ਼ੈਸਲਾਕੁਨ ਲੜਾਈ ਦੀ ਵਚਨਬੱਧਤਾ ਦਾ ਪ੍ਰਤੀਕ ਹਨ। ਉਨ੍ਹਾਂ ਦੱਸਿਆ ਕਿ ਲਿੰਕ ਸੜਕਾਂ ਦਾ ਕੰਮ ਜੰਗੀ ਪੱਧਰ ’ਤੇ ਸ਼ੁਰੂ ਕੀਤਾ ਗਿਆ ਹੈ। ਇਸ ਕੰਮ ਲਈ 1800 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ ‘ਆਪ’ ਆਗੂ ਕੁਲਦੀਪ ਸਿੰਘ ਸਮਾਣਾ, ਬਲਾਕ ਪ੍ਰਧਾਨ ਮਗਨ ਲਾਲ, ਸਰਪੰਚ ਜਸਵਿੰਦਰ ਕੌਰ ਬਰਾੜ, ਸਾਬਕਾ ਸਰਪੰਚ ਮੱਖਣ ਸਿੰਘ ਬਰਾੜ, ਜੇਈ ਜਸਪਾਲ ਮਸੀਹ, ‘ਆਪ’ ਵਲੰਟੀਅਰ ਹਰਬਿੰਦਰ ਸਿੰਘ ਸੈਣੀ, ਸ਼ਵਿੰਦਰ ਸਿੰਘ ਕੰਗ, ਅਰੁਣ ਗੋਇਲ, ਅਵਤਾਰ ਮੌਲੀ ਅਤੇ ਪਿੰਡ ਦੇ ਪਤਵੰਤੇ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ