ਪਠਾਨਕੋਟ ਹੜ੍ਹ ਪੀੜਤਾਂ ਲਈ ਵਿਧਾਇਕ ਕੁਲਵੰਤ ਸਿੰਘ ਨੇ ਰਾਹਤ ਸਮੱਗਰੀ ਭੇਜੀ

ਟਰੇਡ ਵਿੰਗ ਆਮ ਆਦਮੀ ਪਾਰਟੀ ਵੱਲੋਂ ਇਕੱਤਰ ਕੀਤੀ ਗਈ ਰਾਹਤ ਸਮੱਗਰੀ

ਨਬਜ਼-ਏ-ਪੰਜਾਬ, ਮੁਹਾਲੀ, 30 ਅਗਸਤ:
ਆਮ ਆਦਮੀ ਪਾਰਟੀ ਦੇ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਅੱਜ ਪਾਰਟੀ ਦੇ ਟਰੇਡ ਵਿੰਗ ਵੱਲੋਂ ਪਠਾਨਕੋਟ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਰਾਸ਼ਨ ਕਿੱਟਾਂ, ਰਸ-ਬਿਸਕਟ ਕਿੱਟਾਂ, ਪਾਣੀ, ਆਟਾ ਤੇ ਚਾਵਲ ਰਵਾਨਾ ਕੀਤੇ ਗਏ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸਰਹੱਦੀ ਖੇਤਰਾਂ ਦੇ ਲੋਕ ਮੁਸ਼ਕਲ ਘੜੀ ਦਾ ਸਾਹਮਣਾ ਕਰ ਰਹੇ ਹਨ ਅਤੇ ਮੁਹਾਲੀ ਵਾਸੀ ਉਨ੍ਹਾਂ ਦੇ ਨਾਲ ਖੜੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੜ ਪ੍ਰਭਾਵਿਤ ਜ਼ਿਲ੍ਹਿਆਂ ਦੇ ਰਾਹਤ ਤੇ ਬਚਾਅ ਕਾਰਜਾਂ ਦੀ ਨਿਗਰਾਨੀ ਲਈ ਉੱਚ ਪੱਧਰੀ ਕਮੇਟੀ ਬਣਾਈ ਗਈ ਹੈ, ਤਾਂ ਜੋ ਸਮੇਂ ਸਿਰ ਮਦਦ ਪਹੁੰਚਾਈ ਜਾ ਸਕੇ।
ਸ੍ਰੀ ਕੁਲਵੰਤਿ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ, ਮੰਤਰੀ, ਵਿਧਾਇਕ ਅਤੇ ਆਮ ਆਦਮੀ ਪਾਰਟੀ ਵਰਕਰ ਖੁਦ ਮੌਕੇ ‘ਤੇ ਜਾ ਕੇ ਲੋਕਾਂ ਦੀ ਸਹਾਇਤਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਪਿੰਡ ਪੱਧਰ ‘ਤੇ ਇਕੱਠੇ ਹੋ ਕੇ ਜੋ ਭਾਈਚਾਰਕ ਸਾਂਝ ਤੇ ਸੇਵਾ ਦਾ ਜਜ਼ਬਾ ਦਿਖਾਇਆ ਹੈ, ਉਹ ਆਪਣੇ ਆਪ ਵਿੱਚ ਮਿਸਾਲ ਹੈ।
ਇਸ ਮੌਕੇ ਟਰੇਡ ਵਿੰਗ ਦੇ ਸਕੱਤਰ ਰਣਜੀਤ ਪਾਲ ਸਿੰਘ ਅਤੇ ਜ਼ਿਲਾ ਪ੍ਰਧਾਨ ਤਰਲੋਚਨ ਸਿੰਘ ਮਟੌਰ ਨੇ ਕਿਹਾ ਕਿ ਵਿਧਾਇਕ ਕੁਲਵੰਤ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਰਾਹਤ ਸਮੱਗਰੀ ਰਵਾਨਾ ਕੀਤੀ ਗਈ ਹੈ, ਤਾਂ ਜੋ ਹੜ੍ਹ ਪੀੜਤਾਂ ਦੀ ਬਣਦੀ ਮਦਦ ਹੋ ਸਕੇ।
ਇਸ ਮੌਕੇ ਰਣਜੀਤ ਪਾਲ ਸਿੰਘ (ਸਕੱਤਰ, ਟਰੇਡ ਵਿੰਗ ਮਾਲਵਾ ਈਸਟ ਜ਼ੋਨ), ਤਰਲੋਚਨ ਸਿੰਘ ਮਟੌਰ (ਜ਼ਿਲਾ ਪ੍ਰਧਾਨ), ਕੁਲਦੀਪ ਸਿੰਘ ਸਮਾਣਾ, ਸਰਬਜੀਤ ਸਿੰਘ ਸਮਾਣਾ (ਕੌਂਸਲਰ), ਗੁਰਮੀਤ ਕੌਰ (ਕੌਂਸਲਰ), ਡਾ. ਕੁਲਦੀਪ ਸਿੰਘ, ਆਰ.ਪੀ. ਸ਼ਰਮਾ, ਅਕਵਿੰਦਰ ਸਿੰਘ ਗੋਸਲ, ਹਰਵਿੰਦਰ ਸਿੰਘ ਸੈਣੀ, ਹਰਮੇਸ਼ ਸਿੰਘ ਕੁੰਭੜਾ, ਅਵਤਾਰ ਸਿੰਘ ਮੌਲੀ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ ਨਬਜ਼-ਏ-ਪੰਜਾਬ, ਚੰਡ…