‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਵਜੋਂ ਅਹੁਦਾ ਸੰਭਾਲਿਆ

ਉੱਭਰ ਰਹੇ ਨਵੇਂ ਖਿਡਾਰੀਆਂ ਨੂੰ ਅੱਗੇ ਲਿਆਉਣ ਦੇ ਯਤਨ ਕੀਤੇ ਜਾਣਗੇ: ਵਿਧਾਇਕ ਕੁਲਵੰਤ ਸਿੰਘ

ਨਬਜ਼-ਏ-ਪੰਜਾਬ, ਮੁਹਾਲੀ, 12 ਜੁਲਾਈ:
ਮੁੱਲਾਂਪੁਰ ਗਰੀਬਦਾਸ ਸਥਿਤ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਹੋਈ ਚੋਣ ਤੋਂ ਬਾਅਦ ਅੱਜ ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਉੱਘੇ ਕਾਰੋਬਾਰੀ ਕੁਲਵੰਤ ਸਿੰਘ ਨੇ ਪੀਸੀਏ ਦੇ ਸਕੱਤਰ ਵਜੋਂ ਆਪਣਾ ਅਹੁਤਾ ਸੰਭਾਲਿਆ। ਇੰਜ ਹੀ ਅਮਰਜੀਤ ਮਹਿਤਾ ਨੇ ਪ੍ਰਧਾਨ, ਦੀਪਕ ਬਾਲੀ ਨੇ ਵਾਈਸ ਪ੍ਰਧਾਨ ਅਤੇ ਸੁਨੀਲ ਗੁਪਤਾ ਨੇ ਖ਼ਜ਼ਾਨਚੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਕ੍ਰਿਕਟ ਐਸੋਸੀਏਸ਼ਨ ਦੀ ਕਮੇਟੀ ਨੇ ਅੱਜ ਚੋਣ ਪ੍ਰਕਿਰਿਆ ਨੂੰ ਮੁਕੰਮਲ ਕਰਦਿਆਂ ਅਹੁਦੇਦਾਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਹਨ. ਇਸ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ। ਕੁਲਵੰਤ ਸਿੰਘ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਚੋਣ ਅਫ਼ਸਰ ਅਤੇ ਕਮੇਟੀ ਦੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਚੋਣ ਪ੍ਰਕਿਰਿਆ ਨੂੰ ਵਧੀਆ ਢੰਗ ਨਾਲ ਮੁਕੰਮਲ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸਦੇ ਸਾਰੇ ਮੈਂਬਰਾਂ ਦੀ ਨਿਯੁਕਤੀ ਸਰਬਸੰਮਤੀ ਨਾਲ ਕੀਤੀ ਗਈ ਹੈ।
ਕੁਲਵੰਤ ਸਿੰਘ ਨੇ ਕਿਹਾ ਕਿ ਉਹ ਆਪਣੇ ਸਾਥੀਆਂ ਨਾਲ ਪੰਜਾਬ ਕ੍ਰਿਕਟ ਐਸੋਸੀਏਸ਼ਨ ਅਤੇ ਕ੍ਰਿਕਟ ਖੇਡ ਸਮੇਤ ਉੱਭਰ ਨਵੇਂ ਖਿਡਾਰੀਆਂ ਨੂੰ ਹੋਰ ਬੁਲੰਦੀਆਂ ‘ਤੇ ਲੈ ਕੇ ਜਾਣ ਦੇ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਉਣ ਵਾਲਾ ਸਮਾਂ ਖਿਡਾਰੀਆਂ ਦਾ ਹੈ। ਪੰਜਾਬ ‘ਚ ਖੇਡਾਂ ਨੂੰ ਲੈ ਕੇ ਕਾਫ਼ੀ ਰੁਚੀ ਹੈ ਉਹ ਚਾਹੇ ਕ੍ਰਿਕਟ, ਕਬੱਡੀ, ਹਾਕੀ ਜਾਂ ਹੋਰ ਖੇਡਾਂ ਕਿਉਂ ਨਾ ਹੋਣ। ਪੰਜਾਬ ਦੀ ਹਰ ਗਲੀ-ਮਹੱਲੇ ਅਤੇ ਖਾਸ ਕਰਕੇ ਪਿੰਡ ਵਿੱਚ ਵੀ ਕ੍ਰਿਕਟ ਅਤੇ ਹੋਰ ਵੱਖ-ਵੱਖ ਖੇਡਾਂ ਦੇ ਟੂਰਨਾਮੈਂਟ ਕਰਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕ੍ਰਿਕਟ ਵਿੱਚ ਉੱਭਰ ਰਹੇ ਨਵੇਂ ਨੌਜਵਾਨਾਂ ਨੂੰ ਅੱਗੇ ਲਿਆਉਣ ਦੇ ਯਤਨ ਕੀਤੇ ਜਾਣਗੇ.

ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਪੰਜਾਬ ਵਿੱਚ ਖੇਡਾਂ ਨੂੰ ਹੋਰ ਵੀ ਪ੍ਰਫੁਲਿਤ ਕੀਤਾ ਜਾ ਰਿਹਾ ਹੈ। ਆਉਣ ਵਾਲੇ ਸਮੇਂ ਵਿੱਚ ਪੰਜਾਬ ਖੇਡਾਂ ਦੇ ਮੁਕਾਬਲੇ ‘ਚ ਦੇਸ਼ ਹੀ ਨਹੀਂ ਬਲਕਿ ਦੁਨੀਆਂ ਭਰ ਵਿੱਚ ਬੁਲੰਦੀਆਂ ਨੂੰ ਛੂਹੇਗਾ।

Load More Related Articles
Load More By Nabaz-e-Punjab
Load More In Sports

Check Also

ਰਾਜ ਪੱਧਰੀ ਸ਼ੂਟਿੰਗ ਮੁਕਾਬਲੇ: 14 ਸਾਲ ਵਰਗ ਵਿੱਚ ਤਨਵੀਰ ਸਿੰਘ ਝੱਲੀਆਂ ਕਲਾਂ ਅੱਵਲ

ਰਾਜ ਪੱਧਰੀ ਸ਼ੂਟਿੰਗ ਮੁਕਾਬਲੇ: 14 ਸਾਲ ਵਰਗ ਵਿੱਚ ਤਨਵੀਰ ਸਿੰਘ ਝੱਲੀਆਂ ਕਲਾਂ ਅੱਵਲ ਜ਼ਿਲ੍ਹਾ ਸਪੋਰਟਸ ਕੋਆਰਡੀ…