ਵਿਧਾਇਕ ਕੁਲਵੰਤ ਸਿੰਘ ਨੇ ‘ਆਪ’ ਉਮੀਦਵਾਰ ਮਾਲਵਿੰਦਰ ਕੰਗ ਦੇ ਚੋਣ ਪ੍ਰਚਾਰ ਦਾ ਮੋਰਚਾ ਸੰਭਾਲਿਆ

ਦਰਜਨਾਂ ਪਿੰਡਾਂ ਵਿੱਚ ਚੋਣ ਮੀਟਿੰਗਾਂ ਕੀਤੀਆਂ, ਵੱਡੀ ਗਿਣਤੀ ’ਚ ਲੋਕਾਂ ਨੇ ਆਪਣੇ ਹੱਥਾਂ ’ਚ ਝਾੜੂ ਚੁੱਕਿਆਂ

ਨਬਜ਼-ਏ-ਪੰਜਾਬ, ਮੁਹਾਲੀ, 6 ਮਈ:
ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਪਾਰਟੀ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੇ ਚੋਣ ਪ੍ਰਚਾਰ ਦਾ ਮੋਰਚਾ ਸੰਭਾਲ ਲਿਆ ਹੈ। ਉਨ੍ਹਾਂ ਨੇ ਇੱਥੋਂ ਦੇ ਪਿੰਡ ਮੌਲੀ ਬੈਦਵਾਨ (ਸੈਕਟਰ-80) ਸਮੇਤ ਪਿੰਡ ਬੈਂਰੋਪੁਰ, ਭਾਗੋਮਾਜਰਾ, ਰਾਏਪੁਰ ਕਲਾਂ, ਸ਼ਾਮਪੁਰ ਅਤੇ ਗੋਬਿੰਦਗੜ੍ਹ ਤੋਂ ਹੋਰਨਾਂ ਪਿੰਡਾਂ ਅਤੇ ਸ਼ਹਿਰਾਂ ਦੇ ਵੱਖ-ਵੱਖ ਵਾਰਡਾਂ ਵਿੱਚ ਚੋਣ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ਵਿੱਚ ਲੋਕਾਂ ਨੇ ਭਰਵਾਂ ਹੁੰਗਾਰਾ ਦਿੱਤਾ ਅਤੇ ਪਿੰਡ ਰਾਏਪੁਰ ਅਤੇ ਹੋਰਨਾਂ ਪਿੰਡਾਂ ਦੇ ਵੱਡੀ ਗਿਣਤੀ ’ਚ ਲੋਕਾਂ ਨੇ ਆਪਣੇ ਹੱਥਾਂ ਵਿੱਚ ਝਾੜੂ ਚੁੱਕ ਕੇ ਮਾਲਵਿੰਦਰ ਕੰਗ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ।
ਵਿਧਾਇਕ ਕੁਲਵੰਤ ਸਿੰਘ ਨੇ ਵਿਕਾਸ ਦੇ ਨਾਂ ’ਤੇ ਵੋਟਾਂ ਮੰਗਦਿਆਂ ਕਿਹਾ ਕਿ ਕੰਗ ਨੂੰ ਜਿਤਾ ਕੇ ਸੰਸਦ ਵਿੱਚ ਭੇਜਿਆ ਜਾਵੇ ਤਾਂ ਮੁਹਾਲੀ ਸਮੇਤ ਸਮੁੱਚੇ ਹਲਕੇ ਦੇ ਅਹਿਮ ਮੁੱਦਿਆਂ ਅਤੇ ਅਧੂਰੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਲੋਕ ਸਭਾ ਵਿੱਚ ਆਵਾਜ਼ ਬੁਲੰਦ ਕੀਤੀ ਜਾ ਸਕੇ। ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਪ ਸਰਕਾਰ ਨੇ ਪੰਜਾਬ ਵਿੱਚ ਵਿਕਾਸ ਕਾਰਜਾਂ ਨੂੰ ਲੀਹ ’ਤੇ ਲਿਆਂਦਾ ਗਿਆ। ਸਿੱਖਿਆ ਅਤੇ ਸਿਹਤ ਖੇਤਰ ਨੂੰ ਵਧੇਰੇ ਤਰਜ਼ੀਹ ਦਿੱਤੀ ਜਾ ਰਹੀ ਹੈ। ਜਿਸ ਦੇ ਚੰਗੇ ਨਤੀਜੇ ਵੀ ਸਾਹਮਣੇ ਆ ਰਹੇ ਹਨ। ਮਾਲਵਿੰਦਰ ਕੰਗ ਨੇ ਭਰੋਸਾ ਦਿੱਤਾ ਕਿ ਉਹ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉੱਤਰਨਗੇ ਅਤੇ ਵਿਕਾਸ ਲਈ ਦਿਲ ਖੋਲ੍ਹ ਕੇ ਫੰਡ ਮੁਹੱਈਆ ਕੀਤੇ ਜਾਣਗੇ।

ਇਸ ਮੌਕੇ ਹਰਜੋਤ ਸਿੰਘ ਗੱਬਰ, ਅਵਤਾਰ ਸਿੰਘ ਮੌਲੀ, ਭੁਪਿੰਦਰ ਸਿੰਘ, ਸਤਵਿੰਦਰ ਸਿੰਘ, ਜਥੇਦਾਰ ਬਲਬੀਰ ਸਿੰਘ ਬੈਂਰੋਪੁਰ, ਕੁਲਦੀਪ ਸਿੰਘ ਸਮਾਣਾ, ਸਟੇਟ ਐਵਾਰਡੀ ਫੂਲਰਾਜ ਸਿੰਘ, ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ, ਆਰਪੀ ਸ਼ਰਮਾ, ਹਰਮੇਸ਼ ਸਿੰਘ ਕੁੰਭੜਾ, ਅਕਵਿੰਦਰ ਸਿੰਘ ਗੋਸਲ, ਹਰਵਿੰਦਰ ਸਿੰਘ ਸੈਣੀ, ਅਰੁਣ ਗੋਇਲ, ਕਰਮਜੀਤ ਗਿਰ, ਪ੍ਰਗਟ ਸਿੰਘ, ਲਖਮੀਰ ਸਿੰਘ, ਗੁਰਪ੍ਰੀਤ ਸਿੰਘ, ਗੁਰਜਿੰਦਰ ਸਿੰਘ, ਇੰਦਰਜੀਤ ਸਿੰਘ ਸਰਪੰਚ ਸ਼ਾਮਪੁਰ, ਰਣਜੀਤ ਪਾਲ, ਜੰਗਸ਼ੇਰ ਸਿੰਘ, ਹਰਗੋਬਿੰਦ ਸਿੰਘ ਅਤੇ ਹਰਦੀਪ ਸਿੰਘ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਐਸਟੀਐਫ਼ ਵੱਲੋਂ 55 ਗਰਾਮ ਹੈਰੋਇਨ ਸਣੇ ਭਗੌੜਾ ਮੁਲਜ਼ਮ ਕਾਬੂ, 8 ਲੱਖ ਡਰੱਗ ਮਨੀ ਬਰਾਮਦ

ਐਸਟੀਐਫ਼ ਵੱਲੋਂ 55 ਗਰਾਮ ਹੈਰੋਇਨ ਸਣੇ ਭਗੌੜਾ ਮੁਲਜ਼ਮ ਕਾਬੂ, 8 ਲੱਖ ਡਰੱਗ ਮਨੀ ਬਰਾਮਦ ਨਬਜ਼-ਏ-ਪੰਜਾਬ, ਮੁਹਾਲੀ…