ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਚੇਤਨਾ ਕਨਵੈਨਸ਼ਨ ਲਈ ਲਾਮਬੰਦੀ ਜ਼ੋਰਾਂ ’ਤੇ

ਨਬਜ਼-ਏ-ਪੰਜਾਬ, ਮੁਹਾਲੀ, 21 ਮਈ:
ਪੰਜਾਬ ਰਾਜ ਪੈਨਸ਼ਨਰਜ਼ ਮਹਾਸੰਘ ਦੇ ਸਮੂਹ ਯੂਨਿਟ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਲਏ ਗਏ ਫ਼ੈਸਲੇ ਅਨੁਸਾਰ 24 ਮਈ ਨੂੰ ਮੁਹਾਲੀ ਵਿੱਚ ਚੇਤਨਾ ਕਨਵੈਨਸ਼ਨ ਕੀਤੀ ਜਾ ਰਹੀ ਹੈ। ਇਸ ਸਬੰਧੀ ਪੰਜਾਬ ਰਾਜ ਪੈਨਸ਼ਨਰਜ਼ ਮਹਾਸੰਘ ਦੇ ਪ੍ਰਧਾਨ ਡਾ. ਐਨ.ਕੇ.ਕਲਸੀ ਅਤੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਜਰਨੈਲ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕਨਵੈਨਸ਼ਨ ਦੀ ਰੂਪਰੇਖਾ ਤਿਆਰ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਇਹ ਚੇਤਨਾ ਕਨਵੈਨਸ਼ਨ ਡਾ. ਅੰਬੇਡਕਰ ਵੈਲਫੇਅਰ ਮਿਸ਼ਨ ਭਵਨ ਸੈਕਟਰ-69 ਵਿਖੇ ਹੋਵੇਗੀ, ਜਿਸ ਵਿੱਚ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਮੁਹਾਲੀ, ਪੈਨਸ਼ਨਰਜ਼ ਐਸੋਸੀਏਸ਼ਨ ਵਿੱਤੀ ਕਮਿਸ਼ਨਰਜ਼ ਸਕੱਤਰੇਤ ਪੰਜਾਬ, ਮਿਉਂਸਪਲ ਕਾਰਪੋਰੇਸ਼ਨ ਮੁਹਾਲੀ, ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ, ਪੰਜਾਬ ਰਾਜ ਪੈਨਸ਼ਨਰਜ਼ ਮਹਾਸੰਘ ਖਰੜ ਯੂਨਿਟ, ਪੰਜਾਬ ਯੂਟੀ ਐਂਪਲਾਈਜ ਜੁਆਇੰਟ ਐਕਸ਼ਨ ਕਮੇਟੀ ਚੰਡੀਗੜ੍ਹ ਅਤੇ ਹੋਰ ਸਹਿਯੋਗੀ ਜਥੇਬੰਦੀਆਂ ਦੇ ਮੁਲਾਜ਼ਮ ਤੇ ਪੈਨਸ਼ਨਰਜ਼ ਵੱਡੀ ਗਿਣਤੀ ਵਿੱਚ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ ਕਨਵੈਨਸ਼ਨ ਨੂੰ ਕਾਮਯਾਬ ਬਣਾਉਣ ਲਈ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਦੀ ਲਾਮਬੰਦੀ ਕੀਤੀ ਜਾ ਰਹੀ ਹੈ।
ਆਗੂਆਂ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਜਦੋਂ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੇਤਾ ਸਨ, ਉਸ ਵੇਲੇ ਉਨ੍ਹਾਂ ਵੱਲੋਂ ਪੈਨਸ਼ਨਰਾਂ ਨੂੰ 2.59 ਗੁਣਾਂਕ ਨਾਲ ਪੈਨਸ਼ਨ ਫਿਕਸ ਕਰਨ ਬਾਰੇ ਤਤਕਾਲੀ ਮੁੱਖ ਮੰਤਰੀ ਨੂੰ ਪੱਤਰ ਲਿਖਿਆ ਸੀ, ਪਰ ਹੁਣ ਜਦੋਂ ਉਹ ਖ਼ੁਦ ਸੱਤਾ ਦੇ ਕਾਬਜ਼ ਹਨ ਤਾਂ ਪਿਛਲੇ ਸਵਾ 2 ਸਾਲਾਂ ਵਿੱਚ ਪੈਨਸ਼ਨਰਾਂ ਦੀਆਂ ਪੈਨਸ਼ਨਾਂ 2.59 ਗੁਣਾਂਕ ਨਾਲ ਸੋਧਣ ਬਾਰੇ ਕੋਈ ਪੱਤਰ ਜਾਰੀ ਨਹੀਂ ਕੀਤਾ ਗਿਆ। ਹਾਲਾਂਕਿ ਵਿੱਤ ਮੰਤਰੀ ਨੇ ਵਫ਼ਦ ਨੂੰ ਕਈ ਵਾਰ ਮੀਟਿੰਗਾਂ ਵਿੱਚ ਭਰੋਸਾ ਦਿੱਤਾ ਗਿਆ ਸੀ ਪ੍ਰੰਤੂ ਹੁਣ ਤੱਕ ਕਾਰਵਾਈ ਨਹੀਂ ਹੋਈ।
ਇਸ ਮੌਕੇ ਮੂਲਰਾਜ ਸ਼ਰਮਾ, ਸੁੱਚਾ ਸਿੰਘ ਕਲੌੜ, ਗੁਰਬਖ਼ਸ਼ ਸਿੰਘ, ਰਵਿੰਦਰ ਕੌਰ ਗਿੱਲ, ਅਮਰੀਕ ਸਿੰਘ ਸੇਠੀ, ਕਰਤਾਰ ਸਿੰਘ ਪਾਲ, ਪ੍ਰੇਮ ਚੰਦ ਸ਼ਰਮਾ, ਸੁਰਿੰਦਰ ਪਾਲ ਵਰਮਾ, ਰਣਜੋਧ ਸਿੰਘ, ਕੁਲਦੀਪ ਸਿੰਘ ਜਾਂਗਲਾ, ਸੰਤੋਖ ਸਿੰਘ ਅਤੇ ਮਦਨਜੀਤ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

Load More Related Articles
Load More By Nabaz-e-Punjab
Load More In General News

Check Also

With focus on point of sale, Punjab Police conducts CASO at Drug hotspots in the state

With focus on point of sale, Punjab Police conducts CASO at Drug hotspots in the state Her…