Share on Facebook Share on Twitter Share on Google+ Share on Pinterest Share on Linkedin ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਪੁਲੀਸ ਵੱਲੋਂ ਮੌਕ ਡਰਿੱਲ, ਬੰਬ ਡਿਸਪੋਜ਼ਲ ਟੀਮ ਨੇ ਕੀਤੀ ਜਾਂਚ ਨਬਜ਼-ਏ-ਪੰਜਾਬ, ਮੁਹਾਲੀ, 29 ਅਕਤੂਬਰ: ਦੀਵਾਲੀ ਦੇ ਮੱਦੇਨਜ਼ਰ ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਕਿਸੇ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਮੁਹਾਲੀ ਪੁਲੀਸ ਨੇ ਅੱਜ ਵੱਖ-ਵੱਖ ਥਾਵਾਂ ਉੱਤੇ ਮੌਕ ਡਰਿੱਲ ਕੀਤੀ ਗਈ। ਇਸ ਦੌਰਾਨ ਸੀਪੀ-67 ਮਾਲ, ਬੈਸਟੈੱਕ ਅਤੇ ਮੁਹਾਲੀ ਵਾਕ ਵਿੱਚ ਜਾਂਚ ਕੀਤੀ ਗਈ। ਮੌਕ ਡਰਿੱਲ ਦੀ ਅਗਵਾਈ ਕਰ ਰਹੇ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਐੱਸਐੱਸਪੀ ਦੀਪਕ ਪਾਰਿਕ ਦੀਆਂ ਹਦਾਇਤਾਂ ’ਤੇ ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਮੌਕ ਡਰਿੱਲ ਕੀਤੀ ਗਈ। ਇਸ ਦੌਰਾਨ ਬਾਕਾਇਦਾ ਨਾਕੇਬੰਦੀ ਕਰਕੇ ਸ਼ੱਕੀ ਵਿਅਕਤੀਆਂ, ਵਾਹਨਾਂ ਅਤੇ ਸਮਾਨ ਦੀ ਜਾਂਚ ਕੀਤੀ ਗਈ। ਇਸ ਮੌਕੇ ਬੰਬ ਡਿਸਪੋਜ਼ਲ ਯੂਨਿਟ ਨੇ ਵੀ ਜਾਂਚ ਕੀਤੀ ਅਤੇ ਡਾਗ ਸਕੂਐਡ ਵੀ ਤਾਇਨਾਤ ਕੀਤੇ ਗਏ। ਉਨ੍ਹਾਂ ਦੱਸਿਆ ਕਿ ਅਗਲੇ ਦੋ ਤਿੰਨ ਦਿਨ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਪੁਲੀਸ ਗਸ਼ਤ ਤੇਜ਼ ਕੀਤੀ ਜਾਵੇਗੀ ਅਤੇ ਪੈਟਰੋਲਿੰਗ ਦੌਰਾਨ ਚੱਪੇ-ਚੱਪੇ ’ਤੇ ਬਾਜ ਨਜ਼ਰ ਰੱਖੀ ਜਾਵੇਗੀ। ਡੀਐਸਪੀ ਬੱਲ ਨੇ ਦੱਸਿਆ ਕਿ ਮੌਕ ਡਰਿੱਲ ਦਾ ਮੁੱਖ ਉਦੇਸ਼ ਆਮ ਲੋਕਾਂ ਵਿੱਚ ਅਮਨ-ਕਾਨੂੰਨ ਵਿਵਸਥਾ ਪ੍ਰਤੀ ਭਰੋਸਾ ਬਹਾਲ ਰੱਖਣ ਦੇ ਨਾਲ-ਨਾਲ ਪੁਲੀਸ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨਾ ਵੀ ਹੁੰਦਾ ਹੈ ਕਿ ਅਜਿਹੇ ਹਾਲਤਾਂ ਵਿੱਚ ਕਿਸ ਤਰੀਕੇ ਨਾਲ ਸਥਿਤੀ ’ਤੇ ਕਾਬੂ ਪਾਇਆ ਜਾ ਸਕਦਾ ਹੈ। ਇਸ ਮੌਕੇ ਸੈਂਟਰਲ ਥਾਣਾ ਫੇਜ਼-8 ਦੇ ਐਸਐਸਓ ਰੁਪਿੰਦਰ ਸਿੰਘ, ਥਾਣਾ ਫੇਜ਼-11 ਐਸਐਸਓ ਗਗਨਦੀਪ ਸਿੰਘ ਅਤੇ ਸੋਹਾਣਾ ਥਾਣਾ ਦੇ ਐਸਐਸਓ ਜਸਪ੍ਰੀਤ ਸਿੰਘ ਕਾਹਲੋਂ ਸਮੇਤ ਹੋਰ ਵੱਖ-ਵੱਖ ਥਾਣਿਆਂ ਅਤੇ ਪੁਲੀਸ ਚੌਂਕੀਆਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ