Share on Facebook Share on Twitter Share on Google+ Share on Pinterest Share on Linkedin ਮੁਹਾਲੀ: ਕੌਮੀ ਲੋਕ ਅਦਾਲਤ ਵਿੱਚ 19,414 ਕੇਸਾਂ ਦਾ ਨਿਪਟਾਰਾ ਨਬਜ਼-ਏ-ਪੰਜਾਬ, ਮੁਹਾਲੀ, 24 ਮਈ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਅਤੇ ਹਾਈ ਕੋਰਟ ਦੇ ਜੱਜ ਜਸਟਿਸ ਮਹਾਂਬੀਰ ਸਿੰਘ ਸਿੰਧੂ ਦੀ ਸਰਪ੍ਰਸਤੀ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੁਲ ਕਸਾਨਾ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਜੁਡੀਸ਼ਲ ਕੰਪਲੈਕਸ ਮੁਹਾਲੀ ਵਿਖੇ ਕੌਮੀ ਲੋਕ ਅਦਾਲਤ ਲਗਾਈ ਗਈ। ਜਿਸ ਵਿੱਚ ਰਾਜ਼ੀਨਾਮਾ ਯੋਗ ਫੌਜਦਾਰੀ ਕੇਸ, ਚੈੱਕ ਬਾਉਂਸ, ਬੈਂਕ ਰਿਕਵਰੀ, ਘਰੇਲੂ ਹਿੰਸਾ, ਕਿਰਤ ਸਬੰਧੀ ਝਗੜੇ, ਜ਼ਮੀਨ ਐਕਵਾਇਰ, ਬਿਜਲੀ ਤੇ ਪਾਣੀ ਦੇ ਬਿੱਲਾਂ ਸਮੇਤ ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਨਿਪਟਾਰੇ ਲਈ ਰੱਖੇ ਗਏ। ਜ਼ਿਲ੍ਹਾ ਅਦਾਲਤ ਮੁਹਾਲੀ ਵਿੱਚ 18 ਵਿਸ਼ੇਸ਼ ਬੈਂਚਾਂ ਦਾ ਗਠਨ ਕੀਤਾ ਗਿਆ। ਡੇਰਾਬੱਸੀ ਵਿੱਚ 6 ਬੈਂਚ ਅਤੇ ਖਰੜ ਵਿੱਚ 5 ਬੈਂਚ ਸਥਾਪਿਤ ਕੀਤੇ ਗਏ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਸ੍ਰੀਮਤੀ ਸੁਰਭੀ ਪਰਾਸ਼ਰ ਨੇ ਦੱਸਿਆ ਕਿ ਅੱਜ ਦੀ ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 21,527 ਕੇਸ ਸੁਣਵਾਈ ਲਈ ਰੱਖੇ ਗਏ ਸਨ। ਜਿਨ੍ਹਾਂ ’ਚੋਂ 19,414 ਕੇਸਾਂ ਦਾ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ ਅਤੇ 88,65,36,530 ਰੁਪਏ ਕੀਮਤ ਦੇ ਐਵਾਰਡ ਪਾਸ ਕੀਤੇ ਗਏ। ਇਸ ਦੌਰਾਨ ਘਰੇਲੂ ਹਿੰਸਾ ਦੇ 72 ਸਾਲਾਂ ਬਜ਼ੁਰਗ ਜੋੜੇ ਸਮੇਤ ਕਈ ਕੇਸਾਂ ਵੀ ਨਿਬੇੜਾ ਕੀਤਾ ਗਿਆ। ਜੁਡੀਸ਼ਲ ਬੈਂਚ ਦੇ ਨਾਲ-ਨਾਲ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੁਲ ਕਸਾਨਾ ਨੇ ਵੀ ਸੁਣਵਾਈ ਦੌਰਾਨ ਵਿਆਹੁਤਾ ਜੋੜਿਆਂ ਦੀ ਖ਼ੁਦ ਕੌਂਸਲਿੰਗ ਕੀਤੀ। ਜਿਸ ਕਾਰਨ ਉਹ ਆਪਸੀ ਮਤਭੇਦ ਭੁਲਾ ਕੇ ਮੁੜ ਇਕੱਠੇ ਰਹਿਣ ਲਈ ਰਾਜ਼ੀ ਹੋਏ। ਇਨ੍ਹਾਂ ਜੋੜਿਆਂ ਨੂੰ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੁਲ ਕਸਾਨਾ ਨੇ ਪੌਦੇ ਦੇ ਕੇ ਸਨਮਾਨਿਤ ਕੀਤਾ ਅਤੇ ਭਵਿੱਖ ਵਿੱਚ ਆਪਣੇ ਰਿਸ਼ਤਿਆਂ ਅਤੇ ਪੌਦਿਆਂ ਦੀ ਸੰਭਾਲ ਕਰਨ ਲਈ ਪ੍ਰੇਰਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ