Share on Facebook Share on Twitter Share on Google+ Share on Pinterest Share on Linkedin ਮੁਹਾਲੀ: ਮੰਡੀਆਂ ਵਿੱਚ 6177 ਮੀਟਰਿਕ ਟਨ ਕਣਕ ਦੀ ਖ਼ਰੀਦ, ਲਿਫ਼ਟਿੰਗ ਵੀ ਨਾਲੋਂ-ਨਾਲ ਐਤਵਾਰ ਨੂੰ ਛੁੱਟੀ ਵਾਲੇ ਦਿਨ ਵੀ ਹੋਈ ਫ਼ਸਲ ਦੀ ਖ਼ਰੀਦ, 13.23 ਕਰੋੜ ਦੀ ਅਦਾਇਗੀ ਕੀਤੀ: ਡੀਸੀ ਨਬਜ਼-ਏ-ਪੰਜਾਬ, ਮੁਹਾਲੀ, 13 ਅਪਰੈਲ: ਪੰਜਾਬ ਸਰਕਾਰ ਨੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀਆਂ ਕਣਕ ਦੀ ਸਰਕਾਰੀ ਖ਼ਰੀਦ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ ਜਦੋਂਕਿ ਇਸ ਤੋਂ ਪਹਿਲਾਂ ਖ਼ਰੀਦ ਨਾ-ਮਾਤਰ ਹੋ ਰਹੀ ਸੀ ਅਤੇ ਲੋੜ ਅਨੁਸਾਰ ਬਾਰਦਾਨਾ ਵੀ ਉਪਲਬਧ ਨਹੀਂ ਸੀ ਅਤੇ ਤਰਪਾਲਾਂ ਵੀ ਫਟੀਆਂ ਪੁਰਾਣੀਆਂ ਸਨ। ਜਿਸ ਕਾਰਨ ਬੀਤੇ ਦਿਨੀਂ ਅਚਾਨਕ ਹੋਈ ਬਾਰਸ਼ ਦੇ ਪਾਣੀ ਨਾਲ ਕਈ ਮੰਡੀਆਂ ਵਿੱਚ ਕਣਕ ਦੀ ਬੋਰੀਆਂ ਭਿੱਜ ਗਈਆਂ ਸਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਣ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਸਮੇਤ ਲੋੜੀਂਦਾ ਬਰਾਦਾਨਾ ਅਤੇ ਲਿਫ਼ਟਿੰਗ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਐਤਵਾਰ ਨੂੰ ਸਰਕਾਰੀ ਛੁੱਟੀ ਵਾਲੇ ਦਿਨ ਵੀ ਮੰਡੀਆਂ ਵਿੱਚ ਕਣਕ ਦੀ ਫ਼ਸਲ ਖਰੀਦੀ ਗਈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਹੁਣ ਤੱਕ 6177 ਮੀਟਰਿਕ ਟਨ ਕਣਕ ਖਰੀਦੀ ਜਾ ਚੁੱਕੀ ਹੈ ਅਤੇ ਕਿਸਾਨਾਂ ਦੇ ਖਾਤਿਆਂ ਵਿੱਚ 13.23 ਕਰੋੜ ਰੁਪਏ ਦੀ ਅਦਾਇਗੀ ਵੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਨਿਰਧਾਰਿਤ ਸਮੇਂ ਤੋਂ ਪਹਿਲਾਂ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਅਦਾਇਗੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆਂ ਜਾਵੇਗਾ। ਉਨ੍ਹਾਂ ਦੱਸਿਆ ਕਿ ਖ਼ਰਾਬ ਮੌਸਮ ਕਾਰਨ ਕਣਕ ਨੂੰ ਭਿੱਜਣ ਤੋਂ ਬਚਾਉਣ ਲਈ ਸਾਰੇ ਖ਼ਰੀਦ ਕੇਂਦਰਾਂ ਵਿੱਚ ਮਾਰਕੀਟ ਕਮੇਟੀਆਂ, ਫੂਡ ਸਪਲਾਈ ਵਿਭਾਗ, ਆੜ੍ਹਤੀਆਂ ਅਤੇ ਕਿਸਾਨਾਂ ਵੱਲੋਂ ਤਰਪਾਲਾਂ ਆਦਿ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਹੁਣ ਤੱਕ ਹਲਕੀ ਬਾਰਸ਼ ਹੋਈ ਹੈ ਅਤੇ ਮੰਡੀਆਂ ਵਿੱਚ ਮੀਂਹ ਨਾਲ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ। ਦੂਜੇ ਪਾਸੇ ਕਿਸਾਨ ਯੂਨੀਅਨਾਂ ਦੇ ਆਗੂਆਂ ਨੇ ਬੀਤੇ ਕੱਲ੍ਹ ਇਹ ਗੱਲ ਦਾਅਵੇ ਨਾਲ ਆਖੀ ਸੀ ਕਿ ਕਈ ਮੰਡੀਆਂ ਵਿੱਚ ਮੀਂਹ ਦੇ ਪਾਣੀ ਨਾਲ ਕਣਕ ਭਿੱਜ ਗਈ ਹੈ। ਡੀਸੀ ਮੁਤਾਬਕ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ ਕਣਕ ਦੀ ਲਿਫ਼ਟਿੰਗ ਤੈਅ ਸਮੇਂ (ਖ਼ਰੀਦ ਤੋਂ 72 ਘੰਟਿਆ ਵਿੱਚ) ਕੀਤੀ ਜਾ ਰਹੀ ਹੈ। ਐਫ਼ਸੀਆਈ ਅਤੇ ਖ਼ਰੀਦ ਏਜੰਸੀਆਂ ਵੱਲੋਂ ਮੰਡੀਆਂ ’ਚੋਂ ਕਣਕ ਸਿੱਧੀ ਰੇਲਵੇ ਅਤੇ ਸੜਕ ਰਸਤੇ ਦੂਜੇ ਸੂਬਿਆਂ ਵਿੱਚ ਭੇਜਣੀ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਣਕ ਦੇ ਖ਼ਰੀਦ ਸੀਜ਼ਨ ਦੇ ਅਖੀਰ ਤੱਕ ਇਸੇ ਤਰ੍ਹਾਂ ਹੀ ਪ੍ਰਭਾਵਸ਼ਾਲੀ ਸੇਵਾਵਾਂ ਦਿੱਤੀਆਂ ਜਾਣਗੀਆਂ ਅਤੇ ਕਿਸੇ ਵੀ ਮੰਡੀ ਵਿੱਚ ਕਿਸਾਨਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕਿਸਾਨ ਆਪਣੀ ਫ਼ਸਲ ਵੇਲੇ ਸਿਰ ਵੇਚ ਕੇ ਸਮੇਂ ਸਿਰ ਘਰ ਨੂੰ ਜਾ ਰਹੇ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਖ਼ਰੀਦ ਪ੍ਰਬੰਧਾਂ ਤੋਂ ਸੰਤੁਸ਼ਟ ਹਨ। ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਡਾ. ਨਵਰੀਤ ਕੌਰ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 6177 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਪਨਗਰੇਨ ਵੱਲੋਂ 1594 ਮੀਟਰਿਕ ਟਨ, ਮਾਰਕਫੈੱਡ ਵੱਲੋਂ 1964 ਮੀਟਰਿਕ ਟਨ, ਪਨਸਪ ਵੱਲੋਂ 1974 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 470 ਮੀਟਰਿਕ ਟਨ ਅਤੇ ਐਫ਼ਸੀਆਈ ਵੱਲੋਂ 117 ਮੀਟਰਿਕ ਟਨ ਅਤੇ ਵਪਾਰੀ ਵਰਗ ਵੱਲੋਂ 58 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ