ਮੁਹਾਲੀ ਸਾਈਬਰ ਸੈੱਲ ਵੱਲੋਂ ਆਨਲਾਈਨ ਠੱਗੀ ਦੇ ਦੋਸ਼ ਵਿੱਚ ਸੱਤ ਨਾਈਜੀਰੀਅਨ ਗ੍ਰਿਫ਼ਤਾਰ

ਮੁੱਢਲੀ ਜਾਂਚ ਵਿੱਚ ਹੁਣ ਤੱਕ 15 ਕਰੋੜ ਰੁਪਏ ਦੀ ਠੱਗੀ ਦਾ ਖ਼ੁਲਾਸਾ ਹੋਇਆ: ਐੱਸਐੱਸਪੀ ਹਾਂਸ

ਮਹਿਲਾ ਡੀਐਸਪੀ ਰੁਪਿੰਦਰਦੀਪ ਕੌਰ ਸੋਹੀ ਦੀ ਅਗਵਾਈ ਹੇਠ ਦਿੱਤਾ ਕਾਰਵਾਈ ਨੂੰ ਅੰਜਾਮ

ਨਬਜ਼-ਏ-ਪੰਜਾਬ, ਮੁਹਾਲੀ, 24 ਮਈ:
ਮੁਹਾਲੀ ਪੁਲੀਸ ਦੇ ਸਾਈਬਰ ਸੈੱਲ ਨੇ ਦੇਸ਼ ਵਿੱਚ ਆਨਲਾਈਨ ਠੱਗੀ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਕੌਮਾਂਤਰੀ ਠੱਗ ਗਰੋਹ ਦੇ ਸੱਤ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਸਾਈਬਰ ਸੈੱਲ ਥਾਣਾ ਫੇਜ਼-7 ਵਿੱਚ ਬੀਐਨਐਸ ਦੀ ਧਾਰਾ 318(4), 61 (2) ਅਤੇ ਆਈਟੀ ਐਕਟ ਦੀ ਧਾਰਾ 66 ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਹਾਲੀ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਐੱਸਐੱਸਪੀ ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਉਕਤ ਮੁਲਜ਼ਮ ਉੱਤਰ ਪ੍ਰਦੇਸ਼ ਦੇ ਗੌਤਮ ਬੁੱਧ ਨਗਰ ਵਿੱਚ ਇੱਕ ਮਕਾਨ ਵਿੱਚ ਆਨਲਾਈਨ ਠੱਗੀ ਦਾ ਕਾਲ ਸੈਂਟਰ ਚਲਾ ਰਹੇ ਸਨ।
ਐੱਸਐੱਸਪੀ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਗਰੋਹ ਵੱਲੋਂ ਦੇਸ ਦੇ ਵੱਖ ਵੱਖ ਹਿੱਸਿਆਂ ਵਿੱਚ 350 ਤੋਂ ਵੱਧ ਲੋਕਾਂ ਨਾਲ ਕਰੀਬ 15 ਕਰੋੜ ਰੁਪਏ ਤੋਂ ਵੱਧ ਆਨਲਾਈਨ ਠੱਗੀ ਮਾਰੀ ਗਈ ਹੈ। ਪੀੜਤਾਂ ਵਿੱਚ ਮੁਹਾਲੀ, ਪੰਜਾਬ ਸਮੇਤ ਵਿਦੇਸ਼ੀ ਨਾਗਰਿਕ ਵੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਮੁਹਾਲੀ ਦੇ ਤਿੰਨ ਪੀੜਤਾਂ ਦੀ ਸ਼ਿਕਾਇਤ ’ਤੇ ਡੀਐਸਪੀ (ਸਾਈਬਰ ਸੈੱਲ) ਰੁਪਿੰਦਰਦੀਪ ਕੌਰ ਸੋਹੀ ਦੀ ਅਗਵਾਈ ਵਾਲੀ ਟੀਮ ਨੇ ਸੱਤ ਨਾਈਜੀਰੀਅਨ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ 79 ਸਮਾਰਟ ਫੋਨ, 2 ਲੈਪਟਾਪ, 2 ਮੈਕਬੁੱਕ, 99 ਵਿਦੇਸ਼ੀ ਅਤੇ ਭਾਰਤੀ ਸਿਮ ਕਾਰਡ ਅਤੇ 31 ਫ਼ਰਜ਼ੀ ਬੈਂਕ ਖਾਤਿਆਂ ਦੇ ਰਿਕਾਰਡ ਬਰਾਮਦ ਕੀਤੇ ਗਏ ਹਨ। ਬਰਾਮਦ ਸਮਾਨ ਦੀ ਕੁੱਲ ਕੀਮਤ ਕਰੀਬ 30 ਲੱਖ ਰੁਪਏ ਹੈ।
ਐੱਸਐੱਸਪੀ ਦੱਸਿਆ ਕਿ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਭਾਰਤੀ ਅਤੇ ਵਿਦੇਸ਼ੀ ਨਾਗਰਿਕਾਂ ਨਾਲ ਜਾਅਲੀ ਦੋਸਤੀ ਕਰ ਕੇ ਉਨ੍ਹਾਂ ਨੂੰ ਆਪਣੇ ਜਾਲ ਵਿੱਚ ਫਸਾਉਂਦੇ ਸੀ ਅਤੇ ਪੀੜਤਾਂ ਦਾ ਭਰੋਸਾ ਜਿੱਤਣ ਤੋਂ ਬਾਅਦ ਉਨ੍ਹਾਂ ਨੂੰ ਮਹਿੰਗੇ ਗਿਫ਼ਟ ਭੇਜਣ ਅਤੇ ਹੋਰ ਕਈ ਤਰ੍ਹਾਂ ਦੇ ਲਾਲਚ ਦੇ ਕੇ ਆਨਲਾਈਨ ਠੱਗੀ ਦਾ ਸ਼ਿਕਾਰ ਬਣਾਉਂਦੇ ਸਨ। ਪੁਲੀਸ ਨੇ ਜਿੱਥੇ ਛਾਪੇਮਾਰੀ ਕਰਕੇ ਮੁਲਜ਼ਮਾਂ ਦਾ ਕਾਲ ਸੈਂਟਰ ਬੰਦ ਕਰਵਾਇਆ, ਉੱਥੇ ਹੋਰਨਾਂ ਨਾਗਰਿਕਾਂ ਨੂੰ ਠੱਗੀ ਦਾ ਸ਼ਿਕਾਰ ਹੋਣ ਤੋਂ ਬਚਾਇਆ ਗਿਆ।

ਡੀਐਸਪੀ (ਸਾਈਬਰ ਸੈੱਲ) ਰੁਪਿੰਦਰਦੀਪ ਕੌਰ ਸੋਹੀ ਨੇ ਦੱਸਿਆ ਕਿ ਜਾਂਚ ਵਿੱਚ ਖ਼ੁਲਾਸਾ ਹੋਇਆ ਕਿ ਵਿਦੇਸ਼ੀ ਨਾਗਰਿਕ ਨਕਲੀ ਫੇਸਬੁੱਕ, ਇੰਸਟਾਗ੍ਰਾਮ ਅਕਾਉਂਟ ਰਾਹੀਂ ਪੁਰਸ਼ ਅਤੇ ਅੌਰਤਾਂ ਨਾਲ ਦੋਸਤੀ ਕਰਕੇ ਵਿਦੇਸ਼ੀ ਤੋਹਫ਼ਿਆਂ ਦੇ ਲਾਲਚ ਵਿੱਚ ਫਸਾ ਲੈਂਦੇ ਸਨ। ਤੋਹਫ਼ਿਆਂ ਦੀ ਡਿਲਿਵਰੀ ਦੇ ਨਾਂ ’ਤੇ ਕਸਟਮ ਜਾਂ ਟੈਕਸ ਦੀ ਰਾਸ਼ੀ ਦੇ ਭੁਗਤਾਨ ਵਜੋਂ ਪੈਸੇ ਮੰਗੇ ਜਾਂਦੇ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਲੋਕ ਜ਼ਿਆਦਾਤਰ ਵਿਆਹੇ ਹੋਏ ਪੁਰਸ਼ਾਂ ਅਤੇ ਅੌਰਤਾਂ ਨਾਲ ਪਹਿਲਾਂ ਦੋਸਤੀ ਕਰਦੇ ਸੀ। ਬਾਅਦ ਵਿੱਚ ਉਨ੍ਹਾਂ ਦੇ ਪਤੀ, ਪਤਨੀ ਨੂੰ ਇਸ ਬਾਰੇ ਦੱਸਣ ਦੀ ਧਮਕੀ ਦੇ ਕੇ ਉਨ੍ਹਾਂ ਨੂੰ ਬਲੈਕਮੇਲ ਕਰਕੇ ਪੈਸੇ ਠੱਗਦੇ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…