Share on Facebook Share on Twitter Share on Google+ Share on Pinterest Share on Linkedin ਮੁਹਾਲੀ ਫਰਸਟ ਫਾਊਂਡੇਸ਼ਨ ਨੇ ਮਹਿਲਾ ਦਿਵਸ ਮੌਕੇ ਮੁਫ਼ਤ ਮੈਡੀਕਲ ਕੈਂਪ ਲਾਇਆ ਡਿਪਟੀ ਮੇਅਰ ਕੁਲਜੀਤ ਬੇਦੀ ਦੀ ਅਗਵਾਈ ਹੇਠ ਗਿਆਨ ਜਯੋਤੀ ਸਕੂਲ ’ਚ ਲੋਕਾਂ ਨੇ ਲਿਆ ਵੱਡਾ ਲਾਹਾ ਬ੍ਰੈਸਟ ਕੈਂਸਰ, ਅੱਖਾਂ, ਦੰਦਾਂ, ਬਲੱਡ ਪ੍ਰੈਸ਼ਰ, ਬਲੱਡ ਸ਼ੂਗਰ, ਬੋਨ ਡੈਂਸਟੀ ਤੇ ਕੈਲਸ਼ੀਅਮ ਦੀ ਕੀਤੀ ਗਈ ਜਾਂਚ ਨਬਜ਼-ਏ-ਪੰਜਾਬ, ਮੁਹਾਲੀ, 9 ਮਾਰਚ: ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਬਣਾਈ ਗਈ ਮੁਹਾਲੀ ਫਰਸਟ ਫਾਊਂਡੇਸ਼ਨ ਵੱਲੋਂ ਅੱਜ ਗਿਆਨ ਜਯੋਤੀ ਸਕੂਲ ਵਿੱਚ ਕੈਂਸਰ ਸਮੇਤ ਵੱਖ-ਵੱਖ ਬਿਮਾਰੀਆਂ ਦੀ ਜਾਂਚ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਸਿਹਤ ਸਬੰਧੀ ਕਈ ਮਹੱਤਵਪੂਰਨ ਟੈਸਟ ਮੁਫ਼ਤ ਕੀਤੇ ਗਏ ਅਤੇ ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਦਾ ਚੈਕਅਪ ਕਰਕੇ ਜ਼ਰੂਰੀ ਸਲਾਹ ਦਿੱਤੀ ਗਈ। ਇਸ ਮੌਕੇ ਸੰਸਥਾ 13-13 ਵੱਲੋਂ ਮੋਬਾਈਲ ਮੈਡੀਕਲ ਬੱਸ ਵੀ ਮੌਕੇ ’ਤੇ ਖੜੀ ਕੀਤੀ ਗਈ, ਜਿਸ ਵਿੱਚ ਬ੍ਰੈਸਟ ਕੈਂਸਰ ਦੀ ਜਾਂਚ (ਮੈਮੋਗ੍ਰਾਫੀ ਸਮੇਤ) ਕੀਤੀ ਗਈ। ਇਸ ਤੋਂ ਇਲਾਵਾ ਬਲੱਡ ਪ੍ਰੈਸ਼ਰ, ਬਲੱਡ ਸ਼ੂਗਰ, ਅੱਖਾਂ ਅਤੇ ਦੰਦਾਂ ਦੀ ਜਾਂਚ ਵੀ ਕੀਤੀ ਗਈ। ਕੈਂਪ ਵਿੱਚ ਖਾਸ ਤੌਰ ’ਤੇ ਬੋਨ ਡੈਂਸਟੀ ਅਤੇ ਕੈਲਸ਼ੀਅਮ ਦੀ ਜਾਂਚ ਲਈ ਵੀ ਡਾਕਟਰ ਮੌਜੂਦ ਰਹੇ। ਉਨ੍ਹਾਂ ਕਿਹਾ ਕਿ ਮੁਹਾਲੀ ਫਰਸਟ ਫਾਊਂਡੇਸ਼ਨ ਬਣਾਉਣ ਦਾ ਮਕਸਦ ਮੁਹਾਲੀ ਨੂੰ ਹਰ ਖੇਤਰ ਵਿੱਚ ਪਹਿਲੇ ਨੰਬਰ ’ਤੇ ਲਿਆਉਣਾ ਅਤੇ ਸ਼ਹਿਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਉਪਰਾਲੇ ਕਰਨਾ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਦੇ ਵੱਡੀ ਗਿਣਤੀ ਵਿੱਚ ਲੋਕ ਇਸ ਸੰਸਥਾ ਨਾਲ ਜੁੜ ਰਹੇ ਹਨ। ਕੁਲਜੀਤ ਬੇਦੀ ਨੇ ਐਲਾਨ ਕੀਤਾ ਕਿ ਸੰਸਥਾ ਵੱਲੋਂ ਆਉਣ ਵਾਲੇ ਸਮੇਂ ਵਿੱਚ ਮੁਹਾਲੀ ਦੇ ਵੱਖ-ਵੱਖ ਇਲਾਕਿਆਂ ਵਿੱਚ ਅਜਿਹੇ ਹੋਰ ਵੀ ਮੈਡੀਕਲ ਕੈਂਪ ਲਗਾਏ ਜਾਣਗੇ ਅਤੇ ਮੁਹਾਲੀ ਵਾਸੀਆਂ ਨੂੰ ਦਰਪੇਸ਼ ਕਿਸੇ ਵੀ ਸਮੱਸਿਆ ਦੇ ਹੱਲ ਲਈ ਸੰਸਥਾ ਪਹਿਲ ਦੇ ਆਧਾਰ ’ਤੇ ਕੰਮ ਕਰੇਗੀ। ਅੱਜ ਦਾ ਇਹ ਕੈਂਪ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸੀ। ਕੈਂਪ ਵਿੱਚ ਵੱਡੀ ਗਿਣਤੀ ਵਿੱਚ ਮਰੀਜ਼ਾਂ, ਖਾਸ ਕਰਕੇ ਅੌਰਤਾਂ ਨੇ ਆਪਣੀ ਸਿਹਤ ਦੀ ਜਾਂਚ ਕਰਵਾਈ ਅਤੇ ਡਾਕਟਰਾਂ ਤੋਂ ਮੈਡੀਕਲ ਸਲਾਹ ਲਈ। ਕੈਂਪ ਵਿੱਚ 100 ਤੋਂ ਵੱਧ ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਅਤੇ 40 ਤੋਂ ਵੱਧ ਮਰੀਜ਼ਾਂ ਦੀ ਮੈਮੋਗ੍ਰਾਫੀ ਕੀਤੀ ਗਈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ