Nabaz-e-punjab.com

ਮੁਹਾਲੀ ਨਗਰ ਨਿਗਮ ਵੱਲੋਂ ਗਿੱਲਾ-ਸੁੱਕਾ ਕੂੜਾ ਵੱਖੋ-ਵੱਖ ਕਰਨ ਲਈ ਵਿਸ਼ੇਸ਼ ਜਾਗਰੂਕ ਅਭਿਆਨ ਸ਼ੁਰੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਨਵੰਬਰ:
ਮੁਹਾਲੀ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸਵੱਛ ਭਾਰਤ ਅਭਿਆਨ ਦੇ ਤਹਿਤ ਇਕ ਵਾਰ ਵਰਤੋਂ ਵਿੱਚ ਆਉਣ ਵਾਲੀ (ਸਿੰਗਲ ਯੂਜ) ਪਲਾਸਟਿਕ ਨੂੰ ਬੰਦ ਕਰਨ ਅਤੇ ਆਮ ਲੋਕਾਂ ਨੂੰ ਗਿੱਲਾ-ਸੁੱਕਾ ਕੂੜਾ ਵੱਖੋ-ਵੱਖਰਾ ਕਰਨ ਲਈ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ ਚਲਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਨਰੇਸ਼ ਭਾਰਦਵਾਜ ਅਤੇ ਨਿਗਮ ਟੀਮ ਦੇ ਮੈਂਬਰ ਭਵਜੋਤ ਸਿੰਘ ਅਤੇ ਨਰਿੰਦਰ ਸਿੰਘ ਨੇ ਦੱਸਿਆ ਕਿ ਸ਼ਹਿਰ ਵਿੱਚ ਘਰ-ਘਰ ਤੋਂ ਗਿੱਲੇ ਅਤੇ ਸੁੱਕੇ ਕੂੜੇ ਨੂੰ ਰੋਜ਼ਾਨਾ ਵੱਖੋ ਵੱਖਰਾ ਕੀਤਾ ਜਾ ਰਿਹਾ ਹੈ। ਜਿਸ ਨੂੰ ਕੰਪੋਸਟ ਪਿਟਜ (ਖਾਲਾ) ਵਿੱਚ ਪਾਇਆ ਜਾਂਦਾ ਹੈ ਅਤੇ ਇਸ ਕੂੜੇ ਤੋਂ 60 ਤੋਂ 70 ਦਿਨਾਂ ਵਿੱਚ ਖਾਦ ਤਿਆਰ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਬਚੇ ਹੋਏ ਕੂੜੇ ਦੀ ਥਰਡ ਲੈਵਲ ਸੈਗਰੀਗੇਸਨ ਕਰਕੇ ਉਸ ’ਚੋਂ ਵੀ ਗਿਲੇ ਕੂੜੇ ਨੂੰ ਵੱਖ-ਵੱਖ ਕਰਕੇ ਪਿਟਜ (ਖਾਲਾ) ਵਿੱਚ ਪਾਇਆ ਜਾਂਦਾ ਹੈ।
ਭਵਜੋਤ ਸਿੰਘ ਨੇ ਦੱਸਿਆ ਕਿ ਇੱਥੋਂ ਦੇ ਫੇਜ਼-9 ਅਤੇ ਫੇਜ਼-10 ਵਿੱਚ ਘਰਾਂ ’ਚੋਂ ਇਕੱਠੇ ਕੀਤੇ ਜਾਣ ਵਾਲੇ ਕੂੜੇ ’ਚੋਂ ਪਲਾਸਟਿਕ ਦੇ ਲਿਫ਼ਾਫ਼ੇ, ਬੋਤਲਾਂ ਅਤੇ ਕੱਪੜਿਆਂ ਆਦਿ ਨੂੰ ਵੱਖੋ-ਵੱਖਰਾ ਕਰਕੇ ਬੋਰੀਆਂ ਵਿੱਚ ਭਰ ਕੇ ਰਿਸੋਰਸ ਮੈਨੇਜਮੈਂਟ ਸੈਂਟਰ ਵਿੱਚ ਇਕੱਠਾ ਕੀਤਾ ਜਾ ਰਿਹਾ ਹੈ। ਜਿਸ ਨੂੰ ਬਾਅਦ ਵਿੱਚ ਬੋਰੀਆਂ ਨੂੰ ਪਾ ਕੇ ਅੰਬੂਜਾ ਸੀਮਿੰਟ ਦੀ ਫੈਕਟਰੀ ਧਰਲਾਘਾਟ (ਹਿਮਾਚਲ ਪ੍ਰਦੇਸ਼) ਵਿੱਚ ਭੇਜ ਦਿੱਤਾ ਜਾਂਦਾ ਹੈ। ਜਿੱਥੇ ਇਸ ਤੋਂ ਬਾਲਣ ਦਾ ਕੰਮ ਲਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਨੂੰ ਬਿਲਕੁਲ ਪਲਾਸਟਿਕ ਮੁਕਤ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…