Nabaz-e-punjab.com

ਮੁਹਾਲੀ ਨਗਰ ਨਿਗਮ ਦੀ ਟੀਮ ਨੇ ਸੈਕਟਰ-79 ’ਚੋਂ ਨਾਜਾਇਜ਼ ਕਬਜ਼ੇ ਹਟਾਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਅਕਤੂਬਰ:
ਮੁਹਾਲੀ ਨਗਰ ਨਿਗਮ ਦੇ ਕਮਿਸ਼ਨਰ ਭੁਪਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਨਗਰ ਨਿਗਮ ਦੇ ਸੁਪਰਡੈਂਟ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਇੱਥੋਂ ਦੇ ਸੈਕਟਰ-79 ਵਿੱਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾ ਕੇ ਨਾਜਾਇਜ਼ ਕਬਜ਼ੇ ਹਟਾਏ ਗਏ। ਇਸ ਦੌਰਾਨ ਸੜਕਾਂ ਕਿਨਾਰੇ ਫੁੱਟਪਾਥ ’ਤੇ ਪੱਕੇ ਤੌਰ ’ਤੇ ਦੁਕਾਨਾਂ ਬਣਾ ਕੇ ਚਾਹ, ਬੀੜੀ-ਸਿਗਰਟ ਅਤੇ ਹੋਰ ਖਾਣ-ਪੀਣ ਦੀਆਂ ਚੀਜ਼ਾਂ ਵੇਚਣ ਵਾਲਿਆਂ ਦੇ ਨਜਾਇਜ਼ ਕਬਜ਼ੇ ਹਟਾਏ ਗਏ ਅਤੇ ਨਿਯਮਾਂ ਨੂੰ ਛਿੱਕੇ ’ਤੇ ਟੰਗ ਕੇ ਫੁੱਟਪਾਥਾਂ ’ਤੇ ਚਾਹ ਦੀਆਂ ਦੁਕਾਨਾਂ ਅਤੇ ਆਰਜ਼ੀ ਢਾਬਿਆਂ ਅਤੇ ਹੋਰ ਖਾਣ ਪੀਣ ਵਾਲੀਆਂ ਦੁਕਾਨਾਂ ਦਾ ਸਮਾਨ ਜ਼ਬਤ ਕੀਤਾ ਗਿਆ। ਇਸ ਤੋਂ ਇਲਾਵਾ ਨਾਜਾਇਜ਼ ਕਬਜ਼ੇ ਕਰਕੇ ਬੈਠੇ ਧੋਬੀਆਂ ਨੂੰ ਖਦੇੜਿਆਂ ਗਿਆ।
ਇਸ ਮੌਕੇ ਨਗਰ ਨਿਗਮ ਦੇ ਸੁਪਰਡੈਂਟ ਜਸਵਿੰਦਰ ਸਿੰਘ ਨੇ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਨਾਜਾਇਜ਼ ਕਬਜ਼ਿਆਂ ਦੇ ਖ਼ਿਲਾਫ਼ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਦੌਰਾਨ ਬਿਨਾਂ ਕਿਸੇ ਪੱਖਪਾਤ ਤੋਂ ਨਜਾਇਜ਼ ਕਬਜ਼ੇ ਹਟਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਨਾਜਾਇਜ਼ ਕਬਜ਼ੇ ਹਟਾਉਣ ਦੀ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ। ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਦੌਰਾਨ ਸ਼ਹਿਰ ਵਿੱਚ ਨਾਜਾਇਜ਼ ਕਬਜ਼ਿਆਂ ਵਿੱਚ ਭਾਰੀ ਵਾਧਾ ਹੋਇਆ ਹੈ ਅਤੇ ਇਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਨਾ ਹੋਣ ਕਾਰਨ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਦੱਸਿਆ ਗਿਆ ਹੈ ਕਿ ਮੁਹਾਲੀ ਵਿੱਚ ਨਾਜਾਇਜ਼ ਕਬਜ਼ਿਆਂ ਬਾਰੇ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…