Share on Facebook Share on Twitter Share on Google+ Share on Pinterest Share on Linkedin ਮੁਹਾਲੀ ਨਗਰ ਨਿਗਮ ਵੱਲੋਂ ਕੁੰਭੜਾ ਵਿੱਚ 4 ਮੰਜ਼ਲਾ ਇਮਾਰਤ ਦੇ ਮਾਲਕ ਨੂੰ ਨੋਟਿਸ ਜਾਰੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜੂਨ: ਮੁਹਾਲੀ ਨਗਰ ਨਿਗਮ ਵੱਲੋਂ ਨਿਗਮ ਅਧੀਨ ਪੈਂਦੇ ਪਿੰਡਾਂ ਦੇ ਵਸਨੀਕਾਂ ਵਲੋਂ ਬਿਨ੍ਹਾਂ ਨਕਸ਼ਾ ਪਾਸ ਕਰਵਾਏ ਕੀਤੀਆ ਉਸਾਰੀਆਂ ਖ਼ਿਲਾਫ਼ ਸ਼ਿਕੰਜਾ ਕਸਦਿਆਂ ਨੋਟਿਸ ਜਾਰੀ ਕਰਨੇ ਸ਼ੁਰੂ ਕਰ ਦਿੱਤੇ ਹਨ ਜਦਕਿ ਪਿਛਲੇ ਦਿਨੀਂ ਮਟੌਰ ਪਿੰਡ ਵਿੱਚ ਇਸ ਤਰ੍ਹਾਂ ਦੀ 4 ਮੰਜਲਾਂ ਬਿਲਡਿੰਗ ਦੀਆਂ 2 ਮੰਜਲਾਂ ਦਾ ਨਕਸ਼ਾਂ ਪਾਸ ਨਾ ਕਰਵਾਇਆ ਹੋਣ ਕਾਰਨ ਉਨ੍ਹਾਂ ਨੂੰ ਪੁਲੀਸ ਅਤੇ ਫਾਇਰ ਵਿਭਾਗ ਦੀ ਮਦਦ ਨਾਲ ਢਾਹ ਦਿੱਤਾ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕੁੰਭੜਾ ਵਿੱਚ ਜਾਰੀ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਤੁਹਾਡੇ ਵੱਲੋਂ ਬਿਨ੍ਹਾਂ ਨਕਸ਼ਾ ਪਾਸ ਕਰਵਾਏ ਬਿਲਡਿੰਗ ਦੀ ਉਸਾਰੀ ਕੀਤੀ ਜਾ ਰਹੀ ਹੈ। ਇਹ ਕਾਰੋਬਾਰੀ ਇਮਾਰਤ 5 ਮੰਜਲਾਂ ਤੱਕ ਬਣ ਚੁੱਕੀ ਹੈ। ਇਹ ਬਿਲਡਿੰਗ ਪੰਜਾਬ ਮਿਉਂਸਪਲ ਕਾਰਪੋਰੇਸ਼ਨ ਐਕਟ 1976 ਦੀਆਂ ਧਾਰਾਵਾਂ 259, 260, 261, 262 ਦੇ ਖ਼ਿਲਾਫ਼ ਹੈ। ਇਸ ਲਈ ਤੁਹਾਨੂੰ ਪੰਜਾਬ ਮਿਉਂਸਪਲ ਕਾਰਪੋਰੇਸ਼ਨ ਐਕਟ ਦੀ ਧਾਰਾ 270 (1) ਤਹਿਤ ਉਸਾਰੀ ਤੁਰੰਤ ਬੰਦ ਕਰਨ ਲਈ ਨੋਟਿਸ ਜਾਰੀ ਕੀਤਾ ਜਾਂਦਾ ਹੈ। ਨਿਗਮ ਅਧਿਕਾਰੀਆਂ ਅਨੁਸਾਰ ਬਿਨ੍ਹਾਂ ਨਕਸ਼ਾ ਪਾਸ ਕਰਵਾਏ ਕੀਤੀਆਂ ਉਸਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਜੋ ਭਵਿੱਖ ਵਿੱਚ ਵੀ ਜਾਰੀ ਰਹੇਗੀ। ਜਾਣਕਾਰੀ ਅਨੁਸਾਰ ਇਸ ਸਬੰਧੀ ਸਰਕਾਰੀ ਅਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀਫਰੰਟ ਦੇ ਪ੍ਰਧਾਨ ਬਲਵਿੰਦਰ ਸਿੰਘ ਅਤੇ ਹੋਰ ਪਿੰਡ ਵਾਸੀਆਂ ਨੇ ਨਗਰ ਨਿਗਮ ਦੇ ਕਮਿਸ਼ਨਰ ਨੂੰ ਦਰਖਾਸਤ ਦੇ ਕੇ ਪਿੰਡ ਕੁੰਭੜਾ ਵਿੱਚ ਕੀਤੀਆ ਜਾ ਰਹੀਆਂ ਨਾਜਾਇਜ਼ ਉਸਾਰੀਆਂ ਅਤੇ ਨਾਜਾਇਜ਼ ਕਬਜ਼ਿਆਂ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਨਗਰ ਨਿਗਮ ਵੱਲੋਂ ਇਸ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਗਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ