Share on Facebook Share on Twitter Share on Google+ Share on Pinterest Share on Linkedin ਮੁਹਾਲੀ ਨਗਰ ਨਿਗਮ ਨੇ ਨਾਜਾਇਜ਼ ਕਬਜ਼ਿਆਂ ਵਿਰੁੱਧ ਸ਼ਿਕੰਜਾ ਕੱਸਿਆ ਵੱਖ-ਵੱਖ ਮਾਰਕੀਟਾਂ ਵਿੱਚ ਸ਼ੋਅਰੂਮਾਂ ਤੇ ਬੂਥਾਂ ਦੇ ਬਰਾਂਡਿਆਂ ’ਚੋਂ ਕਬਜ਼ੇ ਹਟਾਏ, ਸਮਾਨ ਜ਼ਬਤ ਕੀਤਾ ਨਬਜ਼-ਏ-ਪੰਜਾਬ, ਮੁਹਾਲੀ, 3 ਜੂਨ: ਮੁਹਾਲੀ ਨਗਰ ਨਿਗਮ ਨੇ ਕਮਿਸ਼ਨਰ ਪਰਮਿੰਦਰਪਾਲ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਾਜਾਇਜ਼ ਕਬਜ਼ਿਆਂ ਵਿਰੁੱਧ ਸ਼ਿਕੰਜਾ ਕੱਸ ਦਿੱਤਾ ਹੈ। ਨਗਰ ਨਿਗਮ ਦੇ ਨਾਜਾਇਜ਼ ਕਬਜ਼ਾ ਹਟਾਊ ਦਸਤੇ ਵੱਲੋਂ ਸ਼ਹਿਰ ਵਿੱਚ ਰੋਜ਼ਾਨਾ ਰਾਤ ਨੂੰ 9 ਵਜੇ ਤੱਕ ਮਾਰਕੀਟਾਂ ਅਤੇ ਸੜਕਾਂ ਦੇ ਕਿਨਾਰਿਆਂ ਤੋਂ ਨਾਜਾਇਜ਼ ਕਬਜ਼ੇ ਹਟਾਏ ਜਾਣਗੇ। ਅੱਜ ਮੁਹਾਲੀ ਨਿਗਮ ਦੇ ਸੁਪਰਡੈਂਟ ਅਨਿਲ ਕੁਮਾਰ ਦੀ ਅਗਵਾਈ ਵਾਲੀ ਟੀਮ ਨੇ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਨਾਜਾਇਜ਼ ਕਬਜ਼ਿਆਂ ਵਿਰੁੱਧ ਮੁਹਿੰਮ ਵਿੱਢੀ ਗਈ। ਇਸ ਦੌਰਾਨ ਫੇਜ਼-1, ਫੇਜ਼-2, ਫੇਜ਼-3ਬੀ2, ਫੇਜ਼-5, ਫੇਜ਼-7, ਸੈਕਟਰ-67 ਅਤੇ ਸਨਅਤੀ ਏਰੀਆ ਦੇ ਸ਼ੋਅਰੂਮਾਂ ਅਤੇ ਬੂਥਾਂ ਦੇ ਬਰਾਂਡਿਆਂ ਵਿੱਚ ਕੀਤੇ ਗਏ ਨਾਜਾਇਜ਼ ਕਬਜ਼ੇ ਹਟਾਏ ਗਏ। ਇਹੀ ਨਹੀਂ ਨਿਗਮ ਦੀ ਟੀਮ ਸ਼ੋਅਰੂਮਾਂ ਅਤੇ ਬੂਥਾਂ ਦੇ ਬਰਾਂਡਿਆਂ ਵਿੱਚ ਕਬਜ਼ੇ ਕਰਕੇ ਰੱਖਿਆ ਸਮਾਨ ਵੀ ਆਪਣੇ ਕਬਜ਼ੇ ਵਿੱਚ ਲਿਆ ਗਿਆ ਹੈ। ਜਦੋਂਕਿ ਸਚਾਈ ਇਹ ਵੀ ਹੈ ਕਿ ਨਿਗਮ ਟੀਮ ਦੇ ਜਾਣ ਤੋਂ ਬਾਅਦ ਫਿਰ ਤੋਂ ਉਸੇ ਥਾਂ ’ਤੇ ਕਬਜ਼ੇ ਹੋ ਜਾਂਦੇ ਹਨ। ਇਸ ਬਾਰੇ ਲੋਕਾਂ ਵਿੱਚ ਇਹ ਵੀ ਧਾਰਨਾ ਬਣੀ ਹੋਈ ਹੈ ਕਿ ਕਬਜ਼ੇ ਹਟਾਉਣ ਵਾਲੇ ਕਥਿਤ ਤੌਰ ’ਤੇ ਖ਼ੁਦ ਹੀ ਕਬਜ਼ੇ ਕਰਵਾਉਂਦੇ ਹਨ? ਮੁਹਾਲੀ ਨਿਗਮ ਦੇ ਅਸਿਸਟੈਂਟ ਕਮਿਸ਼ਨਰ ਮਨਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਕਮਿਸ਼ਨਰ ਦੇ ਹੁਕਮਾਂ ’ਤੇ ਸ਼ਹਿਰ ਵਿੱਚ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਆਮ ਸ਼ਹਿਰੀਆਂ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ। ਮਾਰਕੀਟਾਂ ਵਿੱਚ ਲੋਕਾਂ ਨੂੰ ਤੇਜ ਧੁੱਪ ਤੋਂ ਬਚਣ ਅਤੇ ਬਰਸਾਤ ਦੌਰਾਨ ਬਰਾਂਡਿਆਂ ਵਿੱਚ ਚੱਲਣ ਲਈ ਜਗ੍ਹਾ ਨਹੀਂ ਮਿਲਦੀ। ਕਿਉਂਕਿ ਜ਼ਿਆਦਾਤਰ ਮਾਰਕੀਟਾਂ ਵਿੱਚ ਦੁਕਾਨਦਾਰਾਂ ਨੇ ’ਤੇ ਆਪਣਾ ਸਮਾਨ ਬਰਾਂਡਿਆਂ ਵਿੱਚ ਸਮਾਨ ਕਿ ਰੱਖਿਆ ਜਾਂਦਾ ਹੈ ਅਤੇ ਕਈ ਥਾਵਾਂ ’ਤੇ ਰੇਹੜੀ-ਫੜੀ ਵਾਲੇ ਨਾਜਾਇਜ਼ ਕਬਜ਼ਾ ਕਰਕੇ ਬੈਠ ਜਾਂਦੇ ਹਨ। ਜਿਸ ਕਾਰਨ ਮਾਰਕੀਟਾਂ ਵਿੱਚ ਖਰੀਦਦਾਰੀ ਕਰਨ ਆਉਂਦੇ ਲੋਕਾਂ ਖਾਸ ਕਰਕੇ ਬੀਬੀਆਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜਦੋਂ ਨਿਗਮ ਅਧਿਕਾਰੀ ਨੂੰ ਨਾਜਾਇਜ਼ ਕਬਜ਼ੇ ਹਟਾਉਣ ਵਾਲੀ ਥਾਂ ’ਤੇ ਮੁੜ ਕਬਜ਼ੇ ਹੋਣ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਪਹਿਲਾਂ ਡਿਊਟੀ ਟਾਈਟ ਸ਼ਾਮ 5 ਵਜੇ ਤੱਕ ਹੀ ਨਾਜਾਇਜ਼ ਕਬਜ਼ੇ ਹਟਾਏ ਜਾਂਦੇ ਹਨ ਲੇਕਿਨ ਹੁਣ ਇਸ ਕਾਰਵਾਈ ਦਾ ਸਮਾਂ ਰਾਤ 9 ਵਜੇ ਤੱਕ ਵਧਾ ਦਿੱਤਾ ਗਿਆ ਹੈ ਤਾਂ ਜੋ ਕੋਈ ਵਿਅਕਤੀ ਟੀਮ ਦੇ ਚਲੇ ਜਾਣ ਮਗਰੋਂ ਉਸੇ ਥਾਂ ’ਤੇ ਦੁਬਾਰਾ ਆਰਜ਼ੀ ਨਾਜਾਇਜ਼ ਕਬਜ਼ਾ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਇਹ ਕਾਰਵਾਈ ਅੱਗੇ ਵੀ ਜਾਰੀ ਰਹੇਗੀ ਅਤੇ ਨਾਜਾਇਜ਼ ਕਬਜ਼ਿਆਂ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ