ਮੁਹਾਲੀ ਨਗਰ ਨਿਗਮ ਦੀ ਜਲ ਦੀਵਾਲੀ ਮੁਹਿੰਮ ਮੁਕੰਮਲ

ਨਬਜ਼-ਏ-ਪੰਜਾਬ, ਮੁਹਾਲੀ, 9 ਨਵੰਬਰ:
ਮੁਹਾਲੀ ਨਗਰ ਨਿਗਮ ਵੱਲੋਂ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਦੀ ਅਗਵਾਈ ਹੇਠ ਚਲਾਈ ਗਈ ਜਲ ਦਿਵਾਲੀ ਕੰਪੇਨ ਅੱਜ ਮੁਕੰਮਲ ਹੋ ਗਈ। ਇਸ ਕੰਪੇਨ ਅਧੀਨ ਨਗਰ ਨਿਗਮ, ਐਸ.ਏ.ਐਸ ਨਗਰ, (ਮੁਹਾਲੀ) ਵੱਲੋਂ ਚਲਾਏ ਜਾ ਰਹੇ ਮਿਸ਼ਨ ਡੇਅ-ਐਨਯੂਐੱਲਐਮ ਦੇ ਤਹਿਤ ਬਣਾਏ ਗਏ ਸਵੈ ਸੇਵੀ ਗਰੁੱਪਾਂ ’ਚੋਂ 35 ਅੌਰਤ ਮੈਂਬਰ ਅੱਜ ਸੈਕਟਰ-57 ਸਥਿਤ ਵਾਟਰ ਟਰੀਟਮੈਂਟ ਪਲਾਂਟ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸਾਰੀਆਂ ਅੌਰਤਾਂ ਨੇ ਸ਼ੁੱਧ ਪਾਣੀ ਦੇ ਪ੍ਰਤੀਕ ਨੀਲੇ ਰੰਗ ਦੇ ਕੱਪੜੇ ਪਾ ਕੇ ਵਾਟਰ ਟਰੀਟਮੈਂਟ ਪਲਾਂਟ ਦਾ ਦੌਰਾ ਕੀਤਾ।
ਇਸ ਮੌਕੇ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਸੈਲਫ਼ ਹੈਲਪ ਗਰੁੱਪਾਂ ਨਾਲ ਸਬੰਧਤ ਅੌਰਤਾਂ ਨੂੰ ਪਾਣੀ ਦੀ ਮਹੱਤਤਾ ਤੇ ਇਸ ਦੀ ਸਾਂਭ-ਸੰਭਾਲ ਬਾਰੇ ਜਾਗਰੂਕ ਕਰਵਾਇਆ। ਸੰਯੁਕਤ ਕਮਿਸ਼ਨਰ ਸ੍ਰੀਮਤੀ ਕਿਰਨ ਸ਼ਰਮਾ ਵਲੋਂ ਅੌਰਤਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਸਭ ਤੋਂ ਵੱਧ ਪਾਣੀ ਨਾਲ ਸਿੱਧੇ ਤੌਰ ’ਤੇ ਜੁੜੀਆਂ ਹੋਈਆ ਹਨ, ਇਸ ਲਈ ਉਹ ਪਾਣੀ ਦੀ ਦੁਰਵਰਤੋਂ ਨਾ ਕਰਨ ਸਗੋਂ ਉਸ ਦੀ ਵਰਤੋਂ ਸੰਯਮ ਨਾਲ ਕਰਨ। ਉਨ੍ਹਾਂ ਕਿਹਾ ਕਿ ਪਾਣੀ ਨੂੰ ਹਮੇਸ਼ਾ ਢੱਕ ਕੇ ਰੱਖਿਆ ਜਾਵੇ ਤੇ ਪਾਣੀ ਦੀ ਲੋੜ ਅਨੁਸਾਰ ਹੀ ਵਰਤੋਂ ਕੀਤੀ ਜਾਵੇ। ਉਨ੍ਹਾਂ ਅੌਰਤਾਂ ਨੂੰ ਪਾਣੀ ਦੀ ਟੈਸਟਿੰਗ ਬਾਰੇ ਵੀ ਜਾਣੂ ਕਰਵਾਇਆ। ਇਸ ਦੌਰਾਨ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਵਿਭਾਗ ਵੱਲੋਂ ਐਕਸੀਅਨ ਸੁਨੀਲ ਕੁਮਾਰ ਅਤੇ ਐਸਡੀਓ ਇਮਾਨਵੀਰ ਸਿੰਘ ਮਾਨ ਨੇ ਉਨ੍ਹਾਂ ਨੂੰ ਪਾਣੀ ਦੀ ਟੈਸਟਿੰਗ ਤੋਂ ਇਲਾਵਾ ਇਸ ਦੀ ਸੁਚੱਜੇ ਢੰਗ ਨਾਲ ਵਰਤੋਂ ਬਾਰੇ ਵੀ ਜਾਣੂ ਕਰਵਾਇਆ ਜਾਵੇਗਾ।

ਸਹਾਇਕ ਕਮਿਸ਼ਨਰ ਮਨਪ੍ਰੀਤ ਸਿੰਘ ਸਿੱਧੂ ਵੱਲੋਂ ਇਸ ਸਮਾਗਮ ਦੇ ਸਫਲ ਆਯੋਜਨ ਲਈ ਨਗਰ ਨਿਗਮ ਦੇ ਸੁਪਰਡੈਂਟ ਅਵਤਾਰ ਸਿੰਘ ਕਲਸੀਆ ਅਤੇ ਡੇਅ-ਐਨਯੂਐੱਲਐਮ ਦੇ ਸੀਐਮਐਮ ਸ੍ਰੀਮਤੀ ਪ੍ਰੀਤੀ ਅਰੋੜਾ, ਸੀਓ ਸ੍ਰੀਮਤੀ ਗੁਰਪ੍ਰੀਤ ਕੌਰ ਦੀ ਵਿਸ਼ੇਸ਼ ਤੌਰ ਤੇ ਪ੍ਰਸ਼ੰਸਾ ਕੀਤੀ। ਇਸ ਤੋਂ ਬਾਅਦ ਸੈਲਫ਼-ਹੈਲਪ ਗਰੁੱਪ ਦੀਆਂ ਅੌਰਤਾਂ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਸਾਨੂੰ ਇਸ ਦੌਰੇ ਤੋਂ ਇਹ ਸੰਦੇਸ਼ ਪ੍ਰਾਪਤ ਹੋਇਆ ਹੈ ਕਿ ਸਾਨੂੰ ਪਾਣੀ ਦੀ ਸਹੀ ਤਰੀਕੇ ਨਾਲ ਵਰਤੋਂ ਕਰਨੀ ਚਾਹੀਦੀ ਹੈ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…