Share on Facebook Share on Twitter Share on Google+ Share on Pinterest Share on Linkedin ਮੁਹਾਲੀ ਨਿਗਮ ਵੱਲੋਂ ਪਿੰਡਾਂ ਵਾਲਿਆਂ ਨੂੰ ਉਸਾਰੀਆਂ ਸਬੰਧੀ ਨਕਸ਼ੇ ਪਾਸ ਕਰਵਾਉਣ ਲਈ ਨੋਟਿਸ ਜਾਰੀ, ਲੋਕਾਂ ’ਚ ਰੋਸ ਪੇਂਡੂ ਸੰਘਰਸ਼ ਕਮੇਟੀ ਅਤੇ ਛੇ ਪਿੰਡਾਂ ਦੇ ਵਸਨੀਕਾਂ ਦਾ ਵਫ਼ਦ ਪਸ਼ੂ ਪਾਲਣ ਮੰਤਰੀ ਬਲਬੀਰ ਸਿੱਧੂ ਨੂੰ ਮਿਲਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜੂਨ: ਮੁਹਾਲੀ ਨਗਰ ਨਿਗਮ ਵੱਲੋਂ ਆਪਣੇ ਅਧੀਨ ਆਉਂਦੇ ਛੇ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੂੰ ਨੋਟਿਸ ਜਾਰੀ ਕਰਕੇ ਬਿਨਾਂ ਨਕਸ਼ਾ ਪਾਸ ਕਰਵਾਏ ਉਸਾਰੀਆਂ ਨਾ ਕਰਨ ਦੀ ਹਦਾਇਤ ਕੀਤੀ ਹੈ। ਜਿਸ ਕਾਰਨ ਪਿੰਡਾਂ ਦੇ ਵਸਨੀਕਾਂ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਉਧਰ, ਮੁਹਾਲੀ ਨਿਗਮ ਵੱਲੋਂ ਜਾਰੀ ਇਨ੍ਹਾਂ ਨੋਟਿਸਾਂ ਦੇ ਖ਼ਿਲਾਫ਼ ਅੱਜ ਪੇਂਡੂ ਸੰਘਰਸ਼ ਕਮੇਟੀ ਦੇ ਪ੍ਰਧਾਨ ਪਰਮਦੀਪ ਸਿੰਘ ਬੈਦਵਾਨ ਦੀ ਅਗਵਾਈ ਹੇਠ ਪਿੰਡ ਵਾਸੀਆਂ ਨੇ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਮੰਗ ਕੀਤੀ ਕਿ ਨਗਰ ਨਿਗਮ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਨੋਟਿਸ ਜਾਰੀ ਕਰਨ ’ਤੇ ਤੁਰੰਤ ਪ੍ਰਭਾਵ ਨਾਲ ਰੋਕ ਲਗਾਈ ਜਾਵੇ। ਪਿੰਡ ਵਾਸੀਆਂ ਨੇ ਸ੍ਰੀ ਸਿੱਧੂ ਨੂੰ ਦੋ ਟੁੱਕ ਗੱਲ ਆਖੀ ਕਿ ਜੇਕਰ ਸਰਕਾਰੀ ਧੱਕੇਸ਼ਾਹੀ ਬੰਦ ਨਹੀਂ ਕੀਤੀ ਤਾਂ ਪਿੰਡਾਂ ਦੇ ਲੋਕ ਨਗਰ ਨਿਗਮ ਅਤੇ ਸੂਬਾ ਸਰਕਾਰ ਦੇ ਖ਼ਿਲਾਫ਼ ਜਨ ਅੰਦੋਲਨ ਸ਼ੁਰੂ ਕਰਨ ਤੋਂ ਗੁਰੇਜ਼ ਨਹੀਂ ਕਰਨਗੇ। ਜ਼ਿਕਰਯੋਗ ਹੈ ਕਿ ਸ੍ਰੀ ਸਿੱਧੂ ਨੂੰ ਮਿਲੇ ਵਫ਼ਦ ਵਿੱਚ ਜ਼ਿਆਦਾਤਰ ਕਾਂਗਰਸੀ ਸਨ। ਇਸ ਮੌਕੇ ਸ੍ਰੀ ਬੈਦਵਾਨ, ਸਾਬਕਾ ਬਲਾਕ ਸੰਮਤੀ ਮੈਂਬਰ ਬੂਟਾ ਸਿੰਘ ਸੋਹਾਣਾ ਅਤੇ ਸਾਬਕਾ ਸਰਪੰਚ ਅਮਰੀਕ ਸਿੰਘ ਨੇ ਮੰਗ ਕੀਤੀ ਕਿ ਪਿੰਡਾਂ ਵਿੱਚ ਨਕਸ਼ੇ ਪਾਸ ਕਰਵਾਉਣ ਸਮੇਤ ਹੋਰ ਸਮੱਸਿਆਵਾਂ ਦੇ ਹੱਲ ਅਤੇ ਵਿਕਾਸ ਲਈ ਵੱਖਰੇ ਬਾਈਲਾਜ ਬਣਾਏ ਜਾਣ। ਉਨ੍ਹਾਂ ਮੰਤਰੀ ਤੋੲ ਮੰਗ ਕੀਤੀ ਕਿ ਜੇਕਰ ਪਿੰਡਾਂ ਵਿੱਚ ਉਸਾਰੀਆਂ ਬਾਰੇ ਕੋਈ ਨਿਯਮ (ਜਿਵੇਂ ਉਸਾਰੀ ਦੀ ਹੱਦ) ਲਾਗੂ ਵੀ ਕਰਨੇ ਹਨ ਤਾਂ ਵੀ ਪਹਿਲਾਂ ਹੋ ਚੁੱਕੀਆਂ ਉਸਾਰੀਆਂ ਨੂੰ ਰੈਗੂਲਰ ਕੀਤਾ ਜਾਵੇ ਅਤੇ ਪਿੰਡਾਂ ਵਿੱਚ ਨਕਸ਼ੇ ਪਾਸ ਕਰਵਾਉਣ ਦੀ ਸ਼ਰਤ ਖ਼ਤਮ ਕੀਤੀ ਜਾਵੇ। ਇਸ ਮੌਕੇ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵਫ਼ਦ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਪਿੰਡ ਵਾਸੀਆਂ ਨਾਲ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਮੁਹਾਲੀ ਨਿਗਮ ਦੇ ਕਮਿਸ਼ਨਰ ਨੂੰ ਕੋਲ ਸੱਦ ਕੇ ਇਸ ਮਸਲੇ ਦਾ ਸਥਾਈ ਹੱਲ ਕਰਵਾਉਣਗੇ। ਉਂਜ ਮੰਤਰੀ ਨੇ ਵਫ਼ਦ ਨੂੰ ਇਹ ਵੀ ਕਿਹਾ ਕਿ ਇਹ ਨੋਟਿਸ ਸਰਕਾਰ ਵੱਲੋਂ ਜਾਰੀ ਨਹੀਂ ਕੀਤੇ ਗਏ ਹਨ ਸਗੋਂ ਨਗਰ ਨਿਗਮ ਦੀ ਦੇਣ ਹਨ। ਇਸ ਮੌਕੇ ਜਗਦੀਸ਼ ਸਿੰਘ ਸ਼ਾਹੀਮਾਜਰਾ, ਨਵੀਨ ਜਿੰਦਲ ਕੁੰਭੜਾ, ਬਲਵਿੰਦਰ ਕੁਮਾਰ, ਕਾਮਰੇਡ ਜਸਵੰਤ ਸਿੰਘ, ਗੁਰਬਖ਼ਸ਼ ਸਿੰਘ, ਬਾਲ ਕ੍ਰਿਸ਼ਨ, ਸੁਦਾਗਰ ਖਾਨ ਅਤੇ ਦਿਲਵਰ ਖਾਨ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ