ਮੁਹਾਲੀ ਦੇ ਲੋਕ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਮੇਅਰ ਦੇਖਣ ਲਈ ਉਤਾਵਲੇ: ਬਲਜੀਤ ਕੌਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਪਰੈਲ:
ਪੰਜਾਬ ਸਰਕਾਰ ਵੱਲੋਂ ਮੁਹਾਲੀ ਨਗਰ ਨਿਗਮ ਦੇ ਕੌਂਸਲਰਾਂ ਨੂੰ ਸਹੁੰ ਚੁਕਵਾਉਣ ਲਈ ਸਮੇਤ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਲਈ 8 ਅਪਰੈਲ ਨੂੰ ਰੱਖੀ ਮੀਟਿੰਗ ਤੋਂ ਬਾਅਦ ਸ਼ਹਿਰ ਦੀਆਂ ਫਿਜ਼ਾਵਾਂ ਵਿੱਚ ਕਾਂਗਰਸ ਪਾਰਟੀ ਪ੍ਰਤੀ ਪੂਰਾ ਜੋਸ਼ ਪਾਇਆ ਜਾ ਰਿਹਾ ਹੈ। ਮੁਹਾਲੀ ਸ਼ਹਿਰ ਦੇ ਲੋਕ ਅਮਰਜੀਤ ਸਿੰਘ ਸਿੱਧੂ ਨੂੰ ਨਿਗਮ ਦਾ ਮੇਅਰ ਦੇਖਣ ਲਈ ਉਤਾਵਲੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਾਰਡ ਨੰਬਰ-7 ਤੋਂ ਕਾਂਗਰਸੀ ਕੌਂਸਲਰ ਬੀਬੀ ਬਲਜੀਤ ਕੌਰ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਕੌਂਸਲਰ ਬਲਜੀਤ ਕੌਰ ਨੇ ਕਿਹਾ ਕਿ ਨਿਗਮ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਨ ਵਾਲੀ ਕਾਂਗਰਸ ਪਾਰਟੀ ਦੇ ਹੱਥੋਂ ਹੀ ਮੁਹਾਲੀ ਦਾ ਵਿਕਾਸ ਹੋਣਾ ਤੈਅ ਹੈ ਕਿਉਂਕਿ ਸ਼ਹਿਰ ਦੇ ਲੋਕੀਂ ਪਿਛਲੇ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਵਿੱਚ ਹੀ ਵਿਸ਼ਵਾਸ ਰੱਖਦੇ ਆ ਰਹੇ ਹਨ ਅਤੇ ਹਰ ਵਾਰ ਆਪਣਾ ਨੇਤਾ ਮੌਜੂਦਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਹੀ ਚੁਣਦੇ ਆ ਰਹੇ ਹਨ। ਇਸ ਦੇ ਉਲਟ ਇਨ੍ਹਾਂ ਚੋਣਾਂ ਵਿੱਚ ਪਿਛਲੀ ਅਕਾਲੀ-ਭਾਜਪਾ ਗੱਠਜੋੜ ਸਰਕਾਰ ਦੇ ਕਾਰਜਕਾਲ ਦੌਰਾਨ ਸ਼ਹਿਰ ਵਿੱਚ ਵਿਕਾਸ ਦੇ ਦਮਗਜ਼ੇ ਮਾਰਨ ਵਾਲੇ ਅਕਾਲੀ ਕੌਂਸਲਰ ਆਪਣਾ ਖ਼ਾਤਾ ਵੀ ਨਹੀਂ ਖੋਲ੍ਹ ਸਕੇ ਸਨ। ਅਜਿਹੀਆਂ ਗੱਲਾਂ ਸ਼ਹਿਰ ਵਿੱਚ ਕਾਂਗਰਸ ਪਾਰਟੀ ਦੀ ਲੋਕਪ੍ਰਿਯਤਾ ਨੂੰ ਦਰਸਾਉਂਦੀਆਂ ਹਨ।
ਉਨ੍ਹਾਂ ਕਿਹਾ ਕਿ ਨਗਰ ਨਿਗਮ ਦਾ ਚੁਣਿਆ ਜਾ ਚੁੱਕਿਆ ਹਰੇਕ ਕਾਂਗਰਸੀ ਕੌਂਸਲਰ ਪੂਰੀ ਸ਼ਿੱਦਤ ਨਾਲ ਅਮਰਜੀਤ ਸਿੰਘ ਸਿੱਧੂ ਨੂੰ ਮੇਅਰ ਬਣਾਉਣ ਲਈ ਤਿਆਰ-ਬਰ-ਤਿਆਰ ਹੈ ਅਤੇ ਸਾਰੇ ਕੌਂਸਲਰ ਪੂਰੀ ਵਫ਼ਦਾਰੀ ਨਾਲ ਪਾਰਟੀ ਦੇ ਫ਼ੈਸਲਿਆਂ ਉਤੇ ਫੁੱਲ ਚੜ੍ਹਾ ਰਹੇ ਹਨ। ਬੀਬੀ ਬਲਜੀਤ ਕੌਰ ਨੇ ਕਿਹਾ ਕਿ ਪਹਿਲਾਂ ਹੀ ਬਲਬੀਰ ਸਿੱਧੂ ਦੀ ਯੋਗ ਅਗਵਾਈ ਵਿੱਚ ਵਿਕਾਸ ਦੀ ਲੀਹਾਂ ਉਤੇ ਚੱਲ ਰਿਹਾ ਸ਼ਹਿਰ ਮੁਹਾਲੀ ਹੁਣ ਕਾਂਗਰਸ ਪਾਰਟੀ ਦਾ ਮੇਅਰ ਬਣਨ ਉਪਰੰਤ ਵਿਕਾਸ ਵਿੱਚ ਹੋਰ ਜ਼ਿਆਦਾ ਤੇਜ਼ੀ ਫੜੇਗਾ ਅਤੇ ਸ਼ਹਿਰ ਨੂੰ ਿਂੲੱਕ ਦਿੱਖ ਪ੍ਰਦਾਨ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In Awareness/Campaigns

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…