ਮੁਹਾਲੀ ਪੁਲੀਸ ਵੱਲੋਂ 20 ਗਰਾਮ ਹੈਰੋਇਨ ਨਾਲ ਮੁਲਜ਼ਮ ਗ੍ਰਿਫ਼ਤਾਰ

ਮੁਲਜ਼ਮ ਫ਼ਿਰੋਜ਼ਪੁਰ ਤੋਂ ਲਿਆ ਕੇ ਮੁਹਾਲੀ ਵਿੱਚ ਵੇਚਦਾ ਸੀ ਨਸ਼ੀਲੇ ਪਦਾਰਥ: ਬਲ

ਨਬਜ਼-ਏ-ਪੰਜਾਬ, ਮੁਹਾਲੀ, 12 ਮਈ:
ਮੁਹਾਲੀ ਪੁਲੀਸ ਨੇ 20 ਗਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸੁਖਜੀਤ ਸਿੰਘ ਉਰਫ਼ ਸੁਰਜੀਤ ਸਿੰਘ ਵਾਸੀ ਪਿੰਡ ਸੰਧਵਾਂ (ਜ਼ਿਲ੍ਹਾ ਫ਼ਰੀਦਕੋਟ) ਵਜੋਂ ਹੋਈ ਹੈ। ਜੋ ਇਸ ਸਮੇਂ ਮੁਹਾਲੀ ਦੇ ਸੈਕਟਰ-91 ਵਿੱਚ ਪੀਜੀ ਵਿੱਚ ਰਹਿ ਰਿਹਾ ਸੀ। ਅੱਜ ਇੱਥੇ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਮੁਲਜ਼ਮ ਮੁਹਾਲੀ ਖੇਤਰ ਵਿੱਚ ਆਪਣੇ ਪੱਕੇ ਗਾਹਕਾਂ ਨੂੰ ਨਸ਼ੀਲੇ ਪਦਾਰਥ ਵੇਚਦਾ ਸੀ। ਉਸ ਦੇ ਖ਼ਿਲਾਫ਼ ਐਰੋਸਿਟੀ ਥਾਣੇ ਵਿੱਚ ਐਨਡੀਪੀਐਸ ਐਕਟ ਦੇ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਡੀਐਸਪੀ ਬਲ ਨੇ ਦੱਸਿਆ ਕਿ ਐੱਸਐੱਸਪੀ ਦੀਪਕ ਪਾਰਿਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਐਰੋਸਿਟੀ ਥਾਣਾ ਦੇ ਐਸਐਚਓ ਇੰਸਪੈਕਟਰ ਜਸ਼ਨਪ੍ਰੀਤ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਨਾਕਾਬੰਦੀ ਦੌਰਾਨ ਮੁਲਜ਼ਮ ਨੂੰ ਕਾਬੂ ਕੀਤਾ ਗਿਆ।
ਡੀਐਸਪੀ ਬਲ ਨੇ ਦੱਸਿਆ ਕਿ ਮੁਲਜ਼ਮ ਦੇ ਬੈਗ ਦੀ ਤਲਾਸ਼ੀ ਦੌਰਾਨ 20 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਪੁਲੀਸ ਕੋਲ ਮੰਨਿਆਂ ਕਿ ਉਹ ਜ਼ਿਲ੍ਹਾ ਫ਼ਿਰੋਜ਼ਪੁਰ ’ਚੋਂ ਆਪਣੇ ਜਾਣਕਾਰਾਂ ਕੋਲੋਂ ਨਸ਼ੀਲੇ ਪਦਾਰਥ ਖ਼ਰੀਦ ਕੇ ਲਿਆਉਂਦਾ ਹੈ ਅਤੇ ਮੁਹਾਲੀ ਇਲਾਕੇ ਵਿੱਚ ਆਪਣੇ ਪੱਕੇ ਗਾਹਕਾਂ ਨੂੰ ਸਪਲਾਈ ਕਰਦਾ ਹੈ। ਪੁਲੀਸ ਨੇ ਮਾਮਲੇ ਦੀ ਜਾਂਚ ਕਰ ਰਹੀ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…