Share on Facebook Share on Twitter Share on Google+ Share on Pinterest Share on Linkedin ਮੁਹਾਲੀ ਪੁਲੀਸ ਵੱਲੋਂ 250 ਗਰਾਮ ਅਫ਼ੀਮ ਸਮੇਤ ਮੁਲਜ਼ਮ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ, 31 ਮਈ: ਮੁਹਾਲੀ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੌਰਾਨ 250 ਗਰਾਮ ਅਫ਼ੀਮ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਗੁਰਪ੍ਰੇਮ ਸਿੰਘ ਵਾਸੀ ਪਿੰਡ ਰਾਮਪੁਰਾ ਨਰੈਣਪੁਰਾ, ਤਹਿਸੀਲ ਅਬੋਹਰ (ਜ਼ਿਲ੍ਹਾ ਫ਼ਾਜ਼ਿਲਕਾ) ਵਜੋਂ ਹੋਈ ਹੈ। ਅੱਜ ਇੱਥੇ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਮੁਲਜ਼ਮ ਦੇ ਖ਼ਿਲਾਫ਼ ਸੋਹਾਣਾ ਥਾਣੇ ਵਿੱਚ ਐਨਡੀਪੀਐਸ ਐਕਟ ਦੇ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਡੀਐਸਪੀ ਬੱਲ ਨੇ ਦੱਸਿਆ ਕਿ ਸੋਹਾਣਾ ਥਾਣਾ ਦੇ ਐਸਐਚਓ ਇੰਸਪੈਕਟਰ ਸਿਮਰਨ ਸਿੰਘ ਦੀ ਅਗਵਾਈ ਵਾਲੀ ਟੀਮ ਮੁਹਾਲੀ ਦੇ ਸੈਕਟਰ-99 ਅਤੇ ਸੈਕਟਰ-100 ਵਾਲੀ ਸੜਕ ਉੱਤੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਜਦੋਂ ਪੁਲੀਸ ਪਾਰਟੀ ਸੈਕਟਰ-104 ਦੇ ਮੋੜ ਦੇ ਨੇੜੇ ਪਹੁੰਚੀ ਤਾਂ ਇੱਕ ਵਿਅਕਤੀ ਪੁਲੀਸ ਨੂੰ ਦੇਖ ਕੇ ਇਕਦਮ ਘਬਰਾ ਗਿਆ ਅਤੇ ਝਾੜੀਆਂ ਵਿੱਚ ਲੁਕ ਗਿਆ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਸ਼ੱਕ ਦੇ ਆਧਾਰ ’ਤੇ ਉਕਤ ਵਿਅਕਤੀ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਆਪਣਾ ਨਾਮ ਗੁਰਪ੍ਰੇਮ ਸਿੰਘ ਵਾਸੀ ਰਾਮਪੁਰਾ ਨਰੈਣਪੁਰਾ, ਤਹਿਸੀਲ ਅਬੋਹਰ, ਜ਼ਿਲ੍ਹਾ ਫ਼ਾਜ਼ਿਲਕਾ ਦੱਸਿਆ। ਡੀਐਸਪੀ ਨੇ ਦੱਸਿਆ ਕਿ ਜਦੋਂ ਪੁਲੀਸ ਨੇ ਉਸਦੀ ਤਲਾਸ਼ੀ ਲਈ ਤਾਂ ਮੁਲਜ਼ਮ ਦੀ ਪੈਂਟ ਦੀ ਸੱਜੀ ਜੇਬ ’ਚੋਂ 250 ਗਰਾਮ ਅਫ਼ੀਮ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ ਪੁੱਛਗਿੱਛ ਕਰਕੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਹ ਨਸ਼ੀਲੇ ਪਦਾਰਥ ਕਿੱਥੋਂ ਲੈ ਕੇ ਆਉਂਦਾ ਹੈ ਅਤੇ ਅੱਗੇ ਕਿੱਥੇ-ਕਿੱਥੇ ਵੇਚਦਾ ਹੈ। ਇਸ ਧੰਦੇ ਵਿੱਚ ਉਸ ਨਾਲ ਹੋਰ ਕੌਣ-ਕੌਣ ਸ਼ਾਮਲ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ