ਮੁਹਾਲੀ ਪੁਲੀਸ ਨੇ ਐਕਟਿਵਾ ਸਕੂਟਰ ਚੋਰ ਨੂੰ ਕੀਤਾ ਗ੍ਰਿਫ਼ਤਾਰ

ਨਬਜ਼-ਏ-ਪੰਜਾਬ, ਮੁਹਾਲੀ, 3 ਜੁਲਾਈ:
ਮੁਹਾਲੀ ਪੁਲੀਸ ਨੇ ਇੱਕ ਐਕਟਿਵਾ ਚੋਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ ’ਚੋਂ ਚੋਰੀ ਦੀਆਂ ਦੋ ਐਕਟਿਵਾ ਬਰਾਮਦ ਕੀਤੀਆਂ ਹਨ। ਅੱਜ ਇੱਥੇ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਸ ਵਿਅਕਤੀ ਨੂੰ ਐਸਐਸਪੀ ਹਰਮਨਦੀਪ ਸਿੰਘ ਹਾਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਨੈ ਕੁਮਾਰ ਵਾਸੀ ਚੱਕ ਹਕੀਮ ਫਗਵਾੜਾ, ਜ਼ਿਲ੍ਹਾ ਜਲੰਧਰ (ਹਾਲ ਵਾਸੀ ਕਿਰਾਏਦਾਰ ਪਿੰਡ ਦਾਉਮਾਜਰਾ) ਨੇ ਪੁਲੀਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸਦਾ ਐਕਟਿਵਾ ਸਕੂਟਰ ਕਿਸੇ ਅਣਪਛਾਤੇ ਵਿਅਕਤੀ ਵਲੋੱ ਚੋਰੀ ਕਰ ਲਿਆ ਗਿਆ ਹੈ।
ਡੀਐਸਪੀ ਬੱਲ ਨੇ ਦੱਸਿਆ ਕਿ ਇਸ ਸਬੰਧੀ ਪੁਲੀਸ ਨੇ ਬੀਐਨਐਸ ਦੀ ਧਾਰਾ 303 (2) ਤਹਿਤ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਆਰੰਭ ਕੀਤੀ ਅਤੇ ਜਾਂਚ ਦੌਰਾਨ ਗੁਰਚਰਨ ਸਿੰਘ ਉਰਫ਼ ਗੁਰੂ ਵਾਸੀ ਨੇੜੇ ਸ਼ੇਰਾ ਵਾਲੀ ਮੰਦਰ ਫੇਜ਼-11 ਮੁਹਾਲੀ ਨੂੰ ਨਾਮਜਦ ਕਰਕੇ ਉਸ ਤੋਂ ਚੋਰੀ ਕੀਤੀ ਐਕਟਿਵਾ ਬਰਾਮਦ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਜਦੋਂ ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਦੀ ਨਿਸ਼ਾਨਦੇਹੀ ’ਤੇ ਚੋਰੀ ਦੀ ਇੱਕ ਹੋਰ ਐਕਟਿਵਾ (ਪੀਬੀ 65-ਜੈਡ-6012) ਵੀ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਉਸ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਪੇਜ ਦਿੱਤਾ। ਡੀਐਸਪੀ ਬੱਲ ਨੇ ਕਿਹਾ ਕਿ ਪੁਲੀਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਮੁਲਜ਼ਮ ਦੀ ਪੁੱਛਗਿੱਛ ਤੋਂ ਵਾਹਨ ਚੋਰੀ ਅਤੇ ਘਰਾਂ ਵਿੱਚ ਚੋਰੀਆਂ ਦੀਆਂ ਵਾਰਦਾਤਾਂ ਸਬੰਧੀ ਹੋਰ ਜਾਣਕਾਰੀ ਮਿਲਣ ਦੀ ਸੰਭਾਵਨਾ ਹੈ।

Load More Related Articles
Load More By Nabaz-e-Punjab
Load More In Crime & Police

Check Also

ਮੁਹਾਲੀ ਪੁਲੀਸ ਨੇ ਸੁਲਝਾਈ ਅੰਨੇ ਕਤਲ ਦੀ ਗੁੱਥੀ, ਦੋ ਮੁਲਜ਼ਮ ਗ੍ਰਿਫ਼ਤਾਰ, ਇੱਕ ਫ਼ਰਾਰ

ਮੁਹਾਲੀ ਪੁਲੀਸ ਨੇ ਸੁਲਝਾਈ ਅੰਨੇ ਕਤਲ ਦੀ ਗੁੱਥੀ, ਦੋ ਮੁਲਜ਼ਮ ਗ੍ਰਿਫ਼ਤਾਰ, ਇੱਕ ਫ਼ਰਾਰ ਮੁਲਜ਼ਮਾਂ ਨੇ ਕਤਲ ਤੋਂ ਬ…