Share on Facebook Share on Twitter Share on Google+ Share on Pinterest Share on Linkedin ਮੁਹਾਲੀ ਪੁਲੀਸ ਵੱਲੋਂ ਡਲਿਵਰੀ ਬੁਆਏ ਹੈਰੋਇਨ ਸਮੇਤ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ, 1 ਮਈ: ਮੁਹਾਲੀ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਨੂੰ 25 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਡਲਿਵਰੀ ਬੁਆਏ ਜਸਵੰਤ ਸਿੰਘ ਵਾਸੀ ਪਿੰਡ ਕਮਰੇਵਾਲਾ (ਜਲਾਲਾਬਾਦ) ਵਜੋਂ ਹੋਈ ਹੈ। ਅੱਜ ਇੱਥੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਸੋਹਾਣਾ ਥਾਣਾ ਦੇ ਐਸਐਚਓ ਇੰਸਪੈਕਟਰ ਸਿਮਰਨ ਸਿੰਘ ਦੀ ਅਗਵਾਈ ਹੇਠ ਪੁਲੀਸ ਵੱਲੋਂ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲੀਸ ਨੇ ਇੱਕ ਮੋਟਰ ਸਾਈਕਲ ਸਵਾਰ ਨੂੰ ਸ਼ੱਕ ਦੇ ਅਧਾਰ ’ਤੇ ਰੋਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਵਾਪਸ ਪਿੱਛੇ ਮੁੜਨ ਦੀ ਕੋਸ਼ਿਸ਼ ਕੀਤੀ ਲੇਕਿਨ ਪੁਲੀਸ ਨੇ ਉਸ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ। ਡੀਐਸਪੀ ਬੱਲ ਨੇ ਦੱਸਿਆ ਕਿ ਜਦੋਂ ਪੁਲੀਸ ਨੇ ਜਸਵੰਤ ਸਿੰਘ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 25 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲੀਸ ਨੇ ਮੋਟਰ ਸਾਈਕਲ ਚਾਲਕ ਜਸਵੰਤ ਸਿੰਘ ਖ਼ਿਲਾਫ਼ ਸੋਹਾਣਾ ਥਾਣੇ ਵਿੱਚ ਐਨਡੀਪੀਐਸ ਐਕਟ ਦੇ ਤਹਿਤ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਪੁਲੀਸ ਅਨੁਸਾਰ ਮੁਲਜ਼ਮ ਫਿਰੋਜ਼ਪੁਰ ਤੋਂ ਹੈਰੋਇਨ ਲਿਆ ਕੇ ਮੁਹਾਲੀ ਖੇਤਰ ਵਿੱਚ ਵੇਚਦਾ ਸੀ। ਉਹ ਕੁਝ ਦਿਨ ਪਹਿਲਾਂ ਹੀ ਮੁਹਾਲੀ ਆਇਆ ਸੀ ਅਤੇ ਬਤੌਰ ਡਲਿਵਰੀ ਬੁਆਏ ਵਜੋਂ ਕੰਮ ਕਰਦਾ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ