ਮੁਹਾਲੀ ਪੁਲੀਸ ਵੱਲੋਂ ਨਸ਼ਾ ਤਸਕਰੀ ਮਾਮਲੇ ਵਿੱਚ ਪੰਜ ਮੁਲਜ਼ਮ ਗ੍ਰਿਫ਼ਤਾਰ

40 ਗਰਾਮ ਹੈਰੋਇਨ, 5 ਗਰਾਮ ਆਈਸ, 10 ਹਜ਼ਾਰ ਡਰੱਗ ਮਨੀ ਕੀਤੀ ਬਰਾਮਦ

ਨਬਜ਼-ਏ-ਪੰਜਾਬ, ਮੁਹਾਲੀ, 20 ਫਰਵਰੀ:
ਮੁਹਾਲੀ ਪੁਲੀਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 40 ਗਰਾਮ ਹੈਰੋਇਨ, 5 ਗਰਾਮ ਆਈਸ, 10 ਹਜ਼ਾਰ ਡਰੱਗ ਮਨੀ ਬਰਾਮਦ ਕੀਤੀ ਹੈ। ਪੁਲੀਸ ਨੇ ਮੁਲਜ਼ਮਾਂ ਦੀ ਇੱਕ ਸਕਾਰਪਿਊ ਗੱਡੀ ਵੀ ਜ਼ਬਤ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਮੀਡਆ ਨਾਲ ਸਾਂਝੀ ਕਰਦਿਆਂ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਕਾਬੂ ਕੀਤੇ ਗਏ ਦੋ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਪਰਚੇ ਦਰਜ ਹਨ। ਡੀਐਸਪੀ ਬੱਲ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਐਸਐਸਪੀ ਹਰਮਨਦੀਪ ਸਿੰਘ ਹਾਂਸ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ’ਤੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਕਾਬੂ ਕੀਤਾ ਗਿਆ ਹੈ।
ਡੀਐਸਪੀ ਬੱਲ ਨੇ ਦੱਸਿਆ ਕਿ ਪੁਲੀਸ ਨੂੰ ਜਾਣਕਾਰੀ ਮਿਲੀ ਸੀ ਕਿ ਨਸ਼ਾ ਸਪਲਾਇਰ ਅਵਤਾਰ ਸਿੰਘ ਉਰਫ ਤਾਰੀ, ਵਾਸੀ ਧੂਰਾਲੀ (ਜਿਸਦੇ ਖਿਲਾਫ ਐਨਡੀਪੀਐਸ ਐਕਟ ਦੇ 8 ਮਾਮਲੇ ਦਰਜ ਹਨ), ਸੁਖਵੀਰ ਸਿੰਘ ਵਾਸੀ ਪਿੰਡ ਧੂਰਾਲੀ ਕੋਲ (ਜਿਸਦੇ ਵਿਰੁੱਧ ਐਨਡੀਪੀਐਸ ਐਕਟ ਦੇ 5 ਮਾਮਲੇ ਦਰਜ ਹਨ) ਆਪਣੇ ਸਾਥੀਆਂ ਨਾਲ ਨਸ਼ਾ ਸਪਲਾਈ ਕਰਨ ਲਈ ਇਲਾਕੇ ਵਿੱਚ ਘੁੰਮ ਰਹੇ ਹਨ ਜਿਸਤੇ ਕਾਰਵਾਈ ਕਰਦਿਆਂ ਆਈਟੀ ਸਿਟੀ ਪੁਲੀਸ ਚੌਂਕੀ ਦੀ ਪੁਲੀਸ ਟੀਮ ਵੱਲੋਂ ਉਕਤ ਵਿਅਕਤੀਆਂ ਦੇ ਨਾਲ ਸਹਿਜਪ੍ਰੀਤ ਸਿੰਘ ਨਿਵਾਸੀ ਮਾਨਸਾ, ਗੁਰਸੇਵਕ ਸਿੰਘ ਅਤੇ ਸਿਮਰਨਪ੍ਰੀਤ ਸਿੰਘ ਦੋਵੇਂ ਵਾਸੀ ਫਤਹਿਗੜ੍ਹ ਸਾਹਿਬ ਨੂੰ ਸਕਾਰਪੀਓ ਕਾਰ ਸਣੇ ਕਾਬੂ ਕੀਤਾ ਗਿਆ ਹੈ। ਤਲਾਸ਼ੀ ਦੌਰਾਨ ਉਕਤ ਵਿਅਕਤੀਆਂ ਕੋਲੋਂ 40 ਗਰਾਮ ਹੈਰੋਇਨ, 5 ਗਰਾਮ ਆਈਸ, 10 ਹਜ਼ਾਰ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਪੁਲੀਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਪੁੱਛਗਿੱਛ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

Load More Related Articles
Load More By Nabaz-e-Punjab
Load More In Drug Cases

Check Also

ਮੁਹਾਲੀ ਪੁਲੀਸ ਵੱਲੋਂ 2 ਕਿੱਲੋਂ 720 ਗਰਾਮ ਅਫੀਮ ਸਮੇਤ ਮੁਲਜ਼ਮ ਗ੍ਰਿਫ਼ਤਾਰ

ਮੁਹਾਲੀ ਪੁਲੀਸ ਵੱਲੋਂ 2 ਕਿੱਲੋਂ 720 ਗਰਾਮ ਅਫੀਮ ਸਮੇਤ ਮੁਲਜ਼ਮ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ, 21 ਮਾਰਚ…