Share on Facebook Share on Twitter Share on Google+ Share on Pinterest Share on Linkedin ਮੁਹਾਲੀ ਪੁਲੀਸ ਵੱਲੋਂ ਲੁੱਟਾ-ਖੋਹਾਂ ਤੇ ਹੋਰ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਾ ਗਰੋਹ ਕਾਬੂ ਨਬਜ਼-ਏ-ਪੰਜਾਬ, ਮੁਹਾਲੀ, 23 ਜੂਨ: ਮੁਹਾਲੀ ਪੁਲੀਸ ਵੱਲੋਂ ਲੁੱਟਾ-ਖੋਹਾਂ ਕਰਨ ਅਤੇ ਹੋਰ ਵਾਰਦਾਤਾ ਨੂੰ ਅੰਜਾਮ ਦੇਣ ਵਾਲੇ ਇੱਕ ਗਰੋਹ ਨੂੰ ਕਾਬੂ ਕੀਤਾ ਗਿਆ ਹੈ। ਅੱਜ ਮੁਹਾਲੀ ਵਿੱਚ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਡੀਐਸਪੀ (ਸਿਟੀ2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਸ ਗਰੋਹ ਦੇ ਵਿਅਕਤੀਆਂ ਨੂੰ ਐੱਸਐੱਸਪੀ ਹਰਮਨਦੀਪ ਸਿੰਘ ਹਾਂਸ ਦੀਆਂ ਹਦਾਇਤਾਂ ’ਤੇ ਮਾੜੇ ਅਨਸਰਾ ਨੱਥ ਪਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਸੋਹਾਣਾ ਥਾਣਾ ਦੇ ਐਸਐਚਓ ਇੰਸਪੈਕਟਰ ਅਮਨਦੀਪ ਸਿੰਘ ਦੀ ਅਗਵਾਈ ਹੇਠ ਕਾਬੂ ਕੀਤਾ ਗਿਆ ਹੈ। ਡੀਐਸਪੀ ਬੱਲ ਨੇ ਦੱਸਿਆ ਕਿ ਬੀਤੇ ਦਿਨ ਸੈਕਟਰ-86 ਦੇ ਵਸਨੀਕ ਮੀਨ ਲੁਹਾਰ ਦੇ ਬਿਆਨਾਂ ਤੇ ਮੋਬਾਈਲ ਫੋਨ ਦੀ ਸਨੈਚਿੰਗ ਬਾਰੇ ਬੀਐਨਐਸ ਦੀ ਧਾਰਾ 304, 3(5) ਤਹਿਤ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਦੀ ਤਫਤੀਸ਼ ਦੌਰਾਨ ਤਫ਼ਤੀਸ਼ੀ ਅਫਸਰ ਹੌਲਦਾਰ ਜੁਗਰਾਜ ਸਿੰਘ ਵੱਲੋ ਗੁਰਜੀਤ ਸਿੰਘ ਵਾਸੀ ਪਿੰਡ ਮੌਲੀ ਬੈਦਵਾਨ, ਪਰਵਿੰਦਰ ਸਿੰਘ ਵਾਸੀ ਸੈਕਟਰ-67, ਮੁਹਾਲੀ ਅਤੇ ਰੋਸ਼ਣ ਮੰਡਲ ਵਾਸੀ ਬਿਹਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਇਨ੍ਹਾਂ ਵਿਅਕਤੀਆਂ ਤੋਂ ਇੱਕ ਮੋਟਰ ਸਾਇਕਲ 3 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਪੁਲੀਸ ਵੱਲੋਂ ਮੁਲਜ਼ਮਾਂ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਉਨ੍ਹਾਂ ਤੋਂ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ