Share on Facebook Share on Twitter Share on Google+ Share on Pinterest Share on Linkedin ਮੁਹਾਲੀ ਪੁਲੀਸ ਵੱਲੋਂ 52 ਗਰਾਮ ਆਈਸ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ, 14 ਜੁਲਾਈ: ਮੁਹਾਲੀ ਪੁਲੀਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 52 ਗਰਾਮ ਆਈਸ (ਸਿੰਥੈਟਿਕ ਨਸ਼ੀਲਾ ਪਦਾਰਥ) ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁਹਾਲੀ ਦੇ ਐਸਪੀ (ਤਫ਼ਤੀਸ਼) ਸੌਰਭ ਜ਼ਿੰਦਲ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਮੁਖੀ ਹਰਮਨਦੀਪ ਸਿੰਘ ਹਾਂਸ ਦੇ ਦਿਸ਼ਾ-ਨਿਰਦੇਸ਼ ਹੇਠ ਨਗਲਾ ਮੋੜ, ਹੰਡੇਸਰਾ ਵਿਖੇ ਨਾਕਾਬੰਦੀ ਦੌਰਾਨ ਹੰਡੇਸਰਾ ਪੁਲੀਸ ਨੇ ਇੱਕ ਮਹਿੰਦਰਾ ਥਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਸਵਾਰ ਪੁਲੀਸ ਨੂੰ ਦੇਖ ਕੇ ਰੁਕ ਗਏ ਪ੍ਰੰਤੂ ਚਾਲਕ ਸੁਰਜੀਤ ਸਿੰਘ ਵਾਸੀ ਪਿੰਡ ਬੇਈਹਾਰਾ, ਜ਼ਿਲ੍ਹਾ ਰੂਪਨਗਰ ਨੇ ਆਪਣੀ ਪੈਂਟ ਦੀ ਜੇਬ ’ਚੋਂ ਇੱਕ ਪਾਰਦਰਸ਼ੀ ਮੋਮੀ ਕਾਗਜ ਲਿਫ਼ਾਫ਼ਾ ਕਾਰ ’ਚੋਂ ਬਾਹਰ ਸੁੱਟ ਦਿੱਤਾ ਅਤੇ ਆਪਣੇ ਸਾਥੀ ਤਰੁਨ ਕੁਮਾਰ ਸ਼ਰਮਾ ਵਾਸੀ ਪਿੰਡ ਨਿਕੇਤਨ, ਲਾਜਪਤ ਨਗਰ ਪਾਰਟ-2, ਦਿੱਲੀ ਸਮੇਤ ਭੱਜਣ ਦੀ ਕੋਸ਼ਿਸ਼ ਕੀਤੀ ਲੇਕਿਨ ਪੁਲੀਸ ਨੇ ਦੋਵਾਂ ਨੂੰ ਮੌਕੇ ’ਤੇ ਹੀ ਫੜ ਲਿਆ। ਐਸਪੀ ਸੌਰਭ ਜ਼ਿੰਦਲ ਨੇ ਦੱਸਿਆ ਕਿ ਮੋਮੀ ਲਿਫਾਫਾ ਚੈੱਕ ਕਰਨ ’ਤੇ ਉਸ ’ਚੋਂ 52 ਗਰਾਮ ਆਈਸ ਬਰਾਮਦ ਕੀਤੀ ਗਈ। ਪੁੱਛਗਿੱਛ ਦੌਰਾਨ ਦੋਵੇਂ ਮੁਲਜ਼ਮਾਂ ਨੇ ਪੁਲੀਸ ਕੋਲ ਕਬੂਲਿਆ ਕਿ ਉਹ ਦਿੱਲੀ-ਨੋਇਡਾ ਤੋਂ ਨਸ਼ਾ ਲੈ ਕੇ ਆਏ ਸਨ ਅਤੇ ਇਸ ਨੂੰ ਪੰਜਾਬ ਵਿੱਚ ਵੇਚਿਆ ਜਾਣਾ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਦੋਵੇਂ ਮੁਲਜ਼ਮਾਂ ਖ਼ਿਲਾਫ਼ ਥਾਣਾ ਹੰਡੇਸਰਾ ਵਿੱਚ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ