nabaz-e-punjab.com

ਮੁਹਾਲੀ ਪੁਲੀਸ ਵੱਲੋਂ 10 ਗਰਾਮ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਕਤੂਬਰ:
ਮੁਹਾਲੀ ਪੁਲੀਸ ਨੇ ਇਕ ਨੌਜਵਾਨ ਨੂੰ 10 ਗਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਧਰਮਪਾਲ ਉਰਫ਼ ਟਿੰਕੂ ਵਾਸੀ (ਫਾਜ਼ਿਲਕਾ) ਦੇ ਖ਼ਿਲਾਫ਼ ਥਾਣਾ ਫੇਜ਼-1 ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਸਨਅਤੀ ਏਰੀਆ ਪੁਲੀਸ ਚੌਂਕੀ ਦੇ ਇੰਚਾਰਜ ਬਲਜਿੰਦਰ ਸਿੰਘ ਮੰਡ ਨੇ ਦੱਸਿਆ ਕਿ ਐਸਐਸਪੀ ਕੁਲਦੀਪ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਪੁਲੀਸ ਨੇ ਸਨਅਤੀ ਏਰੀਆ ਫੇਜ਼-8ਬੀ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਨਸ਼ੀਲੇ ਪਦਾਰਥ ਸਮੇਤ ਇਸ ਰਸਤੇ ਤੋਂ ਅੱਗੇ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਵੇਂ ਹੀ ਉਕਤ ਨੌਜਵਾਨ ਨੂੰ ਪੁਲੀਸ ਨੇ ਸ਼ੱਕ ਦੇ ਆਧਾਰ ’ਤੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਪੁਲੀਸ ਨੂੰ ਦੇਖ ਕੇ ਘਬਰਾ ਗਿਆ ਅਤੇ ਵਾਪਸ ਪਿੱਛੇ ਨੂੰ ਭੱਜਣ ਦੀ ਕੋਸ਼ਿਸ਼ ਕੀਤੀ ਲੇਕਿਨ ਪੁਲੀਸ ਨੇ ਉਸ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ।
ਚੌਕੀ ਇੰਚਾਰਜ ਸ੍ਰੀ ਮੰਡ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਧਰਮਪਾਲ ਉਰਫ਼ ਟਿੰਕੂ ਕੋਲੋਂ 10 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਵਿੱਚ ਪਤਾ ਲੱਗਾ ਕਿ ਮੁਲਜ਼ਮ ਧਰਮਪਾਲ ਦੇ ਖ਼ਿਲਾਫ਼ ਮਾਰਚ ਵਿੱਚ ਸੈਂਟਰਲ ਥਾਣਾ ਫੇਜ਼-8 ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਸੀ। ਉਦੋਂ ਵੀ ਪੁਲੀਸ ਨੇ ਉਸ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਲੇਕਿਨ ਤਿੰਨ ਮਹੀਨੇ ਬਾਅਦ ਮਈ ਵਿੱਚ ਮੁਲਜ਼ਮ ਜ਼ਮਾਨਤ ’ਤੇ ਜੇਲ੍ਹ ’ਚੋਂ ਬਾਹਰ ਆ ਗਿਆ ਸੀ ਅਤੇ ਉਸ ਨੇ ਮੁੜ ਨਸ਼ਾ ਤਸਕਰੀ ਦਾ ਧੰਦਾ ਸ਼ੁਰੂ ਕਰ ਲਿਆ। ਪੁਲੀਸ ਅਨੁਸਾਰ ਮੁਲਜ਼ਮ ਧਰਮਪਾਲ ਪਿਛਲੇ 10 ਸਾਲ ਤੋਂ ਨਸ਼ਾ ਤਸਕਰੀ ਦਾ ਗੋਰਖਧੰਦਾ ਕਰਦਾ ਆ ਰਿਹਾ ਹੈ। ਮੁਲਜ਼ਮ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ।

Load More Related Articles
Load More By Nabaz-e-Punjab
Load More In Crime & Police

Check Also

ਸੈਕਟਰ-77 ਵਿੱਚ 1 ਕਰੋੜ ਰੁਪਏ ਦੀ ਚੋਰੀ ਦੇ ਮਾਮਲੇ ਵਿੱਚ 4 ਵਿਅਕਤੀ ਗ੍ਰਿਫ਼ਤਾਰ

ਸੈਕਟਰ-77 ਵਿੱਚ 1 ਕਰੋੜ ਰੁਪਏ ਦੀ ਚੋਰੀ ਦੇ ਮਾਮਲੇ ਵਿੱਚ 4 ਵਿਅਕਤੀ ਗ੍ਰਿਫ਼ਤਾਰ ਮੁਲਜ਼ਮਾਂ ਕੋਲੋਂ ਚੋਰੀ ਹੋਏ ਸ…